ਪੰਜਾਬ ਸਰਕਾਰ ਵਲੋਂ ਰਾਸ਼ਨ ਕਾਰਡਾਂ ਨੂੰ ਲੈਕੇ ਕੀਤਾ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਜਦੋਂ ਦੀ ਸੱਤਾ ਵਿੱਚ ਆਈ ਹੈ, ਲਗਾਤਾਰ ਅਜਿਹੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸਦੇ ਚਲਦੇ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮਿਲ ਸਕੇ ਤੇ ਪੰਜਾਬ ਦਾ ਵਿਕਾਸ ਹੋ ਸਕੇ l ਪੰਜਾਬ ਸਰਕਾਰ ਨੇ ਹਰ ਖੇਤਰ ਦੇ ਵਿੱਚ ਵਿਕਾਸ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ l ਜਿਸ ਦੇ ਨਤੀਜੇ ਵੀ ਲਗਾਤਾਰ ਸਾਹਮਣੇ ਆਉਂਦੇ ਪਏ ਹਨ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਰਾਸ਼ਨ ਕਾਰਡਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਗਿਆ ਹੈ l ਦਰਅਸਲ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ l ਜਿਸ ਨਾਲ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ।

ਇਸ ਸਬੰਧੀ ਜਾਣਕਾਰੀ ਪੰਜਾਬ ਕੈਬਨਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਵੱਲੋਂ ਮੀਡੀਆ ਨਾਲ ਸਾਂਝੀ ਕੀਤੀ ਗਈ l ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ। ਜਿਸ ਨਾਲ ਰਾਸ਼ਨ ਕਾਰਡ ਬਣਵਾ ਕੇ ਲਾਭਪਾਤਰੀ ਵੱਖ-ਵੱਖ ਸਕੀਮਾਂ ਦਾ ਲਾਭ ਲੈ ਸਕਦੇ ਹਨ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਂਹ ਪੱਥਰ ਰੱਖਣ ਵਾਸਤੇ ਪੰਜਾਬ ਕੈਬਨਟ ਮੰਤਰੀ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗਾ l ਜਿਸ ਦਾ ਲਾਭ ਘੱਟ ਤੋਂ ਘੱਟ 500 ਪਰਿਵਾਰਾਂ ਨੂੰ ਹੋਵੇਗਾ, ਇਸ ਨਾਲ ਪੰਜਾਬ ਦੇ ਬਹੁਤ ਸਾਰੇ ਪਰਿਵਾਰ ਰਾਹਤ ਮਹਿਸੂਸ ਕਰਨਗੇ । ਉਨ੍ਹਾਂ ਕਿਹਾ ਕਿ ਇਸ ਵਾਟਰ ਸਪਲਾਈ ਦੇ ਨਿਰਮਾਣ ਦਾ ਕਾਰਜ ਕਰੀਬ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਨੇ ਵਿਧਾਨ ਸਭਾ ਹਲਕਾ ਭੋਆ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਵੀ ਕੀਤਾ l ਜਿਸ ਵਿਚ ਸਭ ਤੋਂ ਪਹਿਲਾਂ ਪਿੰਡ ਮੈਰਾ ਕਲੋਨੀ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਇਸ ਮੌਕੇ ਉੱਤੇ ਪਿੰਡ ਅੰਦਰ ਲਾਇਬ੍ਰੇਰੀ ਬਣਾਉਣ ਲਈ 5 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਵੀ ਕੀਤਾ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਹੁਣ ਕਿਤੇ ਨਾ ਕਿਤੇ ਬਹੁਤ ਸਾਰੇ ਗਰੀਬ ਪਰਿਵਾਰ ਰਾਹਤ ਮਹਿਸੂਸ ਕਰਦੇ ਪਏ ਹਨ, ਕਿਉਂਕਿ ਕਾਫੀ ਲੰਬੇ ਸਮੇਂ ਤੋਂ ਇਸ ਪ੍ਰਕਰਿਆ ਨੂੰ ਰੋਕਿਆ ਗਿਆ ਸੀ l ਪਰ ਹੁਣ ਮੁੜ ਤੋਂ ਚਾਲੂ ਕਰਨ ਦੇ ਕਾਰਨ ਕਈ ਪਰਿਵਾਰ ਕਾਫੀ ਖੁਸ਼ ਵੀ ਨਜ਼ਰ ਆ ਰਹੇ ਹਨ।