ਆਈ ਤਾਜ਼ਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਦੇ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੰਮ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ ਅਤੇ ਲੋਕਾਂ ਵੱਲੋਂ ਜਿਥੇ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਉਥੇ ਹੀ ਲੋਕਾਂ ਵੱਲੋਂ ਲਗਾਤਾਰ ਆਪਣੀਆਂ ਸਮੱਸਿਆਵਾਂ ਨੂੰ ਲੈ ਕੇ ਸਰਕਾਰ ਨੂੰ ਉਨ੍ਹਾਂ ਨੂੰ ਹੱਲ ਕੀਤੇ ਜਾਣ ਉਪਰ ਵੀ ਜ਼ੋਰ ਪਾਇਆ ਜਾ ਰਿਹਾ ਹੈ। ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਿਥੇ ਕੈਬਨਿਟ ਮੰਡਲ ਦੇ ਨਾਲ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਗਲਬਾਤ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਉਨ੍ਹਾਂ ਫੈਸਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਜਿਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਹੱਲ ਹੋ ਸਕਣ।
ਹੁਣ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਪਿੰਡਾਂ ਲਈ ਇਹ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਚੰਨੀ ਸਰਕਾਰ ਦੇ ਟਾਈਮ ਤੋਂ ਹੀ ਲਾਲ ਲਕੀਰ ਦੇ ਅੰਦਰ ਰਹਿਣ ਵਾਲੇ ਲੋਕਾਂ ਨੂੰ ਮਾਲਕੀ ਹੱਕ ਦਿੱਤੇ ਜਾਣ ਦੀ ਸ਼ੁਰੂਆਤ ਕੀਤੀ ਗਈ ਸੀ। ਉੱਥੇ ਹੀ ਹੁਣ ਪੰਜਾਬ ਦੇ ਮੁੱਖ ਮੰਤਰੀ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ।
ਜਿੱਥੇ ਪੰਜਾਬ ਦੇ ਵੱਖ ਵੱਖ ਜ਼ਿਲਿਆ ਅਧੀਨ ਆਉਣ ਵਾਲੇ 454 ਪਿੰਡਾਂ ਵਿਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦਾ ਮਾਲਕੀ ਹੱਕ ਦਿੱਤਾ ਜਾਵੇਗਾ ਜੋ ਪਿੰਡ ਵਿੱਚ ਲਾਲ ਲਕੀਰ ਦੇ ਅਧੀਨ ਰਹਿੰਦੇ ਹਨ। ਇਨ੍ਹਾਂ ਪਿੰਡਾਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਨ੍ਹਾਂ ਦੇ ਮਕਾਨਾਂ ਦੀ ਮਾਲਕੀ ਹੱਕ ਦੇਣ ਦਾ ਕੰਮ ਜਲਦੀ ਹੀ ਕੀਤਾ ਜਾਵੇਗਾ ਜਿਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਮਾਲ ਵਿਭਾਗ ਅਤੇ ਪੰਚਾਇਤੀ ਵਿਭਾਗ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਲੋਕਾਂ ਵੱਲੋਂ ਜਿਥੇ ਵੱਡੀ ਗਿਣਤੀ ਦੇ ਵਿਚ ਮਕਾਨਾਂ ਦੀ ਮਾਲਕੀ ਲੈਣ ਵਾਸਤੇ ਆਪਣੇ ਜ਼ਿਲ੍ਹਿਆਂ ਦੇ ਅਧਿਕਾਰੀਆਂ ਨੂੰ ਅਰਜ਼ੀਆਂ ਦਿੱਤੀਆਂ ਗਈਆਂ ਹਨ।
ਅਗਰ ਕਿਸੇ ਨੂੰ ਵੀ ਇਸ ਉੱਪਰ ਇਤਰਾਜ਼ ਹੋਵੇਗਾ ਤਾਂ ਉਹ 15 ਦਿਨਾਂ ਦੇ ਅੰਦਰ ਆਪਣਾ ਇਤਰਾਜ ਦਸ ਸਕਦਾ ਹੈ, ਜਿਸ ਤੋਂ ਬਾਅਦ ਕਿ ਬਾਕੀ ਦੀ ਕਾਰਵਾਈ ਕੀਤੀ ਜਾਵੇਗੀ। ਅਤੇ ਲੋਕਾਂ ਨੂੰ ਉਨ੍ਹਾਂ ਦੀ ਜ਼ਮੀਨ ਦੀ ਮਾਲਕੀ ਦੇ ਸਰਟੀਫਿਕੇਟ ਵੀ ਜਾਰੀ ਕੀਤੇ ਜਾਣਗੇ।।
Previous Postਪੰਜਾਬ ਦੇ ਸਾਬਕਾ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਬਾਰੇ ਆਈ ਵੱਡੀ ਮਾੜੀ ਖਬਰ, ਘਿਰੇ ਇਸ ਮਾਮਲੇ ਚ
Next Postਇਸ ਮਸ਼ਹੂਰ ਖਿਡਾਰੀ ਦੀ ਅਚਾਨਕ ਹੋਈ ਸੜਕ ਹਾਦਸੇ ਚ ਮੌਤ, ਖੇਡ ਜਗਤ ਚ ਛਾਈ ਸੋਗ ਦੀ ਲਹਿਰ