ਪੰਜਾਬ ਸਰਕਾਰ ਵਲੋਂ ਇਹਨਾਂ ਪਿੰਡਾਂ ਲਈ ਲਿਆ ਇਹ ਫੈਸਲਾ, ਜਨਤਾ ਚ ਛਾਈ ਖੁਸ਼ੀ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਬਹੁਤ ਸਾਰੇ ਕਾਰਜ ਕੀਤੇ ਜਾ ਰਹੇ ਹਨ ਉਥੇ ਹੀ ਆਏ ਦਿਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੋਈ ਨਾ ਕੋਈ ਐਲਾਨ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਕੀਤਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵਲੋਂ ਇਹਨਾਂ ਪਿੰਡਾਂ ਲਈ ਲਿਆ ਇਹ ਫੈਸਲਾ, ਜਨਤਾ ਚ ਛਾਈ ਖੁਸ਼ੀ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਕ ਹੋਰ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ ਜਿੱਥੇ ਹੁਣ ਪੰਜਾਬ ਦੇ 1,508 ਪਿੰਡਾਂ ‘ਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ ਲਾਗੂ ਹੋਣਗੀਆਂ,ਤੇ ਪੰਜਾਬ ਦੇ 1,731 ਪਿੰਡਾਂ ‘ਚ ਡਿਜੀਟਲ ਅਡੈਪਟੇਸ਼ਨ ਵੀ ਕੀਤੀ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨੂੰ ਪੂਰੇ ਪੰਜਾਬ ਵਿਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਜਲ ਸਪਲਾਈ ਸਕੀਮਾਂ ਨੂੰ ਅਮਲੀਜਾਮਾ ਪਹਿਨਾਉਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੇ ਹੁਕਮ ਜਾਰੀ ਕੀਤੇ ਹਨ।

ਪੰਜਾਬ ਵਿੱਚ ਜਲ ਸਪਲਾਈ ਸਕੀਮਾਂ ਲਈ ਸੂਰਜੀ ਊਰਜਾ ਦੀ ਵਰਤੋਂ ਸੂਬੇ ਲਈ ਲਾਹੇਵੰਦ ਹੋਵੇਗੀ। ਪੰਜਾਬ ਦੇ ਮੁੱਖ ਮੰਤਰੀ ਵੱਲੋਂ ਵਿਭਾਗ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਦੇ ਮੌਕੇ ਲਿਆ। ਸਰਕਾਰ ਵੱਲੋਂ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਨਾਲ ਵਿਭਾਗ 1,508 ਪਿੰਡਾਂ ਵਿੱਚ ਸੂਰਜੀ ਊਰਜਾ ਨਾਲ ਚੱਲਣ ਵਾਲੀਆਂ ਸਕੀਮਾਂ ਲਾਗੂ ਕਰਨ ‘ਤੇ ਵਿਚਾਰ ਕਰ ਰਿਹਾ ਹੈ, ਇਸ ਯੋਜਨਾ ਸਦਕਾ 60.50 ਕਰੋੜ ਦੀ ਲਾਗਤ ਨਾਲ 8708 ਕਿਲੋਵਾਟ ਬਿਜਲੀ ਪੈਦਾ ਕੀਤੀ ਜਾਏਗੀ,ਜਿਸ ਨਾਲ ਪੰਜਾਬ ਵਿੱਚ ਟਿਕਾਊ ਤੇ ਸਵੈ-ਨਿਰਭਰਤਾ ਦਾ ਟੀਚਾ ਹਾਸਲ ਕੀਤਾ ਜਾ ਸਕੇਗਾ।

ਇਸ ਨਾਲ ਇੱਕ ਪਾਸੇ ਬਿਜਲੀ ਦੀ ਬਚਤ ਹੋਵੇਗੀ ਅਤੇ ਦੂਜੇ ਪਾਸੇ ਪੰਜਾਬ ਦੇ ਪਿੰਡਾਂ ਵਿੱਚ ਪਾਣੀ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਯੋਜਨਾ ਨੂੰ ਲੋਕਾਂ ਵਾਸਤੇ ਜਲਦ ਲਾਹੇਵੰਦ ਬਣਾਉਣ ਵਾਸਤੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਦਾ ਕੰਮ ਤੇਜ਼ੀ ਨਾਲ ਪੂਰਾ ਕੀਤੇ ਜਾਣ ਦੇ ਆਦੇਸ਼ ਵੀ ਮੁੱਖ ਮੰਤਰੀ ਵੱਲੋਂ ਜਾਰੀ ਕੀਤੇ ਗਏ ਹਨ।

ਉਨ੍ਹਾਂ ਵੱਲੋਂ 93 ਪਿੰਡਾਂ ਤੇ 23 ਬਲਾਕਾਂ ਵਿੱਚ 100 ਫੀਸਦੀ ਤੌਰ ਉਤੇ ਇਸ ਪਾਇਲਟ ਪ੍ਰੋਜੈਕਟ ਨੂੰ ਸ਼ੁਰੂ ਕਰਨ ਦੀ 100 ਕਰੋੜ ਰੁਪਏ ਦੀ ਪ੍ਰਵਾਨਗੀ ਦੇ ਦਿੱਤੀ। ਇੱਕ ਹੋਰ ਏਜੰਡੇ ‘ਤੇ ਵਿਚਾਰ-ਵਟਾਂਦਰਾ ਕਰਦੇ ਹੋਏ ਮੁੱਖ ਮੰਤਰੀ ਨੇ 1,731 ਪਿੰਡਾਂ ਵਿੱਚ ਡਿਜੀਟਲ ਵਿਵਸਥਾ ਲਈ ਵੀ ਸਹਿਮਤੀ ਦਿੱਤੀ।