ਪੰਜਾਬ ਸਰਕਾਰ ਵਲੋਂ ਇਸ ਦਿਨ ਕੀਤਾ ਛੁੱਟੀ ਦਾ ਐਲਾਨ , ਜਾਰੀ ਹੋਇਆ ਨੋਟੀਫ਼ਿਕੇਸ਼ਨ

ਆਈ ਤਾਜਾ ਵੱਡੀ ਖਬਰ

ਪੰਜਾਬ ਸਰਕਾਰ ਦੇ ਵੱਲੋਂ ਸਮੇਂ ਸਮੇਂ ਤੇ ਪੰਜਾਬ ਵਿੱਚ ਵੱਖ-ਵੱਖ ਸਮਾਗਮਾਂ ਤੇ ਤਿਉਹਾਰਾਂ ਨੂੰ ਲੈ ਕੇ ਜਿੱਥੇ ਸਮਾਗਮ ਕਰਵਾਏ ਜਾ ਰਹੇ ਹਨ, ਉਥੇ ਹੀ ਸੂਬੇ ਅੰਦਰ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੇ ਵਿੱਚ ਪੰਜ ਅਕਤੂਬਰ ਨੂੰ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ l ਜਿਸ ਕਾਰਨ ਸਭ ਤੋਂ ਖਾਸ ਗੱਲ ਇਹ ਹੈ ਕਿ ਇਹ ਛੁੱਟੀ ਤਨਖਾਹ ਕੱਟੇ ਬਗੈਰ ਹੋਵੇਗੀ l ਦਰਅਸਲ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ 5 ਅਕਤੂਬਰ ਨੂੰ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ ਕੀਤਾ, ਜਿਸ ਪਿੱਛੇ ਦਾ ਕਾਰਨ ਵੀ ਤੁਹਾਡੇ ਨਾਲ ਸਾਂਝਾ ਕਰ ਲੈਦੇ ਹਾਂ l ਦੱਸਦਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਇਹ ਨੋਟੀਫਿਕੇਸ਼ਨ ਪ੍ਰਸੋਨਲ ਵਿਭਾਗ ਨੇ ਜਾਰੀ ਕਰ ਦਿੱਤਾ ਹੈ। ਜਾਰੀ ਕੀਤੇ ਗਏ ਇਸ ਨੋਟੀਫਿਕੇਸ਼ਨ ਮੁਤਾਬਕ ਜੇਕਰ ਕੋਈ ਅਧਿਕਾਰੀ/ਮੁਲਾਜ਼ਮ ਹਰਿਆਣਾ ਵਿਧਾਨ ਸਭਾ ਦੀ ਵੋਟਰ ਸੂਚੀ ’ਚ ਸ਼ਾਮਲ ਹੈ, ਪੰਜਾਬ ਦੇ ਸਰਕਾਰੀ ਦਫ਼ਤਰਾਂ/ਬੋਰਡਾਂ/ਨਿਗਮਾਂ ਤੇ ਸਰਕਾਰੀ ਵਿੱਦਿਅਕ ਸੰਸਥਾਵਾਂ ’ਚ ਕੰਮ ਕਰ ਰਿਹਾ ਹੈ ਤਾਂ ਉਹ ਆਪਣਾ ਵੋਟਰ ਸ਼ਨਾਖਤੀ ਕਾਰਡ ਪੇਸ਼ ਕਰ ਕੇ ਸਮਰੱਥ ਅਥਾਰਟੀ ਤੋਂ 5 ਅਕਤੂਬਰ ਨੂੰ ਇਸ ਵਿਸ਼ੇਸ਼ ਛੁੱਟੀ ਦਾ ਲਾਭ ਲੈਣ ਲਈ ਯੋਗ ਹੋਵੇਗਾ। ਇਹ ਛੁੱਟੀ ਅਧਿਕਾਰੀ/ਮੁਲਾਜ਼ਮ ਦੇ ਖਾਤੇ ’ਚੋਂ ਨਹੀਂ ਕੱਟੀ ਜਾਵੇਗੀ। ਹਾਲਾਂਕਿ ਇਹ ਛੁੱਟੀ ਸਿਰਫ ਉਨਾਂ ਮੁਲਾਜ਼ਮਾਂ ਨੂੰ ਵੀ ਹੋਵੇਗੀ ਜੋ ਹਰਿਆਣਾ ਦੇ ਨਾਲ ਸੰਬੰਧਿਤ ਹਨ, ਤੇ ਉਹ ਆਪਣੀ ਵੋਟ ਦੀ ਵਰਤੋਂ ਕਰ ਸਕਣ l ਜਿਸ ਕਾਰਨ ਹੁਣ 5 ਅਕਤੂਬਰ ਨੂੰ ਅਜਿਹੇ ਮੁਲਾਜ਼ਮਾਂ ਨੂੰ ਤਨਖਾਹ ਕੱਟੀ ਬਗੈਰ ਛੁੱਟੀ ਮਿਲੇਗੀ l ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਚਲਦੇ ਦੇਸ਼ ਭਰ ਦੀ ਸਿਆਸਤ ਕਾਫੀ ਭਖੀ ਹੋਈ ਹੈ ਤੇ ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਹਰਿਆਣਾ ਨਾਲ ਸਬੰਧਿਤ ਮੁਲਾਜ਼ਮਾਂ ਨੂੰ ਪੰਜ ਅਕਤੂਬਰ ਨੂੰ ਛੁੱਟੀ ਕਰ ਦਿੱਤੀ ਗਈ ਹੈ।