ਪੰਜਾਬ ਸਰਕਾਰ ਵੱਲੋਂ ਬੁੱਧਵਾਰ ਨੂੰ ਕੀਤਾ ਛੁੱਟੀ ਦਾ ਐਲਾਨ, ਸਕੂਲ ਕਾਲਜਾਂ ਸਮੇਤ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਨੇ 26 ਫਰਵਰੀ (ਬੁੱਧਵਾਰ) ਨੂੰ ਮਹਾਸ਼ਿਵਰਾਤਰੀ ਦੇ ਤਿਉਹਾਰ ਮੌਕੇ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸਰਕਾਰੀ ਦਫ਼ਤਰ, ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ, ਵਿਦਿਅਕ ਸੰਸਥਾਵਾਂ ਅਤੇ ਵਪਾਰਕ ਇਕਾਈਆਂ ਬੰਦ ਰਹਿਣਗੀਆਂ।

26 ਫਰਵਰੀ ਨੂੰ ਦੇਸ਼ ਭਰ ‘ਚ ਮਹਾਸ਼ਿਵਰਾਤਰੀ ਮਨਾਈ ਜਾ ਰਹੀ ਹੈ, ਜਿਸ ਦੌਰਾਨ ਭਗਵਾਨ ਸ਼ਿਵ ਦੀ ਵਿਸ਼ੇਸ਼ ਪੂਜਾ-ਅਰਚਨਾ ਕੀਤੀ ਜਾਂਦੀ ਹੈ। ਭਗਤ ਵਰਤ ਰੱਖਦੇ ਹਨ ਅਤੇ ਮੰਦਿਰਾਂ ‘ਚ ਵਿਸ਼ੇਸ਼ ਸਮਾਗਮ ਕਰਵਾਏ ਜਾਂਦੇ ਹਨ। ਪੰਜਾਬ ‘ਚ ਹਿੰਦੂ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ, ਸੂਬਾ ਸਰਕਾਰ ਨੇ ਇਹ ਵਿਦਿਅਕ ਅਤੇ ਵਪਾਰਕ ਛੁੱਟੀ ਘੋਸ਼ਿਤ ਕੀਤੀ ਹੈ।

ਪੂਰੇ ਪੰਜਾਬ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਤਾਂ ਜੋ ਹਰ ਸੰਸਥਾ ਵਿੱਚ ਇਸ ਫੈਸਲੇ ਨੂੰ ਲਾਗੂ ਕੀਤਾ ਜਾ ਸਕੇ।