ਪੰਜਾਬ ਸਰਕਾਰ ਵਲੋਂ ਬਿਜਲੀ ਨੂੰ ਲੈਕੇ ਲਿਆ ਵੱਡਾ ਫੈਸਲਾ, ਹੁਣ ਕੀਤਾ ਜਾਵੇਗਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਂਦੇ ਹੀ ਜਿੱਥੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਗਿਆ ਹੈ। ਉਥੇ ਹੀ ਪੰਜਾਬ ਵਾਸੀਆਂ ਦੇ ਹਿਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ ਜਿੱਥੇ ਪੰਜਾਬ ਵਿਚ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਇਆ ਗਿਆ। ਉਥੇ ਹੀ ਬੀਤੇ ਦਿਨੀਂ ਪੰਜਾਬ ਦੇ ਮੁਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਨੂੰ ਨਿਯੁਕਤੀ ਪੱਤਰ ਵੀ ਜਾਰੀ ਕਰ ਦਿੱਤੇ ਗਏ। ਇਸ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵੀ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਗਏ ਹਨ।

ਪੰਜਾਬ ਸਰਕਾਰ ਵੱਲੋਂ ਹੁਣ ਬਿਜਲੀ ਨੂੰ ਲੈ ਕੇ ਵੀ ਵੱਡਾ ਫੈਸਲਾ ਕੀਤਾ ਗਿਆ ਹੈ ਜਿਥੇ ਹੁਣ ਇਹ ਕੰਮ ਕੀਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਲੋਕਾਂ ਵਾਸਤੇ ਕਈ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਹੀ ਬਿਜਲੀ ਦੀ ਕਿਲਤ ਨੂੰ ਦੂਰ ਕਰਨ ਵਾਸਤੇ ਵੀ ਸੂਬਾ ਸਰਕਾਰ ਵੱਲੋਂ ਕਈ ਕਦਮ ਚੁੱਕੇ ਗਏ ਹਨ ਜਿੱਥੇ ਹੁਣ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਵਾਸਤੇ ਸੰਗਰੂਰ ਦੇ ਵਿੱਚ ਅੱਜ ਦੋ ਵੱਖ ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇ ਉਦਘਾਟਨ ਸਰਕਾਰ ਵੱਲੋਂ ਕੀਤਾ ਗਿਆ ਹੈ ਅਤੇ ਬਿਜਲੀ ਦੇ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਨਿਰਵਿਘਨ ਬਿਜਲੀ ਦੀ ਸਪਲਾਈ ਵਾਸਤੇ ਭਰੋਸਾ ਦੁਆਇਆ ਗਿਆ ਸੀ।

ਉੱਥੇ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਹੋਏ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਕਿਉਂਕਿ ਗਰਮੀਆਂ ਦੇ ਵਿਚ ਜਿਥੇ ਬਿਜਲੀ ਦੀ ਮੰਗ ਵਧ ਜਾਂਦੀ ਹੈ ਅਤੇ ਝੋਨੇ ਦੀ ਫਸਲ ਦੀ ਬਿਜਾਈ ਦੌਰਾਨ ਵੀ ਕਿਸਾਨਾਂ ਨੂੰ ਵਧੇਰੇ ਬਿਜਲੀ ਦੀ ਜ਼ਰੂਰਤ ਪੈਂਦੀ ਹੈ। ਉਥੇ ਹੀ ਅੱਜ ਨੀਂਹ ਪੱਥਰ ਰੱਖਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਖਿਆ ਗਿਆ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਜੂਨ ਮਹੀਨੇ ਵਿੱਚ ਝੋਨੇ ਵਾਸਤੇ ਵਧੇਰੇ ਪਾਣੀ ਦੀ ਜ਼ਰੂਰਤ ਹੁੰਦੀ ਹੈ

ਉਸ ਵਾਸਤੇ ਬਿਜਲੀ ਦੀ ਸਪਲਾਈ ਦੀ ਵਧੇਰੇ ਜ਼ਰੂਰਤ ਹੁੰਦੀ ਹੈ ਜਿਸ ਨੂੰ ਦੇਖਦੇ ਹੋਏ ਹੁਣ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉੱਚਾ ਚੁੱਕਣ ਵਾਸਤੇ ਕਿਸਾਨਾਂ ਨੂੰ ਵੀ ਸਮਝਦਾਰੀ ਨਾਲ ਧਰਤੀ ਹੇਠਲੇ ਪਾਣੀ ਨੂੰ ਮੱਦੇ ਨਜ਼ਰ ਰੱਖਦੇ ਹੋਏ ਖੇਤੀ ਕਰਨ ਦੀ ਸਲਾਹ ਦਿੱਤੀ ਗਈ ਹੈ ਅਤੇ ਅੱਜ ਉਨ੍ਹਾਂ ਵੱਲੋ 2 ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ ਉਥੇ ਹੀ ਬਿਜਲੀ ਦੀ ਕਿੱਲਤ ਨੂੰ ਦੂਰ ਕੀਤਾ ਜਾਵੇਗਾ।