ਪੰਜਾਬ ਸਰਕਾਰ ਵਲੋਂ ਔਰਤਾਂ ਲਈ ਕੀਤਾ ਵੱਡਾ ਐਲਾਨ , ਜਨਤਾ ਚ ਛਾਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਜਦੋਂ ਦੀ ਪੰਜਾਬ ‘ਚ ਮਾਨ ਸਰਕਾਰ ਆਈ ਹੈ, ਉਦੋ ਤੋਂ ਉਹਨਾਂ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਕਿ ਪੰਜਾਬ ਦੇ ਵਿਕਾਸ ਲਈ ਚੰਗੇ ਕਾਰਜ ਕੀਤੇ ਜਾ ਸਕਣ, ਹਰ ਵਰਗ ਦੇ ਲਈ ਪੰਜਾਬ ਸਰਕਾਰ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤੇ ਚੰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ l ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਵੱਡਾ ਐਲਾਨ ਕੀਤਾ ਜਾ ਚੁੱਕਿਆ ਹੈ, ਜਿਸ ਕਾਰਨ ਬੀਬੀਆਂ ਦੇ ਵਿੱਚ ਖਾਸੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲਦੀ ਪਈ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ 10 ਸਤੰਬਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ , ਜਿਸ ਤਹਿਤ ਮੈਗਾ ਰੁਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਹੋਵੇਗੀ l

ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ‘ਚ ਕ੍ਰਮਵਾਰ ਲਗਾਏ ਜਾਣਗੇ। ਇਸ ਸਬੰਧੀ ਸਾਰੀ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੁਜ਼ਗਾਰ ਕੈਂਪ ਵਿਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੈਜੂਏਟ, ਪੋਸਟ ਗ੍ਰੈਜੂਏਟ ਪਾਸ ਕੁੜੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਜਿਸ ਨਾਲ ਵੱਡੀ ਗਿਣਤੀ ਦੇ ਵਿੱਚ ਔਰਤਾਂ ਨੂੰ ਮੁਨਾਫਾ ਹੋਵੇਗਾ l ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ l ਪੰਜਾਬ ਸਰਕਾਰ ਦੇ ਵੱਲੋਂ ਹੁਣ ਔਰਤਾਂ ਨੂੰ ਲੈ ਕੇ ਵੱਖਰੇ ਉਪਰਾਲੇ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਔਰਤਾਂ ਦੇ ਵਿੱਚ ਕਾਫੀ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲਦੀ ਪਈ ਹੈ। ਹਾਲਾਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਨ ਸਰਕਾਰ ਦੇ ਵੱਲੋਂ ਪੰਜਾਬ ਦੀਆਂ ਔਰਤਾਂ ਨੂੰ ਲੈ ਕੇ ਇਹ ਐਲਾਨ ਕੀਤਾ ਗਿਆ ਸੀ ਕਿ ਪੰਜਾਬ ਦੀਆਂ ਔਰਤਾਂ ਨੂੰ ਹਰ ਮਹੀਨੇ ਹਜ਼ਾਰ ਰੁਪਆ ਦਿੱਤਾ ਜਾਵੇਗਾ ਤੇ ਔਰਤਾਂ ਹੁਣ ਬੇਸਬਰੀ ਦੇ ਨਾਲ ਇੰਤਜ਼ਾਰ ਕਰਦੀਆਂ ਪਈਆਂ ਹਨ ਕਿ ਕਦੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਉਹਨਾਂ ਨਾਲ ਕੀਤੇ ਇਸ ਵਾਅਦੇ ਨੂੰ ਪੂਰਾ ਕਰੇਗੀ l ਪਰ ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਔਰਤਾਂ ਦਿਸ ਸ਼ਕਤੀਕਰਨ ਕਰਨ ਨੂੰ ਲੈ ਕੇ ਹੁਣ ਇਹ ਵੱਖਰਾ ਉਪਰਾਲਾ ਕੀਤਾ ਜਾ ਰਿਹਾ ਹੈ l