ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਨੌਜਵਾਨਾਂ ਵੱਲੋਂ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਜਿੱਥੇ ਗਲਤ ਰਸਤੇ ਅਖਤਿਆਰ ਕੀਤੇ ਜਾ ਰਹੇ ਹਨ ਅਤੇ ਕੁਝ ਨੌਜਵਾਨ ਆਪਣੇ ਦੇਸ਼ ਨੂੰ ਛੱਡ ਕੇ ਵਿਦੇਸ਼ਾਂ ਦੀ ਧਰਤੀ ਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਆਈ ਵੱਡੀ ਖੁਸ਼ਖਬਰੀ, CM ਮਾਨ ਨੇ ਟਵੀਟ ਕਰ ਦਿੱਤੀ ਜਾਣਕਾਰੀ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸਰਕਾਰ ਵੱਲੋਂ ਇਸ ਨੂੰ ਪੂਰਿਆਂ ਕੀਤਾ ਜਾ ਰਿਹਾ ਹੈ।
ਹੁਣ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖੁਦ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਪੰਜਾਬ ਦੇ ਬਹੁਤ ਸਾਰੇ ਨੌਜਵਾਨਾਂ ਨੂੰ ਇਕ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। ਜਿੱਥੇ ਪੰਜਾਬ ਸਰਕਾਰ ਵੱਲੋ ਵੱਖ ਵੱਖ ਵਿਭਾਗਾਂ ਵਿੱਚ ਬਹੁਤ ਸਾਰੇ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਗਏ ਹਨ ਉਥੇ ਹੀ ਹੋਰ ਬਹੁਤ ਸਾਰੇ ਨੌਜਵਾਨਾਂ ਦੀ ਭਰਤੀ ਪੁਲਿਸ ਵਿੱਚ ਵੀ ਕੀਤੀ ਜਾ ਰਹੀ ਹੈ। ਜਿੱਥੇ ਹੁਣ ਨੌਜਵਾਨਾਂ ਨੂੰ ਆਮ ਆਦਮੀ ਪਾਰਟੀ ਵੱਲੋਂ ਬਿਨਾਂ ਸਿਫਾਰਸ਼ ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਉੱਥੇ ਕਿ ਪੰਜਾਬ ਸਰਕਾਰ ਵੱਲੋਂ 4374 ਨੌਜਵਾਨਾਂ ਨੂੰ ਪੁਲੀਸ ਵਿਚ ਨਿਯੁਕਤੀ ਪੱਤਰ ਦੇ ਦਿੱਤੇ ਗਏ ਹਨ।
ਹੋਰ ਨੌਜਵਾਨਾਂ ਨੂੰ ਪੁਲਿਸ ਵਿੱਚ ਭਰਤੀ ਕਰਾਏ ਜਾਣ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦੱਸਿਆ ਹੈ ਕਿ ਪੰਜਾਬ ਸਰਕਾਰ ਪੁਲਸ ਮਹਿਕਮੇ ‘ਚ ਨਵੀਆਂ ਭਰਤੀਆਂ ਕਰਨ ਜਾ ਰਹੀ ਹੈ। ਜੋ ਕਿ ਕਿਸੇ ਦੀ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਮੈਰਿਟ ਦੇ ਅਧਾਰ ਤੇ ਕੀਤੀਆਂ ਜਾਣਗੀਆਂ। ਜਿੱਥੇ ਸਰਕਾਰ ਵੱਲੋਂ ਇਨ੍ਹਾਂ ਪੋਸਟਾਂ ਵਿਚ 1156 ਪੋਸਟਾਂ ਕਾਂਸਟੇਬਲ (ਇੰਟੈਜੀਲੈਂਸ ਅਤੇ ਜਾਂਚ ਕਾਡਰ) ਦੀਆਂ ਰੱਖੀਆਂ ਗਈਆਂ ਹਨ, ਜਿਸ ਵਾਸਤੇ ਨੌਜਵਾਨਾ ਦੀ ਪ੍ਰੀਖਿਆ 14-10-2022 ਨੂੰ ਹੋ ਰਹੀ ਹੈ।
ਉੱਥੇ ਹੀ 787 ਪੋਸਟਾਂ ਹੈੱਡ ਕਾਂਸਟੇਬਲ (ਜਾਂਚ ਕਾਡਰ) ਦੀਆਂ ਰੱਖੀਆਂ ਗਈਆਂ ਹਨ, ਜਿਨ੍ਹਾਂ ਦੀ ਪ੍ਰੀਖਿਆ 15-10-2022 ਨੂੰ ਹੋਵੇਗੀ। ਇਸ ਤੋਂ ਇਲਾਵਾ 16-10-2022 ਨੂੰ ਸਬ ਇੰਸਪੈਕਟਰ (ਜਾਂਚ, ਇੰਟੈਲੀਜੈਂਸ, ਜ਼ਿਲ੍ਹਾ ਅਤੇ ਹਥਿਆਰਬੰਦ ਪੁਲਸ ਕਾਡਰ) ਦੀਆਂ 560 ਪੋਸਟਾਂ ਵਾਸਤੇ ਪ੍ਰੀਖਿਆ ਹੋ ਰਹੀ ਹੈ।
Previous Postਘਰ ਦਾ ਬਿੱਲ ਆਇਆ 37 ਲੱਖ ਰੁਪਏ ਤਾਂ ਕੁੜੀ ਦੇ ਉੱਡ ਗਏ ਹੋਸ਼, ਬਾਅਦ ਚ ਆ ਸਚਾਈ ਆਈ ਸਾਹਮਣੇ
Next Postਪੰਜਾਬ: ਮੌਸਮ ਵਿਭਾਗ ਵਲੋਂ ਇਥੇ ਇਥੇ ਤੇਜ ਮੀਂਹ ਪੈਣ ਨੂੰ ਲੈਕੇ ਆਈ ਵੱਡੀ ਖਬਰ, ਛਾਏ ਰਹਿਣਗੇ ਬੱਦਲ