ਆਈ ਤਾਜਾ ਵੱਡੀ ਖਬਰ
ਪੰਜਾਬ ਵਿੱਚ ਜਿਥੇ ਪਿਛਲੇ ਸਾਲ ਮਾਰਚ ਦੌਰਾਨ ਤਾਲਾਬੰਦੀ ਕਰ ਦਿੱਤੀ ਗਈ ਸੀ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ। ਉਥੇ ਹੀ ਮੁੜ ਲੋਕਾਂ ਵੱਲੋਂ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਕਿ ਕਰੋਨਾ ਦੀ ਆਉਣ ਵਾਲੀ ਦੂਜੀ ਲਹਿਰ ਨੇ ਫਿਰ ਤੋਂ ਸਾਰੇ ਲੋਕਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਸਨ ਜਿੱਥੇ ਬੱਚਿਆਂ ਦੇ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ । ਅੰਤਿਮ ਸੰਸਕਾਰ ਅਤੇ ਵਿਆਹ ਸਮਾਗਮਾਂ ਵਿੱਚ ਵੀ ਵਿਅਕਤੀਆਂ ਦੀ ਗਿਣਤੀ ਨੂੰ ਬਿਲਕੁਲ ਘਟਾ ਕੇ 10 ਕਰ ਦਿੱਤਾ ਗਿਆ ਸੀ।
ਹੁਣ ਪੰਜਾਬ ਸਰਕਾਰ ਵਲੋਂ 18 ਜੂਨ ਨੂੰ ਕੀਤਾ ਜਾਵੇਗਾ ਇਹ ਕੰਮ, ਜਿਸ ਬਾਰੇ ਤਾਜ਼ਾ ਵੱਡੀ ਖ਼ਬਰ ਹੁਣ ਸਾਹਮਣੇ ਆਈ ਹੈ। ਕਰੋਨਾ ਨੂੰ ਲੈ ਕੇ ਜਿੱਥੇ ਸੂਬੇ ਅੰਦਰ ਬਹੁਤ ਸਾਰੀਆਂ ਸਖ਼ਤ ਪਾਬੰਦੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ ਉਥੇ ਹੀ ਸਮੇਂ ਸਮੇਂ ਤੇ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਕਰੋਨਾ ਦੀ ਸਥਿਤੀ ਉਪਰ ਵਿਚਾਰ ਵਟਾਂਦਰਾ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਮਈ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਖਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ।
ਇਹ ਪਾਬੰਦੀਆ ਜਿੱਥੇ ਪਹਿਲਾਂ 31 ਮਈ ਤੱਕ ਲਗਾਈਆਂ ਗਈਆਂ ਉਸ ਤੋਂ ਬਾਅਦ 10 ਜੂਨ ਅਤੇ ਫਿਰ 15 ਜੂਨ ਤੱਕ ਵਧਾ ਦਿੱਤੀਆਂ ਗਈਆਂ ਸੀ। ਪੰਜਾਬ ਵਿੱਚ ਕਰੋਨਾ ਦੇ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਾਗੂ ਕੀਤੀਆ ਗਈਆ ਹਦਾਇਤਾਂ ਵਿੱਚ ਛੋਟ ਦਿੱਤੀ ਗਈ ਸੀ। ਹੁਣ ਅਗਲੇ ਦਿਨਾਂ ਵਾਸਤੇ ਸੂਬਾ ਸਰਕਾਰ ਵੱਲੋਂ ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 18 ਜੂਨ ਦਿਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿੱਚ ਹੋਣ ਵਾਲੇ ਦਿਨਾਂ ਲਈ ਰਣਨੀਤੀ ਉਲੀਕੀ ਜਾਵੇਗੀ।
ਇਹ ਮੀਟਿੰਗ ਬਾਅਦ ਦੁਪਹਿਰ 3 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ ਹੋਏਗੀ। ਇਸ ਮੀਟਿੰਗ ਵਿੱਚ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੁਝ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ‘ਚ ਹੋਣ ਵਾਲੀ ਇਸ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਦੇ ਲੋਕਾਂ ਦੀ ਨਜ਼ਰ ਹੁਣ 18 ਜੂਨ ਨੂੰ ਹੋਣ ਜਾ ਰਹੀ ਮੀਟਿੰਗ ਉੱਪਰ ਟਿਕੀਆਂ ਹੋਈਆਂ ਹਨ।
Previous Postਇੰਡੀਆ ਚ ਇਥੇ ਜਹਾਜ ਨਾਲ ਵਾਪਰਿਆ ਇਹ ਹਾਦਸਾ – ਆਈ ਤਾਜਾ ਵੱਡੀ ਖਬਰ
Next Postਪ੍ਰਧਾਨ ਮੰਤਰੀ ਮੋਦੀ ਬੁੱਧਵਾਰ ਨੂੰ ਕਰਨਗੇ ਇਹ ਕੰਮ – ਟਵੀਟ ਕਰ ਦਿੱਤੀ ਜਾਣਕਾਰੀ