ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਨੂੰ ਲੈਕੇ ਆਈ ਇਹ ਵੱਡੀ ਤਾਜਾ ਖਬਰ, ਕੀਤੇ ਇਹ ਬਦਲਾਅ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲਗਾਤਾਰ ਆਪਣੇ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤੇ ਪੰਜਾਬ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਹੁਣ ਪੰਜਾਬ ਸਰਕਾਰ ਵਲੋਂ ਬੁਢਾਪਾ ਪੈਨਸ਼ਨ ਨੂੰ ਲੈ ਕੇ ਆਈ ਇਹ ਵੱਡੀ ਤਾਜਾ ਖਬਰ, ਕੀਤੇ ਇਹ ਬਦਲਾਅ। ਪ੍ਰਾਪਤ ਜਾਣਕਾਰੀ ਅਨੁਸਾਰ ਮਾਨ ਸਰਕਾਰ ਵੱਲੋਂ ਜਿਥੇ ਬਹੁਤ ਸਾਰੇ ਸ਼ਲਾਘਾਯੋਗ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਹੁਣ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਿੱਤੀ ਜਾ ਰਹੀ ਬੁਢਾਪਾ ਪੈਨਸ਼ਨ ਅਤੇ ਆਟਾ ਦਾਲ ਸਕੀਮ ਦੇ ਵਿੱਚ ਬਦਲਾਅ ਕੀਤਾ ਗਿਆ ਹੈ।

ਸਰਕਾਰ ਵੱਲੋਂ ਹੁਣ ਲੋਕਾਂ ਨੂੰ ਇਹ ਸਹੂਲਤ ਉਨ੍ਹਾਂ ਦੇ ਘਰ ਦੇ ਦਰਵਾਜੇ ਤੇ ਦਿੱਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦਿਆਂ ਹੋਇਆਂ ਹੁਣ ਪੈਨਸ਼ਨ ਅਤੇ ਆਟਾ ਦਾਲ ਸਕੀਮ ਦੀ ਹੋਮ ਡਿਲਵਰੀ ਕੀਤੀ ਜਾਵੇਗੀ। ਜਿੱਥੇ ਬੈਂਕਾਂ ਦੇ ਬਾਹਰ ਬਜ਼ੁਰਗਾਂ ਨੂੰ ਲੰਮੇ ਸਮੇਂ ਤੱਕ ਲਾਇਨਾ ਵਿੱਚ ਖੜੇ ਹੋ ਕੇ ਇੰਤਜਾਰ ਕਰਨਾ ਪੈਂਦਾ ਸੀ ਉਸ ਤੋਂ ਬਾਅਦ ਹੀ ਉਨ੍ਹਾਂ ਨੂੰ ਪੈਨਸ਼ਨ ਮਿਲਦੀ ਸੀ। ਪਰ ਮਾਨ ਸਰਕਾਰ ਵੱਲੋਂ ਬਜ਼ੁਰਗਾਂ ਨੂੰ ਦਰਪੇਸ਼ ਆਉਣ ਵਾਲੀਆਂ ਇਹਨਾਂ ਸਾਰੀਆਂ ਸਮੱਸਿਆਵਾਂ ਦਾ ਖ਼ਾਤਮਾ ਕਰ ਦਿੱਤਾ ਹੈ ਅਤੇ ਉਨ੍ਹਾਂ ਦੀ ਪੈਨਸ਼ਨ ਉਨ੍ਹਾਂ ਨੂੰ ਘਰ ਵਿੱਚ ਹੀ ਮੁਹਈਆ ਕਰਵਾਈ ਜਾ ਰਹੀ ਹੈ।

ਕੱਲ 15 ਅਗਸਤ ਦੇ ਮੌਕੇ ਤੇ ਜਿਥੇ ਦੇਸ਼ ਵੱਲੋਂ 75 ਵਾਂ ਆਜ਼ਾਦੀ ਦਿਹਾੜਾ ਮਨਾਇਆ ਗਿਆ। ਉਥੇ ਹੀ ਪੰਜਾਬ ਸਰਕਾਰ ਵੱਲੋ 75 ਮਹੱਲਾ ਕਲੀਨਕਾਂ ਦੀ ਸ਼ੁਰੂਆਤ ਵੀ ਪੰਜਾਬ ਵਿੱਚ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਜਿਥੇ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ ਉਥੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਹੁਣ ਬੁਢਾਪਾ ਅਤੇ ਵਿਧਵਾ ਪੈਨਸ਼ਨ ਵਾਲੇ ਲੋਕਾਂ ਨੂੰ ਕੋਈ ਸਮੱਸਿਆ ਪੇਸ਼ ਨਹੀਂ ਆਵੇਗੀ, ਕਿਉਕਿ ਸਰਕਾਰ ਵੱਲੋਂ ਹੋਮ ਡਿਲਵਰੀ ਦੀ ਸਕੀਮ ਸ਼ੁਰੂ ਕਰ ਦਿੱਤੀ ਗਈ ਹੈ।

ਸਰਕਾਰ ਵੱਲੋਂ ਹੀ ਲਾਭਪਾਤਰੀ ਦੇ ਘਰ ਸਟਾਫ਼ ਆਵੇਗਾ ਅਤੇ ਬਾਇਓਮੈਟ੍ਰਿਕ ਅੰਗੂਠਾ ਲਗਵਾ ਕੇ ਪੈਨਸ਼ਨ ਦੇ ਜਾਵੇਗਾ। ਇਸ ਸਕੀਮ ਨੂੰ ਸ਼ੁਰੂ ਕਰਨ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਕਲੀਨਿਕ ਸ਼ੁਰੂ ਕਰਨ ਤੋਂ ਬਾਅਦ ਸਾਂਝੀ ਕੀਤੀ। ਹੁਣ ਬਜ਼ੁਰਗਾਂ ਨੂੰ ਪੈਨਸ਼ਨ ਲੈਣ ਲਈ ਕਿਤੇ ਨਹੀਂ ਜਾਣਾ ਪਵੇਗਾ, ਸਗੋਂ ਇਸ ਦੀ ਵੀ ਹੋਮ ਡਿਲਿਵਰੀ ਹੋਵੇਗੀ।