ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿੱਚ ਪਰਾਲੀ ਸਾੜਨਾ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ, ਕਿਉਂਕਿ ਪਰਾਲੀ ਸਾੜਨ ਕਾਰਨ ਜਿੱਥੇ ਪ੍ਰਦੂਸ਼ਣ ਫੈਲਦਾ ਹੈ ਉੱਥੇ ਹੀ ਹੋਰਾਂ ਸੂਬਿਆਂ ਤੇ ਰਾਜਧਾਨੀਆ ਪਰਾਲੀ ਦੇ ਸਾੜਨ ਨੂੰ ਲੈ ਕੇ ਪੰਜਾਬ ਤੇ ਕਈ ਤਰ੍ਹਾਂ ਦੇ ਸਵਾਲ ਚੁੱਕ ਰਹੇ ਹਨ । ਹੁਣ ਤਕ ਦੇਸ਼ ਦੀ ਰਾਜਧਾਨੀ ਦਿੱਲੀ ਦੀ ਸਰਕਾਰ ਵੱਲੋਂ ਪਰਾਲੀ ਨੂੰ ਸਾੜਨ ਨੂੰ ਲੈ ਕੇ ਕਈ ਪ੍ਰਕਾਰ ਦੇ ਇਲਜ਼ਾਮ ਪੰਜਾਬ ਉੱਪਰ ਲਗਾਏ ਜਾ ਚੁੱਕੇ ਹਨ । ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਰੋਕਥਾਮ ਲਈ ਕਿਸਾਨਾਂ ਨੂੰ ਰਾਸ਼ੀ ਦੇਣ ਬਾਰੇ ਵੀ ਸਲਾਹ ਚੱਲ ਰਹੀ ਹੈ ।
ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਵਲੋਂ ਪਰਾਲੀ ਤੋਂ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ ਹੈ । ਜਿਸ ਉਪਰਾਲੇ ਮੁਤਾਬਕ ਹੁਣ ਹਰ ਸਾਲ ਖੇਤਾਂ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਸਗੋਂ ਫੈਕਟਰੀਆਂ ਪਰਾਲੀ ਨੂੰ ਸਾੜ ਦਿੱਤਾ ਜਾਵੇਗਾ । ਦੱਸਦੀਐ ਪੰਜਾਬ ਸਰਕਾਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹੁਣ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੀ ਬਜਾਏ ਬਾਲਣ ਵਜੋਂ ਪਰਾਲੀ ਸਾੜਨ ਲਈ ਤਕਨੀਕੀ ਹੱਲ ਨੂੰ ਉਤਸ਼ਾਹਤ ਕਰਨ ਦੀ ਗੱਲ ਆਖੀ ਹੈ ।
ਮੀਤ ਹੇਅਰ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿਚ ਕੋਲੇ ਦੀ ਬਜਾਏ ਪਰਾਲੀ ਨੂੰ ਬਾਲਣ ਵਜੋਂ ਵਰਤਣ ਲਈ ਤਕਨੀਕੀ ਹੱਲਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ । ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਰਾਲੀ ਜੋ ਇਕ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ, ਉਸ ਨੂੰ ਨਸ਼ਟ ਕਰਨ ਲਈ ਪੰਜਾਬ ਸਰਕਾਰ ਵੱਲੋਂ ਮਸ਼ੀਨਰੀ ਤੋਂ ਲੈ ਕੇ ਹੋਰ ਹਰ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ, ਹਾਲਾਂਕਿ ਇਸ ਵਾਰ ਸਰਕਾਰ ਨੇ ਪ੍ਰਦੂਸ਼ਣ ਰੋਕਣ ਲਈ ਇੱਕ ਨਵੀਂ ਪਹਿਲ ਕੀਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਰਾਲੀ ਕਾਰਨ ਹੋ ਰਹੇ ਧੂੰਏਂ ਨੂੰ ਤੇ ਪ੍ਰਦੂਸ਼ਣ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਖ਼ਾਸ ਉਪਰਾਲੇ ਕੀਤੇ ਜਾ ਰਹੇ ਹਨ ।
ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਵੱਲੋਂ ਪ੍ਰਦੂਸ਼ਣ ਘਟਾਉਣ ਲਈ ਫੈਕਟਰੀਆਂ ਵਿਚ ਪਰਾਲੀ ਨੂੰ ਸਾੜਨ ਦਾ ਐਲਾਨ ਕਰ ਦਿੱਤਾ ਗਿਆ ਹੈ । ਜਿਸ ਦੇ ਚਲਦੇ ਹੁਣ ਪੰਜਾਬ ਸਰਕਾਰ ਵੱਲੋਂ ਉਪਰਾਲੇ ਵੀ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਨਾ ਕਿਸੇ ਪ੍ਰਕਾਰ ਨਾਲ ਪਰਾਲੀ ਦੇ ਨਾਲ ਹੋ ਰਹੇ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ ਤੇ ਲੋਕਾਂ ਦੀ ਸਿਹਤ ਦਾ ਖਾਸ ਧਿਆਨ ਰੱਖਿਆ ਜਾ ਸਕੇ ।
Previous Post3 ਵਾਰ ਵਿਧਾਇਕ ਰਹਿ ਚੁੱਕੇ ਦੀ ਭਿਆਨਕ ਸੜਕ ਹਾਦਸੇ ਚ ਹੋਈ ਮੌਤ, ਤਾਜਾ ਵੱਡੀ ਖਬਰ
Next Postਪੰਜਾਬ: ਪਤਨੀ ਰਹਿਣਾ ਚਾਹੁੰਦੀ ਸੀ ਕਿਸੇ ਹੋਰ ਨਾਲ- ਤਾਂ ਦੁਖੀ ਹੋ ਪਤੀ ਨੇ ਕਰਤਾ ਖੌਫਨਾਕ ਕਾਂਡ