ਆਈ ਤਾਜ਼ਾ ਵੱਡੀ ਖਬਰ
ਜਿਸ ਸਮੇਂ 2020 ਵਿੱਚ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਲਾਗੂ ਕੀਤਾ ਗਿਆ ਸੀ ਤਾਂ ਪੂਰੇ ਦੇਸ਼ ਦੇ ਕਿਸਾਨਾਂ ਵੱਲੋਂ ਇਨ੍ਹਾਂ ਦਾ ਲਗਾਤਾਰ ਵਿਰੋਧ ਕੀਤਾ ਗਿਆ। ਜਿੱਥੇ ਇਹ ਸੰਘਰਸ਼ ਸੂਬਾ ਪੱਧਰੀ ਜਾਰੀ ਕੀਤਾ ਗਿਆ ਸੀ ਉਸ ਤੋਂ ਬਾਅਦ ਦਿੱਲੀ ਦੀਆਂ ਸਰਹੱਦਾਂ ਤੇ ਸਾਰੇ ਸੂਬਿਆਂ ਦੇ ਕਿਸਾਨਾਂ ਵੱਲੋਂ ਆ ਕੇ ਕੇਂਦਰ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਦਾ ਇਹ ਸੰਘਰਸ਼ ਜਿੱਥੇ ਇੱਕ ਸਾਲ ਤੋਂ ਲੰਮੇ ਸਮੇਂ ਤੱਕ ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਰਿਹਾ ਉਥੇ ਹੀ ਦੇਸ਼ ਦੇ ਕਿਸਾਨਾਂ ਵੱਲੋਂ ਗਰਮੀ, ਸਰਦੀ ,ਮੀਂਹ, ਹਨੇਰੀ ਦੇ ਵਿੱਚ ਆਪਣੇ ਸੰਘਰਸ਼ ਨੂੰ ਜਾਰੀ ਰੱਖਿਆ ਗਿਆ।
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਤਿੰਨ ਵਿਵਾਦਤ ਕਾਲੇ ਕਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਉਥੇ ਹੀ ਹੋਰ ਵੀ ਬਹੁਤ ਸਾਰੀਆਂ ਮੰਗਾਂ ਨੂੰ ਲੈ ਕੇ ਪੂਰੇ ਕੀਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਸੀ। ਹੁਣ ਕੱਲ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ ਜਿੱਥੇ ਕੱਲ ਏਨੇ ਤੋਂ ਏਨੇ ਵਜੇ ਤੱਕ ਸੜਕਾਂ ਜਾਮ ਰਹਿਣਗੀਆਂ। ਦੱਸ ਦਈਏ ਕਿ ਜਿੱਥੇ ਕਿਸਾਨਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਸਾਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਮੁੜ ਤੋਂ ਚਾਰ ਘੰਟੇ ਵਾਸਤੇ ਸੜਕੀ ਅਤੇ ਰੇਲ ਆਵਾਜਾਈ ਨੂੰ ਠੱਪ ਕੀਤਾ ਜਾ ਰਿਹਾ ਹੈ।
ਉਥੇ ਹੀ 31 ਅਗਸਤ ਨੂੰ ਸਾਰੇ ਕਿਸਾਨਾਂ ਵੱਲੋਂ 11 ਵਜੇ ਤੋਂ ਲੈ ਕੇ ਤਿੰਨ ਵਜੇ ਤੱਕ ਰੇਲਵੇ ਤੇ ਸੜਕੀ ਆਵਾਜਾਈ ਬੰਦ ਰਹੇਗੀ ਜਿਸ ਕਾਰਨ ਲੋਕਾਂ ਨੂੰ ਪਹਿਲਾਂ ਤੋਂ ਹੀ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਪੰਜਾਬ ਵਿੱਚ ਵੀ ਜਿੱਥੇ 11 ਵਜੇ ਤੋਂ ਲੈ ਕੇ ਬਾਅਦ ਦੁਪਹਿਰ 3 ਵਜੇ ਤੱਕ ਕਿਸਾਨਾਂ ਦਾ ਇਹ ਸੰਘਰਸ਼ ਜਾਰੀ ਰਹੇਗਾ । ਉਥੇ ਹੀ ਇਸ ਆਵਾਜਾਈ ਨੂੰ ਠੱਪ ਰੱਖਣ ਵਾਲੇ ਰੋਸ ਪ੍ਰਦਰਸ਼ਨ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰਾਂ ਵੱਲੋਂ ਇਸ ਦੀ ਅਗਵਾਈ ਕੀਤੀ ਜਾਵੇਗੀ। ਕਿਸਾਨਾਂ ਵੱਲੋਂ ਜਿੱਥੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ
ਕਿਉਂਕਿ ਕਿਸਾਨਾਂ ਵੱਲੋਂ ਆਖਿਆ ਗਿਆ ਹੈ ਕਿ ਖੇਤੀ ਕਾਨੂੰਨਾਂ ਦੇ ਖਿਲਾਫ਼ ਸੰਘਰਸ਼ ਦੌਰਾਨ ਕੇਂਦਰ ਸਰਕਾਰ ਵੱਲੋਂ ਜੋ ਕਿਸਾਨਾਂ ਦੇ ਨਾਲ ਵਾਅਦੇ ਕੀਤੇ ਗਏ ਸਨ। ਉਹ ਅਜੇ ਤੱਕ ਸਰਕਾਰ ਵੱਲੋਂ ਪੂਰੇ ਨਹੀਂ ਕੀਤੇ ਗਏ ਹਨ ਜਿਸ ਦੇ ਚਲਦਿਆਂ ਹੋਇਆਂ ਕਿਸਾਨਾਂ ਵੱਲੋਂ ਹੁਣ ਵਿਰੋਧ ਪ੍ਰਦਰਸ਼ਨ ਕਰਦਿਆਂ ਹੋਇਆ 4 ਘੰਟੇ ਲਈ ਬੰਦ ਕੀਤਾ ਜਾ ਰਿਹਾ ਹੈ।
Previous Postਇਸ ਮਸ਼ਹੂਰ ਅਦਾਕਾਰ ਦੀ ਹੋਈ ਅਚਾਨਕ ਮੌਤ, ਇੰਡਸਟਰੀ ਚ ਛਾਈ ਸੋਗ ਦੀ ਲਹਿਰ
Next Postਇਥੇ 5 ਸਾਲਾਂ ਬੱਚੀ ਬੋਰਵੈਲ ਚ ਡਿੱਗੀ, 5 ਘੰਟਿਆਂ ਬਾਅਦ ਸੁਰੱਖਿਅਤ ਕਢਿਆ ਗਿਆ ਬਾਹਰ