ਪੰਜਾਬ ਸਰਕਾਰ ਵਲੋਂ ਸਕੂਲਾਂ ਨੂੰ ਲੈਕੇ ਆਈ ਵੱਡੀ ਖਬਰ, ਕੱਲ੍ਹ 1 ਦਿਨ ਲਈ ਖੋਲਣ ਦਾ ਹੁਕਮ ਹੋਇਆ ਜਾਰੀ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਕਹਿਰ ਦੀ ਪੈ ਰਹੀ ਗਰਮੀ ਦੇ ਚਲਦਿਆਂ ਹੋਇਆਂ ਜਿਥੇ ਲੋਕਾਂ ਨੂੰ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਥੇ ਹੀ ਗਰਮੀ ਤੋਂ ਰਾਹਤ ਦੁਆਉਣ ਵਾਸਤੇ ਹੁਣ ਮੌਸਮ ਵਿੱਚ ਆਈ ਤਬਦੀਲੀ ਦੇ ਕਾਰਨ ਲੋਕਾਂ ਨੂੰ ਕੁਝ ਸੁੱਖ ਦਾ ਸਾਹ ਆਇਆ ਹੈ। ਗਰਮੀ ਦੇ ਵਿਚ ਜਿਥੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਅਤੇ ਸਾਰੇ ਪੰਜਾਬ ਦੇ ਸਕੂਲਾਂ ਵਿਚ ਬੱਚੇ ਇਸ ਸਮੇਂ ਛੁੱਟੀਆਂ ਦੇ ਦੌਰਾਨ ਘਰ ਵਿਚ ਸਮਾਂ ਬਤੀਤ ਕਰ ਰਹੇ ਹਨ। ਬੀਤੇ 2 ਸਾਲਾਂ ਦੇ ਦੌਰਾਨ ਕਰੋਨਾ ਦੇ ਚਲਦਿਆਂ ਹੋਇਆਂ ਜਿੱਥੇ ਕਾਫੀ ਲੰਮੇ ਸਮੇਂ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਵੀ ਆਨਲਾਈਨ ਹੀ ਕਰਵਾਈ ਗਈ ਸੀ।

ਇਸ ਲਈ ਸਰਕਾਰ ਵੱਲੋਂ ਇਸ ਸਾਲ ਬੱਚਿਆਂ ਦੀ ਪੜ੍ਹਾਈ ਨੂੰ ਮੱਦੇਨਜ਼ਰ ਰੱਖਦੇ ਹੋਏ ਗਰਮੀਆਂ ਦੀਆਂ ਛੁੱਟੀਆਂ ਵੀ ਦੇਰ ਨਾਲ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਬੱਚਿਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ। ਹੁਣ ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਲੈ ਕੇ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਇੱਕ ਦਿਨ ਲਈ ਸਕੂਲ ਖੁੱਲਣ ਦਾ ਹੁਕਮ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਿਥੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ ਜੋ ਇੱਕ ਜੂਨ ਤੋਂ 30 ਜੂਨ ਤੱਕ ਜਾਰੀ ਹਨ।

ਉਥੇ ਹੀ ਕੱਲ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਜਾ ਰਿਹਾ ਹੈ। ਜਿਸ ਨੂੰ ਮੱਦੇਨਜ਼ਰ ਰੱਖਦੇ ਹੋਏ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਦੇ ਅਧਿਕਾਰੀਆਂ ਨੂੰ ਇੱਕ ਦਿਨ ਸਕੂਲ ਖੋਲ੍ਹੇ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਜਿਸ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਨਾਲ ਅਧਿਆਪਕਾਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਮਨਾਇਆ ਜਾਵੇਗਾ।

ਜਿਸ ਵਾਸਤੇ ਪੰਜਾਬ ਦੇ ਸਾਰੇ ਸਮੂਹ ਸਕੂਲ ਮੁਖੀਆਂ ਨੂੰ ਇਸ ਬਾਰੇ ਜਾਣਕਾਰੀ ਦੇ ਦਿੱਤੀ ਗਈ ਹੈ ਉਨ੍ਹਾਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਹੋਇਆਂ ਇਸ ਯੋਗਾ ਦਿਵਸ ਨੂੰ ਮਨਾਇਆ ਜਾਵੇ। ਉਥੇ ਹੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਵਾਸਤੇ ਵੀ ਸਮੂਹ ਜਿਲ੍ਹਾ ਅਫ਼ਸਰਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ਇਸ ਬਾਬਤ ਪੱਤਰ ਜਾਰੀ ਕੀਤੇ ਹਨ। ਕਿਉਂਕਿ ਅਜਿਹੇ ਸਮਾਗਮਾਂ ਦੇ ਵਿੱਚ ਪੰਜਾਬ ਦੇ ਸਮੂਹ ਸਰਕਾਰੀ ਸਕੂਲ ਵੱਡੇ ਪੱਧਰ ਤੇ ਸ਼ਾਮਲ ਹੋ ਕੇ ਹਿੱਸਾ ਲੈਂਦੇ ਹਨ।