ਪੰਜਾਬ ਸਰਕਾਰ ਵਲੋ ਸਕੂਲਾਂ ਬੰਦ ਕਰਨ ਦੇ ਹੁਕਮਾਂ ਵਿਚਕਾਰ ਹੁਣ ਸਕੂਲਾਂ ਨੂੰ ਏਨੀ ਤਰੀਕ ਤੋਂ ਖੋਲਣ ਬਾਰੇ ਇਹਨਾਂ ਵਲੋਂ ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਦੇ ਵਧ ਰਹੇ ਕੇਸਾਂ ਕਾਰਨ ਸੂਬਾ ਸਰਕਾਰ ਵੱਲੋਂ ਕੀਤੀ ਗਈ ਮੀਟਿੰਗ ਵਿਚ ਅਹਿਮ ਫੈਸਲਾ ਲੈਂਦੇ ਹੋਏ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਸੂਬੇ ਅੰਦਰ ਪਹਿਲਾਂ 31 ਮਾਰਚ ਤੱਕ ਸਕੂਲਾਂ ਨੂੰ ਬੰਦ ਕੀਤਾ ਗਿਆ, ਉਸ ਤੋਂ ਬਾਅਦ ਹਾਲਾਤਾਂ ਨੂੰ ਮੱਦੇਨਜ਼ਰ ਰੱਖਦੇ ਹੋਏ 10 ਅਪ੍ਰੈਲ ਤੱਕ ਬੰਦ ਰੱਖਣ ਦੀ ਹਦਾਇਤ ਲਾਗੂ ਕੀਤੀ ਗਈ। ਕਰੋਨਾ ਦੇ ਵਧ ਰਹੇ ਕੇਸ ਸੂਬਾ ਸਰਕਾਰ ਲਈ ਚਿੰ-ਤਾ ਦਾ ਵਿਸ਼ਾ ਬਣੇ ਹੋਏ। ਵਿਦਿਅਕ ਅਦਾਰਿਆਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨੂੰ ਵੀ ਇੱਕ ਮਹੀਨੇ ਲਈ ਮੁਲਤਵੀ ਕੀਤਾ ਗਿਆ ਹੈ।

ਸਰਕਾਰ ਵੱਲੋਂ ਕਰੋਨਾ ਟੈਸਟਾਂ ਦੀ ਸਮਰੱਥਾ ਅਤੇ ਟੀਕਾ ਕਰਨ ਦੀ ਸਮਰੱਥਾ ਨੂੰ ਵਧਾਉਣ ਦਾ ਵੀ ਐਲਾਨ ਕੀਤਾ ਗਿਆ ਹੈ। ਜਿਸ ਸਦਕਾ ਸਭ ਨੂੰ ਸੁਰੱਖਿਅਤ ਕੀਤਾ ਜਾ ਸਕੇ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕਰਨ ਦੇ ਹੁਕਮਾਂ ਵਿਚਕਾਰ ਹੁਣ ਸਕੂਲਾਂ ਨੂੰ ਏਨੀ ਤਰੀਕ ਨੂੰ ਖੋਲਣ ਬਾਰੇ ਵੱਡਾ ਐਲਾਨ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਸਕੂਲਾਂ ਨੂੰ ਬੰਦ ਕੀਤੇ ਗਏ ਆਦੇਸ਼ ਦਾ ਨਿੱਜੀ ਸਕੂਲਾਂ ਵੱਲੋਂ ਵਿ-ਰੋ-ਧ ਕੀਤਾ ਜਾ ਰਿਹਾ ਹੈ।

ਇਸ ਲਈ ਹੀ ਅੱਜ ਬਰਨਾਲਾ ਦੇ ਵਿੱਚ ਨਿੱਜੀ ਸਕੂਲਾਂ ਦੇ ਮਾਲਕਾਂ ਵੱਲੋਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਸਕੂਲ ਮਾਲਕਾਂ ਨੇ ਐਲਾਨ ਕੀਤਾ ਕਿ ਅਗਰ ਸਰਕਾਰ ਵੱਲੋਂ 10 ਅਪ੍ਰੈਲ ਤੋਂ ਬਾਅਦ ਵੀ ਸਕੂਲਾਂ ਨੂੰ ਬੰਦ ਰੱਖਣ ਦੇ ਆਦੇਸ਼ ਦਿੱਤੇ ਜਾਂਦੇ ਹਨ, ਤਾਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ 12 ਅਪ੍ਰੈਲ ਤੋਂ ਸਕੂਲਾਂ ਨੂੰ ਖੋਲ ਦਿੱਤਾ ਜਾਵੇਗਾ। ਕਿਉਂਕਿ ਸਕੂਲਾਂ ਦੇ ਬੰਦ ਹੋਣ ਨਾਲ ਜਿਥੇ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਹੋ ਰਿਹਾ ਹੈ ਉਥੇ ਹੀ ਨਿੱਜੀ ਸਕੂਲਾਂ ਵਿੱਚ ਨੌਕਰੀ ਕਰਨ ਵਾਲੇ ਲੋਕਾਂ ਦੇ ਰੋਜ਼ਗਾਰ ਉਪਰ ਵੀ ਅਸਰ ਪੈ ਰਿਹਾ ਹੈ। ਸਕੂਲਾਂ ਨਾਲ ਜੁੜੇ ਹੋਏ ਪ੍ਰਾਈਵੇਟ ਅਧਿਆਪਕ ਅਤੇ ਹੋਰ ਮੁਲਾਜ਼ਮ ਜਿਨ੍ਹਾਂ ਦੀ ਗਿਣਤੀ ਦਸ ਲੱਖ ਹੈ, ਉਹ ਸਾਰੇ ਹਾਈਕੋਰਟ ਦਾ ਰੁਖ ਕਰਨਗੇ।

ਨਿੱਜੀ ਸਕੂਲਾਂ ਦੇ ਮਾਲਕਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਅਨੁਸਾਰ ਹੀ ਸਕੂਲਾਂ ਨੂੰ ਖੋਲਕੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣਗੇ। ਇਸ ਪ੍ਰੈੱਸ ਕਾਨਫਰੰਸ ਦੌਰਾਨ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼ਰਾਬ ਦੇ ਠੇਕੇ,ਮਾਲਜ਼, ਵਿਆਹ-ਸ਼ਾਦੀਆਂ ਦੇ ਸਮਾਗਮ, ਬਜ਼ਾਰ ਵਿਚ ਹੋ ਰਹੀ ਕਰੋਨਾ ਨਿਯਮਾਂ ਦੀ ਉ-ਲੰ-ਘ-ਣਾ ਉੱਪਰ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਜਦ ਕੇ ਵਿੱਦਿਅਕ ਅਦਾਰਿਆਂ ਨੂੰ ਬੰਦ ਕਰਕੇ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਕੀਤਾ ਜਾ ਰਿਹਾ ਹੈ। ਨਿੱਜੀ ਸਕੂਲਾਂ ਦੇ ਮਾਲਕਾਂ ਵੱਲੋਂ ਸਰਕਾਰ ਤੋਂ ਮੰਗ ਕੀਤੀ ਗਈ ਹੈ ਕਿ ਅਗਰ ਸਰਕਾਰ ਵੱਲੋਂ 10 ਅਪ੍ਰੈਲ ਤੋਂ ਬਾਅਦ ਸਕੂਲ ਖੁਲਣ ਦੇ ਆਦੇਸ਼ ਨਹੀਂ ਦਿੱਤੇ ਗਏ ਤਾਂ 12 ਅਪ੍ਰੈਲ ਸਕੂਲ ਖੋਲ੍ਹੇ ਜਾਣਗੇ।