ਆਈ ਤਾਜ਼ਾ ਵੱਡੀ ਖਬਰ
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਜਿਥੇ ਲੋਕਾਂ ਨਲ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਜਿੱਥੇ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਉਥੇ ਹੀ ਕਈ ਲੋਕਾਂ ਨੂੰ ਵੱਡੀ ਰਾਹਤ ਦਿਤੀਆਂ ਗਈਆਂ ਹਨ। ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਕੀਤੇ ਗਏ ਹਨ ਉਥੇ ਹੀ ਪਹਿਲਾਂ ਤੂੰ ਵੱਖ ਵੱਖ ਵਿਭਾਗਾਂ ਵਿੱਚ ਤੈਨਾਤ ਕੱਚੇ ਕਰਮਚਾਰੀਆਂ ਨੂੰ ਵੀ ਪੱਕੇ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪੰਜਾਬ ਵਿੱਚ ਨਵੀਆਂ ਇੰਡਸਟਰੀਆਂ ਲਗਾਉਣ ਦਾ ਵੀ ਵਾਅਦਾ ਕੀਤਾ ਗਿਆ ਹੈ ਤਾਂ ਜੋ ਪੰਜਾਬ ਵਿੱਚ ਹਰ ਇਕ ਨੌਜਵਾਨ ਨੂੰ ਰੁਜ਼ਗਾਰ ਦਿੱਤਾ ਜਾਵੇ। ਪੰਜਾਬ ਸਰਕਾਰ ਵੱਲੋਂ ਲਗਾਤਾਰ ਕੋਈ ਨਾ ਕੋਈ ਸ਼ਲਾਘਾਯੋਗ ਕਦਮ ਚੁੱਕਿਆ ਜਾ ਰਿਹਾ ਹੈ।
ਉਥੇ ਹੀ ਤਿੰਨੇ ਯੋਜਨਾਵਾਂ ਲਾਗੂ ਕੀਤੀਆਂ ਜਾ ਰਹੀਆਂ ਹਨ। ਪਰ ਬਹੁਤ ਸਾਰੇ ਕੱਚੇ ਕਰਮਚਾਰੀਆਂ ਵੱਲੋਂ ਜਿੱਥੇ ਉਨ੍ਹਾਂ ਨੂੰ ਕਾਫੀ ਲੰਮੇ ਸਮੇਂ ਤੋਂ ਤਨਖਾਹਾਂ ਨਾ ਮਿਲਣ ਦੇ ਚਲਦਿਆਂ ਹੋਇਆਂ ਸਰਕਾਰ ਪ੍ਰਤੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਉਥੇ ਹੀ ਇਨ੍ਹਾਂ ਧਰਨੇ ਮੁਜ਼ਾਹਰਿਆਂ ਦੇ ਚੱਲਦਿਆਂ ਹੋਇਆਂ ਆਮ ਲੋਕਾਂ ਨੂੰ ਵੀ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਵੱਡਾ ਕਦਮ ਚੁੱਕਿਆ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਵਿਚ ਕੰਮ ਕਰਨ ਵਾਲੇ ਉਨ੍ਹਾਂ ਮਿਡ ਡੇ ਮੀਲ ਵਰਕਰਾਂ ਦੀ ਤਨਖਾਹ ਦੇਣ ਵਾਸਤੇ ਵੀ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਜਿੱਥੇ ਉਨ੍ਹਾਂ ਦੀ ਤਨਖਾਹ ਕਾਫੀ ਸਮੇਂ ਤੋਂ ਨਹੀਂ ਦਿੱਤੀ ਗਈ ਸੀ। ਪਰ ਹੁਣ ਜਲਦ ਹੀ ਉਨ੍ਹਾਂ ਦੇ ਖਾਤਿਆਂ ਵਿੱਚ ਸਾਰੀ ਤਨਖਾਹ ਜਮ੍ਹਾ ਕਰਵਾਈ ਜਾਵੇਗੀ। ਜੋ ਮਿਡ ਡੇ ਮੀਲ ਵਾਸਤੇ ਸਾਲਾਂ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਦੀ ਤਨਖਾਹ ਵਾਸਤੇ ਹੁਣ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ 204 ਕਰੋੜ ਰੁਪਏ ਦੀ ਸੈਕੰਸ਼ਨ ਜਾਰੀ ਕੀਤੀ ਗਈ ਹੈ।
ਕਿਉਂਕਿ ਪਿਛਲੇ ਕਈ ਮਹੀਨਿਆਂ ਤੋਂ ਜਿਥੇ ਵਰਕਰਾਂ ਦੀ ਤਨਖਾਹ ਨਹੀਂ ਦਿੱਤੀ ਗਈ ਸੀ, ਇਸ ਵਾਸਤੇ ਲੋੜੀਂਦੇ ਫੰਡ ਜਾਰੀ ਨਹੀਂ ਕੀਤੇ ਗਏ ਸਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜਿੱਥੇ ਇਸ ਮਸਲੇ ਨੂੰ ਹੱਲ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਉਥੇ ਹੀ ਇਸ ਵਾਸਤੇ ਫੰਡ ਜਾਰੀ ਕਰ ਦਿਤਾ ਗਿਆ ਹੈ।
Previous Postਪੰਜਾਬ: ਪ੍ਰੇਮਿਕਾ ਨੇ ਝਗੜੇ ਚ ਮਾਰਿਆ ਮੁੰਡੇ ਦੇ ਥੱਪੜ, ਬੇਇਜਤੀ ਨਾ ਸਹਾਰਦੇ ਮੁੰਡੇ ਨੇ ਚੁੱਕ ਲਿਆ ਖੌਫਨਾਕ ਕਦਮ
Next Postਇਸ ਨਸਲ ਦੇ ਕੁੱਤੇ ਰੱਖਣ ਵਾਲੇ ਹੋ ਜਾਵੋ ਸਾਵਧਾਨ, ਲਗਾਈ ਗਈ ਪਾਬੰਦੀ- ਹੋਵੇਗਾ 5000 ਦਾ ਜੁਰਮਾਨਾ