ਪੰਜਾਬ : ਸਵਾ ਮਹੀਨਾ ਪਹਿਲਾ ਵਾਪਰਿਆ ਕਾਂਡ ਜਮੀਨ ਥੱਲਿਓਂ ਹੁਣ ਹੋਇਆ ਏਦਾਂ ਖੁਲਾਸਾ , ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਵਾਪਰਨ ਵਾਲੀਆਂ ਮੰਦਭਾਗੀਆਂ ਖ਼ਬਰਾਂ ਦੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਲੋਕ ਅਜਿਹੀਆਂ ਖ਼ਬਰਾਂ ਨੂੰ ਸੁਣ ਕੇ ਹੈਰਾਨ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਜਿੱਥੇ ਪੰਜਾਬ ਵਿੱਚ ਲੁੱਟ ਖੋਹ ਅਤੇ ਚੋਰੀ ਠੱਗੀ ਵਰਗੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਠੱਲ੍ਹ ਪਾਉਣ ਲਈ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਹਨ। ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਸੀ ਰੰਜਿਸ਼ ਦੇ ਚੱਲਦੇ ਹੋਏ ਕਈ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ ਕਿ ਉਨ੍ਹਾਂ ਵੱਲੋਂ ਆਪਸੀ ਦੁਸ਼ਮਣੀ ਕੱਢੀ ਜਾ ਸਕੇ। ਅਜਿਹੇ ਕਤਲ ਦੇ ਮਾਮਲੇ ਵੀ ਆਏ ਦਿਨ ਸਾਹਮਣੇ ਆ ਜਾਂਦੇ ਹਨ, ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਹੁਣ ਸਵਾ ਮਹੀਨਾ ਪਹਿਲਾਂ ਇਹ ਕਾਂਡ ਵਾਪਰਿਆ ਸੀ ਜਿਥੇ ਹੁਣ ਜ਼ਮੀਨ ਥੱਲੇ ਐਸਾ ਖੁਲਾਸਾ ਹੋਇਆ ਹੈ ਜਿੱਥੇ ਸੋਗ ਦੀ ਲਹਿਰ ਫੈਲ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਥਾਣਾ ਨੰਗਲ ਤੋਂ ਸਾਹਮਣੇ ਆਈ ਹੈ। ਜਿਥੇ ਇੱਕ ਨੌਜਵਾਨ ਸਵਾ ਮਹੀਨੇ ਦੇ ਕਰੀਬ ਪਹਿਲਾਂ ਗੁੰਮ ਹੋ ਗਿਆ ਸੀ। ਪਰਿਵਾਰਕ ਮੈਂਬਰਾਂ ਵੱਲੋਂ ਇਸ ਨੌਜਵਾਨ ਮੋਨੂੰ ਦੀ ਭਾਲ ਕੀਤੀ ਗਈ ਪਰ ਕਿਤੇ ਵੀ ਨਾ ਮਿਲਣ ਤੇ ਇਸ ਨੌਜਵਾਨ ਦੇ ਗੁੰਮ ਹੋਣ ਦੀ ਸ਼ਿਕਾਇਤ ਪਰਿਵਾਰਕ ਮੈਂਬਰਾਂ ਵੱਲੋਂ 4 ਦਸੰਬਰ ਨੂੰ ਪੁਲਿਸ ਸਟੇਸ਼ਨ ਵਿੱਚ ਦਰਜ ਕਰਵਾਈ ਗਈ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਗੁੰਮ ਹੋਏ ਨੌਜਵਾਨ ਦੀ ਭਾਲ ਪੂਰੀ ਤੇਜ਼ੀ ਨਾਲ ਸ਼ੁਰੂ ਕੀਤੀ ਗਈ। ਉੱਥੇ ਹੀ ਹੁਣ ਨੰਗਲ ਦੇ ਰਿਹਾਇਸ਼ੀ ਖੇਤਰ ਦੇ ਇਕ ਗਟਰ ਵਿੱਚ ਇੱਕ ਵਿਅਕਤੀ ਦੀ ਲਾਸ਼ ਹੋਣ ਦੀ ਜਾਣਕਾਰੀ ਥਾਣੇ ਦੇ ਐਸ ਐਚ ਓ ਨੂੰ ਪ੍ਰਾਪਤ ਹੋਈ ਸੀ।

ਸੂਚਨਾ ਮਿਲਣ ਤੇ ਤੁਰੰਤ ਹੀ ਐਸ ਐਚ ਓ ਥਾਣਾ ਨੰਗਲ ਆਪਣੀ ਪੁਲਸ ਪਾਰਟੀ ਅਤੇ ਡੀਐਸਪੀ ਨੰਗਲ ਵੱਲੋਂ ਮੌਕੇ ਤੇ ਜਾ ਕੇ ਇਸ ਲਾਸ਼ ਦੀ ਜਾਂਚ ਕੀਤੀ ਗਈ। ਇਸ ਲਾਸ਼ ਨੂੰ ਗਟਰ ਤੋਂ ਬਾਹਰ ਕਢਵਾਉਣ ਲਈ ਜੇ ਸੀ ਬੀ ਮਸ਼ੀਨ ਮੰਗਵਾਈ ਗਈ ਜਿਸ ਦੀ ਮਦਦ ਨਾਲ ਗਟਰ ਨੂੰ ਤੋੜਿਆ ਗਿਆ ਅਤੇ ਫਿਰ ਲਾਸ਼ ਨੂੰ ਬਾਹਰ ਕੱਢਿਆ ਗਿਆ।

ਪੁਲਸ ਵੱਲੋਂ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਇਸ ਮੌਕੇ ਤੇ ਸਥਾਨਕ ਲੋਕ ਵੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਉਥੇ ਹੀ ਇਸ ਮਾਮਲੇ ਵਿੱਚ ਪਰਵਾਰਕ ਮੈਂਬਰਾਂ ਵੱਲੋਂ ਇਕ ਆਗੂ ਔਰਤ ਉਪਰ ਇਸ ਘਟਨਾ ਦਾ ਸ਼ੱਕ ਜਤਾਇਆ ਜਾ ਰਿਹਾ ਹੈ ਜਿਸ ਕੋਲੋਂ ਪੁਲਿਸ ਵੱਲੋ ਪੁੱਛ ਪੜਤਾਲ ਕੀਤੀ ਜਾਵੇਗੀ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਜਿਸ ਦਾ ਖੁਲਾਸਾ ਪੋਸਟਮਾਰਟਮ ਤੋਂ ਬਾਅਦ ਹੋਵੇਗਾ। ਇਸ ਘਟਨਾ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।