ਪੰਜਾਬ ਸਰਕਾਰ ਵਲੋਂ ਕੱਚੇ ਅਧਿਆਪਕਾਂ ਲਈ ਆਈ ਵੱਡੀ ਚੰਗੀ ਖਬਰ, 15 ਅਗਸਤ ਨੂੰ ਕਰਨ ਜਾ ਰਹੇ ਪੱਕੇ

ਆਈ ਤਾਜ਼ਾ ਵੱਡੀ ਖਬਰ 

ਕਾਫੀ ਲੰਬੇ ਸਮੇਂ ਤੋਂ ਪੰਜਾਬ ਵਿੱਚ ਕੱਚੇ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਖਾਤਰ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਤੇ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ । ਇਸੇ ਵਿਚਾਲੇ ਹੁਣ ਪੰਜਾਬ ਦੀ ਮਾਨ ਸਰਕਾਰ ਦੇ ਵੱਲੋਂ ਕੱਚੇ ਅਧਿਆਪਕਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਹੈ, ਹੁਣ ਦੇਸ਼ ਦੇ ਆਜ਼ਾਦੀ ਦਿਹਾੜੇ ਵਾਲੇ ਦਿਨ ਯਾਨੀ ਕਿ ਪੰਦਰਾਂ ਅਗਸਤ ਨੂੰ ਸਾਰੇ ਕੱਚੇ ਅਧਿਆਪਕਾਂ ਨੂੰ ਪੱਕਾ ਕਰਨ ਸੰਬੰਧੀ ਐਲਾਨ ਹੋ ਚੁੱਕਿਆ ਹੈ । ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਅਧਿਆਪਕਾਂ ਨੂੰ ਪੰਦਰਾਂ ਅਗਸਤ ਨੂੰ ਪੱਕਾ ਕਰਨ ਜਾ ਰਹੀ ਹੈ ।

ਜਿਸਦੇ ਚੱਲਦੇ ਸਿੱਖਿਆ ਮੰਤਰੀ ਨਾਲ ਅੱਜ ਅਧਿਆਪਕ ਜਥੇਬੰਦੀਆਂ ਦੀ ਮੀਟਿੰਗ ਹੋਈ , ਜੋ ਸਫ਼ਲ ਰਹੀ ਤੇ ਬੈਠਕ ਵਿਚ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਕਿ ਪੰਦਰਾਂ ਅਗਸਤ ਨੂੰ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ । ਸਿੱਖਿਆ ਮੰਤਰੀ ਨਾਲ ਇਸ ਮੀਟਿੰਗ ਵਿਚ ਅਧਿਆਪਕਾਂ ਦੀ ਗਿਣਤੀ ਪੋਸਟਾਂ ਨੂੰ ਲੈ ਕੇ ਸਾਰੀ ਚਰਚਾ ਵੀ ਕੀਤੀ ਗਈ । ਇਹ ਬੈਠਕ ਕਾਫੀ ਦੇਰ ਤੱਕ ਚੱਲੀ , ਜਿਸ ਤੋਂ ਬਾਅਦ ਇਸ ਦਾ ਨਤੀਜਾ ਜੋ ਆਇਆ ਉਸ ਦੇ ਚੱਲਦੇ ਅਧਿਆਪਕਾਂ ਦੇ ਵਿਚ ਖੁਸ਼ੀ ਦੀ ਲਹਿਰ ਉੱਠ ਗਈ, ਕਿਉਂਕਿ ਕੱਚੇ ਅਧਿਆਪਕਾਂ ਦੇ ਵੱਲੋਂ ਕਾਫ਼ੀ ਲੰਬੇ ਸਮੇਂ ਤੋਂ ਪੱਕੇ ਹੋਣ ਦੀ ਮੰਗ ਕੀਤੀ ਜਾ ਰਹੀ ਸੀ ।

ਉਥੇ ਹੀ ਠੇਕੇ ‘ਤੇ ਰੱਖੇ ਇਹ ਟੀਚਰ 12-13 ਸਾਲਾਂ ਤੋਂ ਸੇਵਾਵਾਂ ਦੇ ਰਹੇ ਹਨ ਪਰ ਅਜੇ ਤੱਕ ਇਨ੍ਹਾਂ ਦੀਆਂ ਤਨਖਾਹਾਂ 5-6 ਹਜ਼ਾਰ ਤੱਕ ਹੀ ਹਨ। ਕੈਪਟਨ ਅਮਰਿੰਦਰ ਸਿੰਘ ਨੇ ਵੀ ਚੋਣ ਵਾਅਦਾ ਕੀਤਾ ਸੀ ਕਿ ਜੇ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਜਾਵੇਗਾ। ਪਰ ਅਜਿਹਾ ਨਹੀਂ ਹੋਇਆ ਜਿਸ ਕਾਰਨ ਕੱਚੇ ਅਧਿਆਪਕ ਕਾਫੀ ਲੰਬੇ ਸਮੇਂ ਤੋਂ ਸਰਕਾਰ ਖ਼ਿਲਾਫ਼ ਸੰਘਰਸ਼ ਕਰਦੀ ਨਜ਼ਰ ਆ ਰਹੇ ਹਨ ।

ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ। ਇਸੇ ਨੂੰ ਲੈ ਕੇ ਅੱਜ ਅਧਿਆਪਕ ਸਿੱਖਿਆ ਮੰਤਰੀ ਨੂੰ ਮਿਲੇ ਤੇ ਉਨ੍ਹਾਂ ਨੂੰ ਹਾਂ-ਪੱਖੀ ਜਵਾਬ ਮਿਲਿਆ। ਜਿਸ ਕਾਰਨ ਹੁਣ ਪੰਜਾਬ ਦੇ ਅਧਿਆਪਕ ਕਾਫੀ ਖੁਸ਼ ਨਜ਼ਰ ਆ ਰਹੇ ਹਨ ਕਿ 15 ਅਗਸਤ ਨੂੰ ਆਜ਼ਾਦੀ ਦਿਹਾੜੇ ਵਾਲੇ ਦਿਨ ਕੱਚੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਏਗਾ।