ਪੰਜਾਬ ਸਰਕਾਰ ਵਲੋਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕਿਆਂ ਨੂੰ ਲੈਕੇ ਜਾਰੀ ਕੀਤਾ ਇਹ ਸਖ਼ਤ ਹੁਕਮ , ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਤਿਉਹਾਰਾਂ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਲੋਕ ਇਹਨਾਂ ਤਿਉਹਾਰਾਂ ਦੀਆਂ ਤਿਆਰੀਆਂ ਦੇ ਵਿੱਚ ਰੁੱਜੇ ਹੋਏ ਹਨ। ਇਹਨਾਂ ਤਿਉਹਾਰਾਂ ਦੇ ਕਾਰਨ ਬਾਜ਼ਾਰਾਂ ਦੇ ਵਿੱਚ ਭੀੜਾਂ ਲੱਗੀਆਂ ਹੋਈਆਂ ਹਨ ਤੇ ਲੋਕ ਖਰੀਦਦਾਰੀ ਕਰਦੇ ਹੋਏ ਨਜ਼ਰ ਆਉਂਦੇ ਪਏ ਹਨ। ਦਿਵਾਲੀ ਦੇ ਤਿਉਹਾਰ ਨੂੰ ਬੇਸ਼ੱਕ ਕੁਝ ਹੀ ਦਿਨ ਬਾਕੀ ਬਚੇ ਹਨ, ਪਰ ਲੋਕ ਹੁਣ ਤੋਂ ਹੀ ਦੀਵਾਲੀ ਦੀਆਂ ਤਿਆਰੀਆਂ ਕਰਵਾਉਂਦੇ ਪਏ ਹਨ। ਪਰ ਦਿਵਾਲੀ ਸਮੇਤ ਹੋਰਾਂ ਤਿਉਹਾਰਾਂ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਦੇ ਵੱਲੋਂ ਹੁਣ ਪਟਾਕਿਆਂ ਨੂੰ ਲੈ ਕੇ ਸਖਤ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਕਾਰਨ ਪੰਜਾਬੀ ਖੁਸ਼ ਨਜ਼ਰ ਆਉਂਦੇ ਪਏ ਹਨ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਮੌਕੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਦੇਣ ਦਾ ਫ਼ੈਸਲਾ ਕੀਤਾ ਗਿਆ ।

ਜਿਸ ਕਾਰਨ ਪੰਜਾਬੀਆਂ ਦੇ ਵਿੱਚ ਕਿਤੇ ਨਾ ਕਿਤੇ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ, ਪਰ ਇਸ ਦੌਰਾਨ ਇਹ ਦੱਸਣਾ ਬੇਹਦ ਹੀ ਜਰੂਰੀ ਹੈ। ਕਿ ਇਹ ਪਟਾਕੇ ਚਲਾਉਣ ਦਾ ਸਮਾਂ ਨਿਧਾਰਿਤ ਕੀਤਾ ਗਿਆ l ਹੁਣ ਤੁਹਾਨੂੰ ਵਿਸਥਾਰ ਪੂਰਵਕ ਸਾਰੀ ਜਾਣਕਾਰੀ ਦਿੰਦੇ ਹਾਂ ਕਿ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ, ਨੈਸ਼ਨਲ ਗ੍ਰੀਨ ਟ੍ਰਿਬਿਊਨਲ ਪੰਜਾਬ ਤੇ ਹਰਿਆਣਾ ਹਾਈਕੋਰਟ ਅਤੇ ਕੇਂਦਰੀ ਵਾਤਾਵਰਣ, ਜੰਗਲਾਤ ਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਤੀਆਂ ਗਈਆਂ, ਵੱਖ-ਵੱਖ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਹਰੇ ਪਟਾਕਿਆਂ ਦੀ ਵਰਤੋਂ ਨੂੰ ਉਤਸ਼ਾਹਤ ਕਰ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਦੀਵਾਲੀ ਵਾਲੇ ਦਿਨ ਰਾਤ 8:00 ਤੋਂ ਰਾਤ 10:00 ਵਜੇ ਤੱਕ,ਗੁਰਪੁਰਬ ਮੌਕੇ ਸਵੇਰੇ 4:00 ਵਜੇ ਤੋਂ 05:00 ਵਜੇ ਅਤੇ ਰਾਤ 9:00 ਤੋਂ ਰਾਤ 10:00 ਵਜੇ ਤੱਕ, ਕ੍ਰਿਸਮਸ ‘ਤੇ ਰਾਤ 11:55 ਤੋਂ ਸਵੇਰੇ 12:30 ਤੱਕ ਅਤੇ ਨਵੇਂ ਸਾਲ ਦੀ ਪੂਰਵ ਸੰਧਿਆ ਮੌਕੇ ਰਾਤ 11:55 ਤੋਂ ਸਵੇਰੇ 12:30 ਤੱਕ ਸਿਰਫ਼ ਹਰੇ ਪਟਾਕੇ ਹੀ ਚਲਾਏ ਜਾ ਸਕਦੇ ਹਨ l

ਜ਼ਿਕਰਯੋਗ ਹੈ ਕਿ ਜਿਸ ਤਰੀਕੇ ਦੇ ਨਾਲ ਪ੍ਰਦੂਸ਼ਣ ਲਗਾਤਾਰ ਵਧ ਰਿਹਾ ਹੈ ਤੇ ਤਿਉਹਾਰਾਂ ਦੇ ਵਿੱਚ ਪ੍ਰਦੂਸ਼ਣ ਦਾ ਲੈਵਲ ਹੋਰ ਜਿਆਦਾ ਵੱਧ ਜਾਂਦਾ ਹੈ, ਜਿਸ ਦੇ ਚਲਦੇ ਹੁਣ ਮਾਨ ਸਰਕਾਰ ਦੇ ਵੱਲੋਂ ਹੁਣ ਤੋਂ ਹੀ ਪ੍ਰਦੂਸ਼ਣ ਕੰਟਰੋਲ ਕਰਨ ਦੇ ਲਈ ਪਟਾਕੇ ਚਲਾਉਣ ਦਾ ਸਮਾ,ਨਿਰਧਾਰਿਤ ਕਰ ਦਿੱਤਾ ਗਿਆ ਹੈ।