ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਕੀਤਾ ਵੱਡਾ ਐਲਾਨ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਲੋਕਾਂ ਦੀਆਂ ਬਹੁਤ ਸਾਰੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਗਿਆ ਹੈ। ਉੱਥੇ ਹੀ ਸੂਬੇ ਅੰਦਰ ਮਾਨ ਸਰਕਾਰ ਵੱਲੋਂ ਲੋਕਾਂ ਦੇ ਵੱਖ ਵੱਖ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਫੈਸਲੇ ਲਏ ਜਾ ਰਹੇ ਹਨ ਜਿਥੇ ਹਰ ਵਰਗ ਨੂੰ ਇਸ ਦਾ ਭਰਪੂਰ ਫਾਇਦਾ ਹੋਇਆ ਹੈ। ਬੱਚਿਆਂ ਨੂੰ ਜਿੱਥੇ ਦੇਸ਼ ਦਾ ਭਵਿੱਖ ਆਖਿਆ ਜਾਂਦਾ ਹੈ ਉਥੇ ਹੀ ਸਕੂਲਾਂ ਵਿੱਚ ਬੱਚਿਆਂ ਵਾਸਤੇ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਵੀ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਬੱਚਿਆਂ ਨੂੰ ਵੀ ਉਨ੍ਹਾਂ ਦਾ ਭਰਪੂਰ ਫਾਇਦਾ ਲੈਣ ਵਾਸਤੇ ਆਖਿਆ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਲਈ ਕੀਤਾ ਵੱਡਾ ਐਲਾਨ , ਜਿਸ ਬਾਰੇ ਆਈ ਤਾਜਾ ਖਬਰ।

ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵੱਡੇ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਇੱਕ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਪੰਜਾਬ ਦੀ ਸਿੱਖਿਆ ਵਿਵਸਥਾ ਨੂੰ ਮਜ਼ਬੂਤ ਬਨਾਉਣ ਲਈ ਜਿੱਥੇ ਪਹਿਲਾਂ ਵੀ ਕਈ ਉਪਰਾਲੇ ਕੀਤੇ ਜਾ ਚੁੱਕੇ ਹਨ ਉਥੇ ਹੀ ਸਕੂਲਾਂ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਸੀਸੀਟੀਵੀ ਕੈਮਰੇ ਲਗਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ।

ਜਿੱਥੇ ਸਰਕਾਰੀ ਸਕੂਲਾਂ ਦੇ ਵਿੱਚ ਸੁਰੱਖਿਆ ਵਾਸਤੇ ਸੂਬੇ ਦੇ ਸਕੂਲਾਂ ਨੂੰ ਹਾਈਟੈੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ ਜਿਸ ਦੇ ਤਹਿਤ ਹੁਣ ਸੂਬੇ ਦੇ 15584 ਸਰਕਾਰੀ ਸਕੂਲਾਂ ਨੂੰ ਸੀ. ਸੀ. ਟੀ. ਵੀ. ਕੈਮਰਿਆਂ ਨਾਲ ਲੈਸ ਕੀਤਾ ਜਾਵੇਗਾ ਜਿੱਥੇ ਇਸ ਸਭ ਵਾਸਤੇ ਸਰਕਾਰ ਵੱਲੋਂ 26 ਕਰੋੜ 40 ਲੱਖ ਰੁਪਏ ਜਾਰੀ ਵੀ ਕੀਤੇ ਜਾ ਚੁੱਕੇ ਹਨ। ਪੰਜਾਬ ਵਿੱਚ ਸਰਕਾਰੀ ਸਕੂਲਾਂ ਚ ਵਿਦਿਅਕ ਤਕਨਾਲੋਜੀ ਨੂੰ ਬੇਹਤਰ ਬਣਾਉਣ ਵਾਸਤੇ ਜਿਥੇ ਕੈਮਰੇ ਲਗਾਏ ਜਾ ਰਹੇ ਹਨ ਜਿਸ ਨਾਲ ਬੱਚਿਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ।

ਉਥੇ ਹੀ ਪੰਜਾਬ ਸਰਕਾਰ ਨੇ 21 ਜਨਵਰੀ 2023 ਨੂੰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਸੀ। ਇਸ ਯੋਜਨਾ ਦੇ ਜ਼ਰੀਏ ਜਿਥੇ ਸਕੂਲਾ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ। ਸਕੂਲਾਂ ਵਿੱਚ ਆਉਣ ਵਾਲੇ ਵਿਦਿਆਰਥੀਆਂ ਦੇ ਭਵਿੱਖ ਨੂੰ ਦੇਖਦੇ ਹੋਏ ਜਿੱਥੇ ਬਿਹਤਰੀਨ ਯੋਜਨਾਵਾਂ ਲਾਗੂ ਕੀਤੀਆਂ ਹਨ। ਉੱਥੇ ਹੀ ਸਮੇਂ ਦੇ ਅਨੁਸਾਰ ਬਹੁਤ ਸਾਰੀਆਂ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ।