ਪੰਜਾਬ: ਸਵੇਰ ਦੀ ਸੈਰ ਕਰਦਿਆਂ ਵਿਅਕਤੀ ਨੂੰ ਗੱਡੀ ਨੇ ਦਰੜਿਆ, ਪੁਲਿਸ ਨੇ ਜਾਂਚ ਕੀਤੀ ਸ਼ੁਰੂ

ਆਈ ਤਾਜ਼ਾ ਵੱਡੀ ਖਬਰ 

ਦੇਸ਼ ਅੰਦਰ ਵਾਪਰਨ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਜੀ ਜਿੱਥੇਅਵਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਸੜਕੀ ਆਵਾਜਾਈ ਮੰਤਰਾਲੇ ਵੱਲੋਂ ਜਿੱਥੇ ਵਾਹਨ ਚਾਲਕਾਂ ਲਈ ਬਹੁਤ ਸਾਰੇ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ। ਪਰ ਕੁਝ ਲੋਕਾਂ ਵੱਲੋਂ ਇਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਅਣਗਹਿਲੀ ਦੇ ਚਲਦਿਆਂ ਹੋਇਆਂ ਭਿਆਨਕ ਸੜਕ ਹਾਦਸੇ ਵਾਪਰ ਜਾਂਦੇ ਹਨ। ਜਿਸ ਕਾਰਨ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਬਹੁਤ ਸਾਰੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ।

ਹੁਣ ਪੰਜਾਬ ਵਿੱਚ ਇਥੇ ਸਵੇਰ ਦੀ ਸੈਰ ਕਰਦਿਆਂ ਵਿਅਕਤੀ ਨੂੰ ਗੱਡੀ ਨੇ ਦਰੜਿਆ ਹੈ, ਜਿੱਥੇ ਪੁਲਿਸ ਨੇ ਜਾਂਚ ਕੀਤੀ ਸ਼ੁਰੂ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅੱਜ ਤਲਵੰਡੀ ਸਾਬੋ ਤੋਂ ਸਵੇਰ ਸਮੇਂ ਸਾਹਮਣੇ ਆਇਆ ਹੈ ਜਿੱਥੇ ਅੱਜ ਸਵੇਰ ਦੀ ਸੈਰ ਕਰ ਰਹੇ ਸਾਬਕਾ ਪੰਚ ਨੂੰ ਬੱਸ ਵੱਲੋਂ ਦਰੜ ਤੱਕਿਆ ਜਿਸ ਨਾਲ ਉਸ ਵਿਅਕਤੀ ਦੀ ਮੌਤ ਹੋ ਗਈ। ਦੱਸਿਆ ਗਿਆ ਹੈ ਕਿ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਭਾਗੀ ਬਾਂਦਰ ਤੇ ਰਹਿਣ ਵਾਲੇ ਸੁਖਮੰਦਰ ਸਿੰਘ ਉਰਫ ਲੀਲਾ ਪੁੱਤਰ ਭੂਰਾ ਸਿੰਘ ਨੂੰ ਇਕ ਪੀਆਰਟੀਸੀ ਦੀ ਬੱਸ ਨੇ ਤਲਵੰਡੀ ਸਾਬੋ ਨੇੜਲੀ ਇਕ ਕੱਸੀ ਕੋਲ ਪਿੱਛੋਂ ਟੱਕਰ ਮਾਰ ਦਿੱਤੀ।

ਦੱਸਿਆ ਗਿਆ ਕਿ ਇਸ ਘਟਨਾ ਦੌਰਾਨ ਜਿੱਥੇ ਗੰਭੀਰ ਜ਼ਖਮੀ ਹਾਲਤ ਵਿੱਚ ਪਿੰਡ ਭਾਗੀਵਾਂਦਰ ਦੇ ਸਾਬਕਾ ਪੰਚ ਸੁਖਮੰਦਰ ਸਿੰਘ ਨੂੰ ਬੱਸ ਵਾਲੇ ਹੀ ਚੁੱਕੇ ਨਜ਼ਦੀਕ ਦੇ ਹਸਪਤਾਲ ਲੈ ਗਏ। ਜਿਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਸੁਖਮੰਦਰ ਸਿੰਘ ਉਰਫ ਲੀਲਾ ਪੁੱਤਰ ਭੂਰਾ ਸਿੰਘ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿੱਥੇ ਤਲਵੰਡੀ ਸਾਬੋ ਦੀ ਪੁਲੀਸ ਵੱਲੋਂ ਵੀ ਮੌਕੇ ਤੇ ਪਹੁੰਚ ਕੀਤੀ ਗਈ ਅਤੇ ਇਸ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪਰ ਇਸ ਦੁਖਦਾਈ ਘਟਨਾ ਦੇ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਹੈ।