ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਜਾਰੀ ਹੋਏ ਇਹ ਨਵੇਂ ਹੁਕਮ – ਤਾਜਾ ਵੱਡੀ ਖਬਰ

ਆਈ ਤਾਜਾ ਵੱਡੀ ਖਬਰ 

ਸੂਬੇ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਪਿਛਲੇ ਮਹੀਨੇ ਤੋਂ ਹੀ ਸਰਕਾਰ ਵੱਲੋਂ ਸਖਤਾਈ ਕੀਤੀ ਜਾ ਰਹੀ ਹੈ। ਜਿੱਥੇ ਸਰਕਾਰ ਵੱਲੋਂ ਟੀਕਾਕਰਨ ਮੁਹਿੰਮ ਨੂੰ ਤੇਜ਼ ਕੀਤਾ ਗਿਆ ਹੈ ਉਥੇ ਹੀ ਉਨ੍ਹਾਂ ਕੇਸਾਂ ਵਿੱਚ ਪਿਛਲੇ ਮਹੀਨੇ ਤੋਂ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਕਰੋਨਾ ਦੀ ਇਸ ਅਗਲੀ ਲਹਿਰ ਨੂੰ ਦੇਖਦੇ ਹੋਏ ਸੂਬੇ ਦੇ ਲੋਕਾਂ ਦੇ ਬਚਾਅ ਲਈ ਬਹੁਤ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ। ਸਰਕਾਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਵਿਦਿਅਕ ਅਦਾਰਿਆਂ ਨੂੰ ਵੀ ਪਹਿਲੀ ਮਾਰਚ ਤੱਕ ਬੰਦ ਕੀਤਾ ਗਿਆ ਸੀ ਜਿਸ ਦਾ ਸਮਾਂ ਹੁਣ ਵਧਾ ਕੇ 10 ਅਪ੍ਰੈਲ ਤੱਕ ਕਰ ਕੀਤਾ ਗਿਆ ਹੈ।

ਸੂਬੇ ਦੇ ਸਕੂਲਾਂ ਅਤੇ ਕਾਲਜਾਂ ਨੂੰ 10 ਅਪ੍ਰੈਲ ਤੱਕ ਬੰਦ ਕੀਤਾ ਗਿਆ ਹੈ।ਹੁਣ ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਜਾਰੀ ਹੋਏ ਇਹ ਨਵੇਂ ਹੁਕਮ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿਚ ਦਾਖਲੇ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ । ਸਰਕਾਰ ਵੱਲੋਂ ਪਿਛਲੇ ਸਾਲ ਤੋਂ ਹੀ ਸਰਕਾਰੀ ਸਕੂਲਾਂ ਵਿੱਚ ਦਾਖ਼ਲੇ ਦੀ ਦਰ ਨੂੰ ਵਧਾਉਣ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਕਿਉਂਕਿ ਹੁਣ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਚ ਹੀ ਹਰ ਤਰ੍ਹਾਂ ਦੀ ਸਹੂਲਤ ਮੁਹਇਆ ਕਰਵਾਈ ਜਾ ਰਹੀ ਹੈ।

ਤਾਂ ਜੋ ਗਰੀਬ ਵਰਗ ਨੂੰ ਪੜ੍ਹਾਈ ਤੋਂ ਵਾਂਝੇ ਨਾ ਰੱਖਿਆ ਜਾ ਸਕੇ। ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਨਵੀਂ ਹਿਦਾਇਤਾਂ ਅਨੁਸਾਰ ਕਿਸੇ ਵੀ ਵਿਦਿਆਰਥੀ ਨੂਂ ਕਿਸੇ ਕਿਸਮ ਦੇ ਦਸਤਾਵੇਜਾਂ ਦੀ ਕਮੀ ਦੇ ਆਧਾਰ ਤੇ ਦਾਖਲੇ ਤੋਂ ਇਨਕਾਰ ਨਹੀਂ ਕੀਤਾ ਜਾਵੇਗਾ। ਜਿੱਥੇ ਪਹਿਲਾਂ ਬੱਚਿਆਂ ਦਾ ਦਾਖਲਾ ਕਰਵਾਉਣ ਸਬੰਧੀ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਮਾਪਿਆਂ ਨੂੰ ਪੇਸ਼ ਆਉਦੀਆਂ ਸਨ। ਹੁਣ ਉਨ੍ਹਾਂ ਨੂੰ ਖਤਮ ਕਰ ਦਿੱਤਾ ਗਿਆ ਹੈ, ਕਿਉਂਕਿ ਸਰਕਾਰ ਵੱਲੋਂ ਹੁਣ ਵਿਦਿਆਰਥੀ ਦੀ ਉਮਰ ਅਨੁਸਾਰ ਪਹਿਲੀ ਜਮਾਤ ਤੋਂ ਅੱਠਵੀਂ ਜਮਾਤ ਤੱਕ ਦਾਖਲਾ ਦਿੱਤਾ ਜਾਵੇਗਾ।

ਜੇਕਰ ਕੋਈ ਵਿਦਿਆਰਥੀ ਪ੍ਰਾਈਵੇਟ ਸਕੂਲ ਤੋਂ ਸਰਕਾਰੀ ਸਕੂਲ ਵਿਚ ਦਾਖਲ ਹੁੰਦਾ ਹੈ ਤਾਂ ਵਿਦਿਆਰਥੀ ਤੋਂ ਟ੍ਰਾਂਸਫਰ ਸਰਟੀਫਿਕੇਟ ਲੈਣ ਦੀ ਕੋਈ ਲੋੜ ਨਹੀਂ ਹੈ। ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਇੰਨੀਆਂ ਸਹੂਲਤਾਂ ਨੂੰ ਵੇਖਦੇ ਹੋਏ ਬਹੁਤ ਸਾਰੇ ਮਾਪਿਆਂ ਵੱਲੋਂ ਆਏ ਦਿਨ ਹੀ ਸਰਕਾਰੀ ਸਕੂਲਾਂ ਵਿਚ ਬੱਚਿਆਂ ਦੀ ਐਡਮਿਸ਼ਨ ਵਿੱਚ ਤੇਜੀ ਦੇਖੀ ਜਾ ਰਹੀ ਹੈ।