ਪੰਜਾਬ ਸਰਕਾਰ ਵਲੋਂ ਕੀਤੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰੀ ਖਿਲਾਫ 3 ਪੁਲਿਸ ਮੁਲਾਜ਼ਮ ਕੀਤੇ ਮੁਅੱਤਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬੇਰੁਜ਼ਗਾਰੀ ਨੂੰ ਖ਼ਤਮ ਕੀਤੇ ਜਾਣ ਅਤੇ ਨਸ਼ਿਆਂ ਨੂੰ ਠੱਲ ਪਾਈ ਜਾਣ ਦਾ ਐਲਾਨ ਕੀਤਾ ਗਿਆ ਸੀ ਉੱਥੇ ਹੀ ਸਰਕਾਰ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ,ਪਰ ਇਸ ਸਭ ਦੇ ਬਾਵਜੂਦ ਵੀ ਪੰਜਾਬ ਵਿੱਚ ਜਿੱਥੇ ਭ੍ਰਿਸ਼ਟਾਚਾਰ ਖ਼ਤਮ ਨਹੀਂ ਹੋ ਰਿਹਾ ਉਥੇ ਹੀ ਨਸ਼ਾ ਤਸਕਰੀ ਵਰਗੇ ਮਾਮਲਿਆਂ ਵਿੱਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਥੇ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੇ ਆਦੀ ਹੋ ਰਹੇ ਹਨ। ਜਿਸ ਨੂੰ ਦੇਖਦੇ ਹੋਏ ਪੁਲਸ ਵੱਲੋਂ ਅਜਿਹੇ ਅਨਸਰਾਂ ਦੇ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਹੁਣ ਪੰਜਾਬ ਵਿੱਚ ਸਰਕਾਰ ਵਲੋਂ ਕੀਤੀ ਵੱਡੀ ਕਾਰਵਾਈ,ਜਿੱਥੇ ਭ੍ਰਿਸ਼ਟਾਚਾਰੀ ਖਿਲਾਫ 3 ਪੁਲਿਸ ਮੁਲਾਜ਼ਮ ਕੀਤੇ ਮੁਅੱਤਲ , ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ।

ਪੁਲਸ ਵਿਭਾਗ ਦੇ 3 ਮੁਲਾਜ਼ਮਾਂ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏ.ਐੱਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਮੁਅੱਤਲ ਕਰ ਦਿੱਤਾ ਗਿਆ ਹੈ। ਦੱਸਿਆ ਗਿਆ ਹੈ ਕਿ ਜਿੱਥੇ ਫਿਰੋਜ਼ਪੁਰ ’ਚ ਨਾਰਕੋਟਿਕਸ ਕੰਟਰੋਲ ਸੈੱਲ ’ਚ ਇਹ 3 ਹੀ ਪੁਲਸ ਮੁਲਾਜ਼ਮ ਤਾਇਨਾਤ ਸਨ। ਉਥੇ ਹੀ ਇਨ੍ਹਾਂ ਵੱਲੋਂ ਕੀਤੇ ਗਏ ਘਪਲੇ ਦਾ ਪਤਾ ਲਗਾਉਂਦੇ ਹੋਏ ਇਨ੍ਹਾਂ ਦੇ ਖਿਲਾਫ਼ ਸ਼ਿਕੰਜਾ ਕੱਸਿਆ ਗਿਆ ਹੈ ਜਿਥੇ ਇਹਨਾਂ ਦੋਸ਼ੀਆਂ ਨੇ 86 ਲੱਖ ਰੁਪਏ ਦੀ ਖੁਰਦ ਬੁਰਦ ਕੀਤੀ ਵੀ।

ਉੱਥੇ ਹੀ ਇਕ ਵਿਅਕਤੀ ਉੱਪਰ ਨਸ਼ੀਲੇ ਪਦਾਰਥਾਂ ਦੇ ਮਾਮਲੇ ਵਿਚ ਉਸ ਨੂੰ ਝੂਠਾ ਫਸਾਏ ਜਾਣ ਦਾ ਦੋਸ਼ ਵੀ ਸੀ। ਜਿਸ ਦੀ ਜਾਣਕਾਰੀ ਮਿਲਦੇ ਹੀ ਮਾਰ ਸਰਕਾਰ ਵੱਲੋਂ ਤੁਰੰਤ ਇਨ੍ਹਾਂ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਡੀਜੀਪੀ ਗੌਰਵ ਯਾਦਵ ਨੇ ਤੁਰੰਤ ਕਾਰਵਾਈ ਕੀਤੀ ਹੈ।

ਜਿੱਥੇ ਇਨ੍ਹਾਂ ਵੱਲੋਂ ਇੱਕ ਵਿਅਕਤੀ ਨੂੰ ਨਜਾਇਜ ਢੰਗ ਨਾਲ ਗ੍ਰਿਫ ਕੇਸ ਵਿੱਚ ਫਸਾਇਆ ਗਿਆ ਸੀ ਉਥੇ ਹੀ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਡੀਜੀਪੀ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਸਖ਼ਤੀ ਵਰਤਦੇ ਹੋਏ ਥਾਣਾ ਕੈਂਟ ’ਚ ਕੇਸ ਦਰਜ ਕਰ ਲਿਆ ਗਿਆ ਹੈ। ਜਿੱਥੇ ਪੁਲਿਸ ਵੱਲੋਂ ਚੁੱਕੇ ਜਾ ਰਹੇ ਕਦਮਾਂ ਤੇ ਚਲਦਿਆਂ ਹੋਇਆਂ ਸਰਕਾਰ ਵੱਲੋਂ ਪੁਲਿਸ ਨੂੰ ਸ਼ਾਬਾਸ਼ੀ ਦਿੱਤੀ ਜਾ ਰਹੀ ਹੈ। ਉਥੇ ਹੀ ਅਜਿਹੇ ਦੋਸ਼ੀਆਂ ਦੇ ਖਿਲਾਫ ਸ਼ਿਕੰਜਾ ਕੱਸਿਆ ਜਾ ਰਿਹਾ ਹੈ।