ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਸਹੂਲਤ ਤੋਂ ਬਾਅਦ ਹੁਣ ਆਈ ਇਹ ਵੱਡੀ ਖਬਰ

ਆਈ ਤਾਜਾ ਵੱਡੀ ਖਬਰ

ਸੂਬਾ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ। ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਫਾਇਦਾ ਹੋ ਸਕੇ। ਉੱਥੇ ਹੀ ਸੂਬੇ ਵਿੱਚ ਕੈਪਟਨ ਸਰਕਾਰ ਵੱਲੋਂ ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀਆਂ ਵੀ ਉਲੀਕੀਆ ਜਾ ਰਹੀਆਂ ਹਨ। ਸਰਕਾਰ ਵੱਲੋਂ ਜਿਥੇ ਆਪਣੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕੀਤਾ ਗਿਆ। ਉਸ ਵਿੱਚ ਲੋਕਾਂ ਲਈ ਬਹੁਤ ਸਾਰੀਆਂ ਸਹੂਲਤਾਂ ਦਿੱਤੀਆਂ ਗਈਆਂ। ਉਥੇ ਹੀ ਪੇਸ਼ ਕੀਤੇ ਗਏ ਬਜਟ ਦੇ ਵਿੱਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੱਲੋਂ ਵੱਖ ਵੱਖ ਖੇਤਰਾਂ ਦੇ ਬਹੁਤ ਸਾਰੇ ਐਲਾਨ ਕੀਤੇ ਗਏ।

ਜਿਸ ਵਿਚ ਔਰਤਾਂ ਦੇ ਖੇਤਰ ਵਿੱਚ ਆਉਣ ਵਿੱਚ ਰੱਖਦੇ ਹੋਏ ਮੁਫ਼ਤ ਸਫ਼ਰ ਦੀ ਸਹੂਲਤ ਦਾ ਐਲਾਨ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਮੁਫਤ ਸਫਰ ਸਹੂਲਤ ਤੋਂ ਬਾਅਦ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਜਿੱਥੇ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ 1 ਅਪ੍ਰੈਲ 2021 ਤੋਂ ਸਰਕਾਰੀ ਬੱਸ ਵਿਚ ਮੁਫ਼ਤ ਸਫਰ ਕਰਨ ਦੀ ਸਹੂਲਤ ਦਿੱਤੀ ਗਈ ਹੈ। ਜਿਸ ਵਿੱਚ ਔਰਤਾਂ ਨੂੰ ਆਪਣਾ ਆਧਾਰ ਕਾਰਡ ਵਿਖਾਉਣਾ ਲਾਜ਼ਮੀ ਕੀਤਾ ਗਿਆ ਹੈ। ਜਿਸ ਦੇ ਅਧਾਰ ਤੇ ਔਰਤਾਂ ਮੁਫ਼ਤ ਸਫ਼ਰ ਕਰ ਸਕਦੀਆਂ ਹਨ।

ਉੱਥੇ ਹੀ ਔਰਤਾਂ ਨੂੰ ਸਰਕਾਰੀ ਬੱਸਾਂ ਦਾ ਜਿੱਥੇ ਬਹੁਤ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ। ਅਤੇ ਕਈ ਬੱਸ ਚਾਲਕਾਂ ਵੱਲੋਂ ਬੱਸ ਵਿਚ ਔਰਤਾਂ ਨੂੰ ਚੜ੍ਹਾਉਣ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ। ਅਜਿਹੀਆਂ ਮੁਸ਼ਕਿਲਾਂ ਨਾਲ ਔਰਤਾਂ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਸਰਹਾਲੀ ਕਲਾਂ ਦੇ ਬੱਸ ਸਟੈਂਡ ਤੇ ਸਵੇਰੇ 9 ਵਜੇ ਸਥਿਤੀ ਤਣਾਅਪੂਰਨ ਹੋ ਗਈ ਜਦੋਂ ਇੱਕ ਕੰਡਕਟਰ ਵੱਲੋਂ ਸਵਾਰੀਆਂ ਨੂੰ ਬੱਸ ਵਿਚ ਚੜ੍ਹਾਉਣ ਤੋਂ ਮਨ੍ਹਾ ਕਰ ਦਿੱਤਾ ਗਿਆ।

ਜਿਸ ਬਾਰੇ ਪਿੰਡ ਵਾਸੀਆਂ ਵੱਲੋਂ ਕੰਡਕਟਰ ਨਾਲ ਗੱਲਬਾਤ ਕੀਤੀ ਗਈ ਤਾਂ ਕੰਡਕਟਰ ਨੇ ਜਵਾਬ ਦਿੱਤਾ ਕਿ ਸਾਨੂੰ ਮਹਿਕਮੇ ਵੱਲੋਂ ਬੱਸ ਵਿਚ 26 ਸਵਾਰੀਆਂ ਤੋਂ ਵਧੇਰੇ ਸਵਾਰੀਆਂ ਨੂੰ ਲੈ ਜਾਣ ਦੀ ਆਗਿਆ ਨਹੀਂ ਹੈ ਕਿਉਂਕਿ ਕਰੋਨਾ ਦੇ ਕਾਰਨ ਸਰਕਾਰ ਵੱਲੋਂ ਬੱਸਾਂ ਵਿੱਚ ਔਰਤਾਂ ਦੀ ਗਿਣਤੀ ਨੂੰ 50 %ਕੀਤਾ ਗਿਆ ਹੈ। ਤਣਾਓਪੂਰਨ ਹੁੰਦੀ ਸਥਿਤੀ ਨੂੰ ਦੇਖਦੇ ਹੋਏ ਪਿੰਡ ਵਾਸੀਆਂ ਵੱਲੋਂ ਹੋਰ ਬੱਸਾਂ ਨੂੰ ਦੇਖਦੇ ਹੋਏ ਘੱਟ ਸਵਾਰੀਆ ਹੋਣ ਤੇ ਉਨ੍ਹਾਂ ਬੱਸਾਂ ਵਿਚ ਸਵਾਰੀਆਂ ਨੂੰ ਭੇਜਿਆ ਗਿਆ। ਸਰਕਾਰ ਵੱਲੋਂ ਦਿੱਤੀ ਗਈ ਸਹੂਲਤ ਕੁਝ ਸਵਾਰੀਆਂ ਲਈ ਸਿਰਦਰਦੀ ਬਣਦੀ ਜਾ ਰਹੀ ਹੈ।