ਆਈ ਤਾਜਾ ਵੱਡੀ ਖਬਰ
ਦੇਸ਼ ਵਿਚ ਕਰੋਨਾ ਦੀ ਅਗਲੀ ਲਹਿਰ ਨੇ ਬਹੁਤ ਸਾਰੇ ਸੂਬਿਆਂ ਵਿੱਚ ਆਪਣਾ ਪ੍ਰਭਾਵ ਪਹਿਲਾਂ ਦੇ ਮੁਕਾਬਲੇ ਵਧੇਰੇ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਬਹੁਤ ਸਾਰਿਆਂ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਜਿਥੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਉਥੇ ਹੀ ਵੱਧ ਪ੍ਰਭਾਵਿਤ ਹੋਣ ਵਾਲੇ ਜਿਲ੍ਹਿਆ ਵਿੱਚ ਕਰਫਿਊ ਅਤੇ ਤਾਲਾਬੰਦੀ ਕਰਨ ਦੇ ਵੀ ਆਦੇਸ਼ ਲਾਗੂ ਕੀਤੇ ਜਾ ਰਹੇ ਹਨ। ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸਰਕਾਰ ਵੱਲੋਂ 30 ਅਪ੍ਰੈਲ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੰਜਵੀਂ, ਅੱਠਵੀਂ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਦੇ ਬਿਨਾਂ ਇਮਤਿਹਾਨ ਲਏ ਅੱਗਲੀਆ ਕਲਾਸਾਂ ਵਿੱਚ ਵੀ ਕਰ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਦਿਆਰਥੀਆਂ ਬਾਰੇ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਨਾਲ ਬੱਚਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਉਥੇ ਹੀ ਸਕੂਲਾਂ ਵਿੱਚ ਬੱਚਿਆਂ ਦੀ ਆਨਲਾਈਨ ਪੜ੍ਹਾਈ ਕਰਵਾਈ ਜਾ ਰਹੀ ਹੈ ਜਿਸ ਵਾਸਤੇ ਬੱਚਿਆਂ ਨੂੰ ਬਹੁਤ ਸਾਰੀਆਂ ਸਹੂਲਤਾਂ ਵੀ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਪੰਜਾਬ ਸਮਾਰਟ ਕੰਨਟੈਕਟ ਸਕੀਮ ਤਹਿਤ 2.15 ਲੱਖ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਅਕਾਦਮਿਕ ਸ਼ੈਸ਼ਨ 2021-22 ਸਿਹਤ ਮੋਬਾਈਲ ਫੋਨਾਂ ਦੀ ਵੰਡ ਲਈ ਰੂਪ-ਰੇਖਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਗੱਲ ਦੀ ਪੁਸ਼ਟੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਕੀਤੀ ਗਈ ਬੈਠਕ ਤੋਂ ਬਾਅਦ ਕੀਤੀ ਗਈ ਹੈ। ਜਿਸ ਵਾਸਤੇ 100 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ। ਸਰਕਾਰ ਵੱਲੋਂ ਬੱਚਿਆਂ ਨੂੰ ਫੋਨ ਦਿੱਤੇ ਜਾਣ ਦੀ ਸਕੀਮ ਨੂੰ ਸੁਣਕੇ ਬੱਚਿਆਂ ਵਿੱਚ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ।
ਇਸ ਤੋਂ ਇਲਾਵਾ ਸੂਬਾ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਬੋਰਡਾਂ ਕਾਰਪੋਰੇਸ਼ਨਾਂ ਏਜੰਸੀਆਂ ਵਿਚ ਤਕਰੀਬਨ ਇਕ ਲੱਖ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਨੂੰ ਵੀ ਹੋਰ ਤੇਜ਼ ਕਰਨ ਲਈ ਮੰਤਰੀ ਮੰਡਲ ਵੱਲੋਂ ਟਿਊਸ਼ਨ ਦੇ ਦਾਇਰੇ ਵਿੱਚ ਲਿਆ ਕੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰੈਗੂਲੇਸ਼ਨ 1955 ਦੇ ਭਾਗ 2 ਬੀ ਵਿੱਚ ਸੋਧ ਨੂੰ ਕਾਰਜ ਬਾਅਦ ਮਨਜ਼ੂਰੀ ਦੇ ਦਿੱਤੀ ਗਈ। ਕਰੋਨਾ ਦੇ ਦੌਰ ਵਿਚ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਫੈਸਲੇ ਲਏ ਜਾ ਰਹੇ ਹਨ।
Previous Postਪੰਜਾਬ ਚ ਵਾਪਰਿਆ ਕਹਿਰ 25 ਸਾਲਾ ਨੌਜਵਾਨ ਲੜਕੀ ਨੂੰ ਮਿਲੀ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ
Next Postਕੋਰੋਨਾ ਦੇ ਹਾਲਾਤਾਂ ਨੂੰ ਦੇਖਦੇ ਹੋਏ ਇੰਡੀਆ ਚ 31 ਮਈ ਤੱਕ ਲਈ ਹੋ ਗਿਆ ਇਹ ਐਲਾਨ