ਪੰਜਾਬ ਸਰਕਾਰ ਵਲੋਂ 36 ਹਜਾਰ ਮੁਲਾਜਮਾਂ ਲਈ ਆਈ ਚੰਗੀ ਖਬਰ, ਸ਼ੁਰੂ ਕਰਤੀ ਇਹ ਪ੍ਰੀਕ੍ਰਿਆ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਨੂੰ ਸੱਤਾ ਵਿਚ ਆਉਂਦੇ ਹੀ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਉਥੇ ਹੀ ਆਪਣੇ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸਰਕਾਰ ਵੱਲੋਂ ਆਏ ਦਿਨ ਹੀ ਚੁੱਕੇ ਜਾ ਰਹੇ ਸਲਾਘਾਯੋਗ ਕਦਮਾਂ ਨੂੰ ਦੇਖਦਿਆਂ ਹੋਇਆਂ ਪੰਜਾਬ ਦੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਚੋਣਾਂ ਦੇ ਸਮੇਂ ਆਖਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਪੰਜਾਬ ਚੋਂ ਭ੍ਰਿਸ਼ਟਾਚਾਰ ਨਸ਼ਾ ਅਤੇ ਬੇਰੁਜ਼ਗਾਰੀ ਨੂੰ ਪਹਿਲ ਦੇ ਆਧਾਰ ਤੇ ਖਤਮ ਕੀਤਾ ਜਾਵੇਗਾ। ਉਥੇ ਹੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਪ੍ਰਚਾਰ ਨੂੰ ਖਤਮ ਕਰਨ ਵਾਸਤੇ ਅਤੇ ਨਸ਼ਿਆਂ ਨੂੰ ਠੱਲ ਪਾਉਣ ਵਾਸਤੇ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਵੀ ਰੋਜ਼ਗਾਰ ਮੁਹਈਆ ਕਰਵਾਉਣ ਵਾਸਤੇ ਉਪਰਾਲੇ ਕੀਤੇ ਜਾ ਚੁੱਕੇ ਹਨ।

ਪੰਜਾਬ ਵਿੱਚ ਜਿੱਥੇ ਬਹੁਤ ਸਾਰੇ ਪੜ੍ਹੇ-ਲਿਖੇ ਨੌਜਵਾਨ ਬੇਰੁਜਗਾਰੀ ਦੇ ਕਾਰਨ ਹੀ ਵਿਦੇਸ਼ਾਂ ਦਾ ਰੁਖ ਕਰ ਰਹੇ ਹਨ ਉਥੇ ਹੀ ਪੰਜਾਬ ਸਰਕਾਰ ਵੱਲੋਂ ਆਖਿਆ ਗਿਆ ਸੀ ਕਿ ਉਹ ਪੜ੍ਹੇ-ਲਿਖੇ ਨੌਜਵਾਨਾਂ ਨੂੰ ਪੰਜਾਬ ਦੇ ਵਿੱਚ ਹੀ ਰੁਜ਼ਗਾਰ ਮੁਹਈਆ ਕਰਵਾਉਣਗੇ। ਹੁਣ ਪੰਜਾਬ ਸਰਕਾਰ ਵੱਲੋਂ 36 ਹਜ਼ਾਰ ਮੁਲਾਜ਼ਮਾਂ ਲਈ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਥੇ ਕਾਂਗਰਸ ਸਰਕਾਰ ਦੇ ਸਮੇਂ 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਸੀ।

ਪਰ ਰਾਜਪਾਲ ਵੱਲੋ 29 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮਨਜ਼ੂਰੀ ਨਹੀਂ ਮਿਲੀ ਸੀ। ਜਿਸ ਬਾਰੇ ਰਾਜਪਾਲ ਵੱਲੋਂ ਆਖਿਆ ਗਿਆ ਸੀ ਕਿ ਕਾਨੂੰਨੀ ਨਜ਼ਰੀਏ ਤੋਂ ਇਸ ਪ੍ਰਸਤਾਵ ਦੇ ਵਿੱਚ ਕਈ ਇਤਰਾਜ਼ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਦੂਰ ਕੀਤਾ ਜਾਵੇ। ਉਥੇ ਹੀ ਚੰਨੀ ਸਰਕਾਰ ਨੇ ਆਖਿਆ ਸੀ ਕਿ ਰਾਜਪਾਲ ਵੱਲੋਂ ਸਿਆਸੀ ਕਾਰਣਾਂ ਦੇ ਚਲਦਿਆਂ ਹੋਇਆਂ ਫਾਇਲ ਨੂੰ ਰੋਕਿਆ ਗਿਆ ਹੈ।

ਹੁਣ ਪੰਜਾਬ ਵਿਚ ਜਿਥੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੱਚੇ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਦੇ ਇਸ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਹੁਣ ਇਨ੍ਹਾਂ 36 ਹਜ਼ਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਵਾਸਤੇ ਇਕ ਸਬ ਕਮੇਟੀ ਬਣਾ ਕੇ ਪੱਕੇ ਕੀਤੇ ਜਾਣ ਦੀ ਪ੍ਰਕ੍ਰਿਆ ਸ਼ੁਰੂ ਕਰ ਦਿੱਤੀ ਗਈ ਹੈ।