ਪੰਜਾਬ ਸਰਕਾਰ ਵਲੋਂ ਇਹਨਾਂ ਵਿਦਿਆਰਥੀਆਂ ਲਈ ਹੋਇਆ ਇਹ ਐਲਾਨ – ਬੱਚਿਆਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਸੂਬੇ ਵਿੱਚ ਜਿੱਥੇ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ। ਉੱਥੇ ਹੀ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ। ਇਸ ਲਈ ਸੂਬਾ ਸਰਕਾਰ ਵੱਲੋਂ ਸਾਰੇ ਸਕੂਲਾਂ ਨੂੰ ਆਨਲਾਈਨ ਪੜ੍ਹਾਈ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਇਸ ਆਨਲਾਈਨ ਪੜਾਈ ਦੇ ਜ਼ਰੀਏ ਹੀ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈਆਂ ਗਈਆਂ। ਬੱਚਿਆਂ ਦੀਆਂ ਸਹੂਲਤਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਐਲਾਨ ਵੀ ਕੀਤੇ ਜਾ ਰਹੇ ਹਨ। ਜਿੱਥੇ ਸੂਬਾ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ। ਉਥੇ ਹੀ ਬੱਚਿਆਂ ਦੀ ਪੜ੍ਹਾਈ ਲਈ ਸਮਾਰਟ ਫੋਨ ਵੀ ਦਿੱਤੇ ਜਾ ਰਹੇ ਹਨ। ਜਿਸ ਨਾਲ ਬੱਚੇ ਆਪਣੀ ਪੜ੍ਹਾਈ ਜਾਰੀ ਰੱਖ ਸਕਣ।

ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਲਈ ਹੋਇਆ ਵੱਡਾ ਐਲਾਨ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ। ਸੂਬਾ ਸਰਕਾਰ ਵੱਲੋਂ ਜਿਥੇ ਕਰੋਨਾ ਦੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆਵਾਂ ਦੇ ਅਗਲੀਆ ਕਲਾਸਾਂ ਵਿੱਚ ਕਰ ਦਿੱਤਾ ਗਿਆ ਹੈ। ਉੱਥੇ ਹੀ 12ਵੀਂ ਕਲਾਸ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਲਈ ਵੀ ਜਲਦ ਹੀ ਐਲਾਨ ਕੀਤੇ ਜਾਣਗੇ। ਹੁਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 12 ਵੀ ਕਲਾਸ ਦੇ 200 ਵਿਦਿਆਰਥੀਆਂ ਨੂੰ ਟਰੇਨਿੰਗ ਦੇਣ ਵਾਸਤੇ ਪੰਜ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਇਹ ਟਰੇਨਿੰਗ 2 ਮਹੀਨੇ ਦੀ ਹੋਵੇਗੀ।

ਦੋ ਮਹੀਨੇ ਦੀ ਟਰੇਨਿੰਗ ਪੂਰੀ ਹੋਣ ਤੋਂ ਬਾਅਦ ਕੰਪਨੀ ਅਤੇ ਵਿਦਿਆਰਥੀ ਆਪਸੀ ਤਾਲਮੇਲ ਦੇ ਆਧਾਰ ਤੇ ਅਪ੍ਰੈਂਟਿਸਸ਼ਿਪ ਨੂੰ ਅੱਗੇ ਵਧਾ ਸਕਣਗੇ। ਇਸ ਵਾਸਤੇ ਕੰਪਨੀ ਵਿਦਿਆਰਥੀਆਂ ਨੂੰ 2500 ਰੁਪਏ ਪ੍ਰਤੀ ਮਹੀਨਾ ਸਟਾਈਪੇਡ ਦੇਵੇਗੀ। ਬੁਲਾਰੇ ਅਨੁਸਾਰ ਵਿਦਿਆਰਥੀਆਂ ਨੂੰ ਇਹ ਸਿਖਲਾਈ ਉਨ੍ਹਾਂ ਦੀ ਸਾਲਾਨਾ ਪ੍ਰੀਖਿਆ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਇਸ ਵਾਸਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਕੋਲੋਂ ਸਹਿਮਤੀ ਫਾਰਮ ਭਰਵਾਉਣ ਲਈ ਵੀ ਆਖਿਆ ਗਿਆ ਹੈ।

ਇਸ ਸਾਲ ਬਾਰ੍ਹਵੀਂ ਜਮਾਤ ਦੇ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਦਿਲਚਸਪੀ ਅਨੁਸਾਰ ਵੱਖ-ਵੱਖ ਕੰਪਨੀਆਂ ਵਿੱਚ ਅਪਰੇਟਿਸਸ਼ਿਪ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਭ ਦੀ ਜਾਣਕਾਰੀ ਸਕੂਲ ਦੇ ਇਕ ਬੁਲਾਰੇ ਵੱਲੋਂ ਦਿੱਤੀ ਗਈ ਹੈ। ਟਰੇਨਿੰਗ ਦੌਰਾਨ ਮਹਿਕਮੇ ਵੱਲੋਂ 1250 ਰੁਪਏ ਪ੍ਰਤੀ ਮਹੀਨੇ ਵਿਦਿਆਰਥੀ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਕੰਪਨੀ ਵੱਲੋਂ ਵੀ 1250 ਰੁਪਏ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਜਿਸ ਨਾਲ ਵਿਦਿਆਰਥੀਆਂ ਨੂੰ ਪ੍ਰਤੀ ਮਹੀਨੇ 2500 ਰੁਪਏ ਪ੍ਰਾਪਤ ਹੋਣਗੇ।