ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਲੈਕੇ ਜਾਰੀ ਕੀਤਾ ਵੱਡਾ ਹੁਕਮ, ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਆਮ ਆਦਮੀ ਪਾਰਟੀ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਆਪਣੀ ਸਰਕਾਰ ਬਣਾਉਣ ਤੋਂ ਬਾਅਦ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦਿੱਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ ਅਤੇ ਬਹੁਤ ਸਾਰੇ ਕੰਮ ਵੀ ਸ਼ੁਰੂ ਕੀਤੇ ਗਏ ਹਨ। ਓਥੇ ਹੀ ਵਿਦਿਆਰਥੀ ਸਿੱਖਿਆ ਉਪਰ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ ਜਿੱਥੇ ਬਹੁਤ ਸਾਰੇ ਸਕੂਲਾਂ ਦਾ ਨਵੀਨੀਕਰਣ ਕੀਤਾ ਗਿਆ ਹੈ। ਉਥੇ ਹੀ ਬੱਚਿਆਂ ਨੂੰ ਦੇਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਬਹੁਤ ਸਾਰੇ ਨਵੇਂ ਕਦਮ ਚੁੱਕੇ ਜਾ ਰਹੇ ਹਨ।

ਜਿਸ ਨਾਲ ਬੱਚਿਆਂ ਦੀ ਸਿੱਖਿਆ ਨੂੰ ਬਿਹਤਰ ਬਣਾਇਆ ਜਾ ਸਕੇ। ਹੁਣ ਸਰਕਾਰੀ ਸਕੂਲਾਂ ‘ਚ ਲਾਗੂ ਵਜ਼ੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਕਰਾਇਆ ਜਾਵੇਗਾ ਵਿਸ਼ੇਸ਼ ਲੈਕਚਰ, ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਦੇ ਵਿਦਿਆਰਥੀਆਂ ਲਈ ਵੱਖ-ਵੱਖ ਵਜੀਫ਼ਾ ਸਕੀਮਾਂ ਬਾਰੇ ਜਾਣਕਾਰੀ ਦੇਣ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 13 ਸਤੰਬਰ ਨੂੰ ਇਕ ਵਿਸ਼ੇਸ ਲੈਕਚਰ ਕਰਵਾਇਆ ਜਾ ਰਿਹਾ ਹੈ।

ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਕਾਰ ਦੇ ਇਕ ਬੁਲਾਰੇ ਵੱਲੋਂ ਦੱਸਿਆ ਗਿਆ ਹੈ ਕਿ ਇਹ ਸਾਰੇ ਸਕੂਲਾਂ ਵਿਚ ਲਾਗੂ ਕੀਤਾ ਜਾਣ ਵਾਲਾ ਲੈਕਚਰ ਐਜੂਸੈੱਟ ਸਿਸਟਮ ਰਾਹੀਂ ਕੀਤਾ ਜਾਵੇਗਾ। ਇਸ ਸਮੇਂ ਲਾਗੂ ਕਰਨ ਵਾਸਤੇ ਜਿੱਥੇ ਸਾਰੇ ਸੂਬੇ ਦੇ ਸਕੂਲਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸਾਰੇ ਸਕੂਲ ਮੁਖੀਆਂ ਅਤੇ ਪ੍ਰਿੰਸੀਪਲਾਂ ਨੂੰ ਪੱਤਰ ਜਾਰੀ ਕਰਕੇ ਆਖਿਆ ਗਿਆ ਹੈ ਕਿ ਉਹ ਇਹ ਲਾਗੂ ਕੀਤਾ ਜਾਣ ਵਾਲਾ ਲੈਕਚਰ ਜ਼ਰੂਰ ਅਟੈਂਡ ਕਰਨ।

ਜਿੱਥੇ ਪੰਜਾਬ ਦੇ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਸ ਲਾਗੂ ਕੀਤੇ ਜਾਣ ਵਾਲੇ ਲੈਕਚਰ ਦੇ ਜਰੀਏ ਵੱਖ ਵੱਖ ਵਜੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ। ਬੁਲਾਰੇ ਨੇ ਦੱਸਿਆ ਇਸ ਲੈਕਚਰ ਦਾ ਮਕਸਦ ਪੰਜਾਬ ਸਰਕਾਰ ਵੱਲੋਂ ਸਕੂਲੀ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਵਜ਼ੀਫਾ ਸਕੀਮਾਂ ਦਾ ਲਾਭ ਦੇਣਾ ਹੈ। ਵਿਦਿਆਰਥੀਆਂ ਨੂੰ ਵੱਖ-ਵੱਖ ਵਜੀਫ਼ਾ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦੇਣਾ ਹੈ।