ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਚ ਏਨੇ ਦਿਨ ਦਾ ਕੀਤਾ ਵਾਧਾ

ਆਈ ਤਾਜਾ ਵੱਡੀ ਖਬਰ 

ਪਿਛਲੇ ਕੁਝ ਦਿਨਾਂ ਤੋਂ ਜਿੱਥੇ ਪੰਜਾਬ ਦੇ ਤਾਪਮਾਨ ਵਿਚ ਕਾਫ਼ੀ ਗਿਰਾਵਟ ਆਈ ਹੈ ਅਤੇ ਲੋਕਾਂ ਨੂੰ ਭਾਰੀ ਠੰਡ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਇਨ੍ਹਾਂ ਦਿਨਾਂ ਦੇ ਵਿੱਚ ਪੈਣ ਵਾਲੀ ਧੁੰਦ ਦੇ ਕਾਰਨ ਵਾਹਨ ਚਾਲਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਪੈਦਾ ਹੋ ਰਹੀਆਂ ਹਨ। ਹੁਣ ਪੰਜਾਬ ਸਰਕਾਰ ਵਲੋਂ ਕੜਾਕੇ ਦੀ ਠੰਡ ਨੂੰ ਦੇਖਦੇ ਹੋਏ ਛੁੱਟੀਆਂ ਚ ਏਨੇ ਦਿਨ ਦਾ ਕੀਤਾ ਵਾਧਾ , ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਇਸ ਸਮੇਂ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਵਿੱਚ ਜਿੱਥੇ ਠੰਡ ਦੇ ਕਾਰਨ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੈਦਾ ਹੋ ਰਹੇ ਹਨ ਉਥੇ ਹੀ ਹੁਣ ਵਿਦਿਅਕ ਅਦਾਰਿਆਂ ਦੇ ਵਿੱਚ ਛੁਟੀਆਂ ਚੱਲ ਰਹੀਆਂ ਹਨ ਅਤੇ ਵਧ ਰਹੇ ਠੰਢ ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਸਕੂਲ ਛੁਟੀਆਂ ਦੇ ਵਿੱਚ ਹੋਰ ਵਾਧਾ ਕਰ ਦਿੱਤਾ ਹੈ ਜੋ ਕਿ ਇਹ ਫੈਸਲਾ ਸਰਕਾਰ ਵੱਲੋਂ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।

ਕਿਉਂਕਿ ਇਸ ਸਮੇਂ ਪੰਜਾਬ ਵਿਚ ਪੈ ਰਹੀ ਕੜਾਕੇ ਦੀ ਠੰਡ ਕਾਰਨ ਬੱਚਿਆਂ ਨੂੰ ਸਕੂਲ ਆਉਣ-ਜਾਣ ਵਿਚ ਭਾਰੀ ਮੁਸ਼ਕਲ ਹੋਵੇਗੀ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਜਿਥੇ 2 ਜਨਵਰੀ ਤੱਕ ਸਰਕਾਰੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਉਥੇ ਹੀ ਵਧੇਰੇ ਕੜਾਕੇਦਾਰ ਠੰਡ ਨੂੰ ਦੇਖਦੇ ਹੋਏ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਹੈ।

ਜਿਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਗਈ ਹੈ ਉਨ੍ਹਾਂ ਵੱਲੋਂ ਇਹ ਜਾਣਕਾਰੀ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਸਾਂਝੀ ਕੀਤੀ ਗਈ ਹੈ। ਸਰਕਾਰ ਵੱਲੋਂ ਇਹ ਫੈਸਲਾ ਇਸ ਸਮੇਂ ਪੰਜਾਬ ਵਿਚ ਪੈ ਰਹੀ ਧੁੰਦ ਅਤੇ ਕੜਾਕੇ ਦੀ ਠੰਢ ਕਾਰਨ ਲਿਆ ਗਿਆ ਹੈ। ਕਿਉਂਕਿ ਅਜਿਹੇ ਮੌਸਮ ਵਿਚ ਬੱਚਿਆਂ ਨੂੰ ਵਧੇਰੇ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਿੱਖਿਆ ਮੰਤਰੀ ਵੱਲੋਂ ਦੱਸਿਆ ਗਿਆ ਹੈ ਕਿ ਸੂਬੇ ’ਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ ਬੱਚਿਆਂ ਨੂੰ ਇਹ ਸਰਦੀਆਂ ਦੀਆਂ ਛੁੱਟੀਆਂ 2 ਜਨਵਰੀ 2023 ਤੋਂ 8 ਜਨਵਰੀ 2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ। ਸਰਦੀ ਦੇ ਇਸ ਮੌਸਮ ਵਿਚ ਬੱਚਿਆਂ ਨੂੰ ਹੁਣ ਰਾਹਤ ਮਿਲ ਗਈ ਹੈ।