ਪੰਜਾਬ ਸਰਕਾਰ ਵਲੋਂ ਇਹਨਾਂ ਵਿਦਿਆਰਥੀਆਂ ਲਈ ਆਈ ਵੱਡੀ ਖਬਰ – ਲੋਕਾਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਲੋਕਾਂ ਦੀ ਸੁਰੱਖਿਆ ਲਈ ਬਹੁਤ ਸਾਰੇ ਬਚਾਅ ਕਾਰਜ ਆਰੰਭ ਕੀਤੇ ਜਾ ਰਹੇ ਹਨ। ਉਥੇ ਹੀ ਵੱਧ ਪ੍ਰਭਾਵਤ ਹੋਣ ਵਾਲੇ ਜਿਲ੍ਹਿਆਂ ਵਿੱਚ ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ। ਜਿਸ ਨਾਲ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉੱਥੇ ਹੀ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਬੇਰੁਜਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਵੀ ਮੁਹਈਆ ਕਰਵਾਏ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਇੱਕ ਲੱਖ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਜਿਸ ਲਈ ਪੰਜਾਬ ਵਿੱਚ ਬਹੁਤ ਜਗ੍ਹਾ ਉਪਰ ਰੋਜ਼ਗਾਰ ਮੇਲੇ ਵੀ ਕਰਵਾਏ ਜਾ ਰਹੇ ਹਨ।

ਪੰਜਾਬ ਸਰਕਾਰ ਵੱਲੋ ਇਨਾ ਵਿਦਿਆਰਥੀਆਂ ਲਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਲੋਕਾਂ ਵਿਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕੈਪਟਨ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦੀ ਸ਼ਲਾਘਾ ਕਰਦਿਆਂ ਹੋਇਆਂ ਅਨੁਸੂਚਿਤ ਜਾਤੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨਲਾਲ ਸੂਦ ਵੱਲੋਂ ਬਹਿਰਾਮ ਦੇ ਵਿੱਚ ਇੱਕ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆ ਕੀਤੀ ਗਈ ਹੈ। ਉਹ ਕੱਲ ਨਵਾਂਸ਼ਹਿਰ ਦੇ ਕਸਬਾ ਬਹਿਰਾਮ ਵਿੱਚ ਇਕ ਜਾਗਰੂਕਤਾ ਕੈਂਪ ਵਿੱਚ ਪਹੁੰਚੇ ਹੋਏ ਸਨ। ਉਨ੍ਹਾਂ ਬਹਿਰਾਮ ਖੇਤਰ ਦੇ ਸਰਪੰਚਾਂ ਅਤੇ ਪੰਚਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ ਵਿਚ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਸਕੀਮਾਂ ਬਾਰੇ ਦੱਸਣ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਕਾਰੋਬਾਰ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਐਸ ਸੀ ਵਰਗ ਦੀ ਜ਼ਿੰਦਗੀ ਦਾ ਪੱਧਰ ਉੱਚਾ ਚੁੱਕਣ ਲਈ ਬਹੁਤ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸ ਵਿੱਚ ਇਸ ਸ਼੍ਰੇਣੀ ਦੇ ਦਸ ਲੱਖ ਵਿਦਿਆਰਥੀਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਨ ਲਈ ਨਿਗਮ ਤੋਂ ਸਟੱਡੀ ਲੋਨ ਦਿਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸਭ ਲੋਕਾਂ ਨੂੰ ਇਨ੍ਹਾਂ ਸਕੀਮਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ ਤਾਂ ਜੋ ਗਰੀਬ ਵਰਗ ਅਤੇ ਵਿਦੇਸ਼ ਜਾਣ ਵਾਲੇ ਨੌਜਵਾਨ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨਗਰ ਦੇ ਇਲਾਕਿਆਂ ਵਿੱਚ ਭਾਈਚਾਰੇ ਦੇ ਇਸ ਵਰਗ ਦੀ ਵੱਡੀ ਅਬਾਦੀ ਹੈ। ਇਸ ਮੌਕੇ ਤੇ ਇਲਾਕੇ ਦੀਆਂ ਹੋਰ ਵੀ ਬਹੁਤ ਸਾਰੀਆਂ ਸਖ਼ਸ਼ੀਅਤਾਂ ਸ਼ਾਮਲ ਸਨ।