ਪੰਜਾਬ : ਸਿਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਕਰਤਾ ਇਹ ਵੱਡਾ ਐਲਾਨ , ਬੱਚਿਆਂ ਅਤੇ ਮਾਪਿਆਂ ਚ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਦੇਸ਼ ਵਿਚ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਪਿਛਲੇ ਸਾਲ ਤੋਂ ਹੀ ਸਰਕਾਰ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ ਤਾਂ ਜੋ ਬੱਚਿਆਂ ਨੂੰ ਕਰੋਨਾ ਦੇ ਪ੍ਰਭਾਵ ਹੇਠ ਆਉਣ ਤੋਂ ਬਚਾਇਆ ਜਾ ਸਕੇ। ਪਿਛਲੇ ਸਾਲ ਮਾਰਚ ਤੋਂ ਵਿਦਿਅਕ ਅਦਾਰਿਆਂ ਨੂੰ ਕਰੋਨਾ ਦੇ ਵਾਧੇ ਕਾਰਨ ਬੰਦ ਕੀਤਾ ਗਿਆ ਸੀ। ਕਰੋਨਾ ਕੇਸਾਂ ਵਿੱਚ ਆਈ ਕਮੀ ਕਾਰਨ ਸਕੂਲਾਂ ਨੂੰ ਮੁੜ ਖੋਲ੍ਹਿਆ ਗਿਆ ਸੀ ਲੇਕਿਨ ਫਿਰ ਤੋਂ ਕਰੋਨਾ ਦੇ ਵਾਧੇ ਕਾਰਨ ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਉਥੇ ਹੀ ਸੂਬਾ ਸਰਕਾਰ ਵੱਲੋਂ ਅਤੇ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਦੀਆਂ ਮੁਸ਼ਕਲਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਸੁਧਾਰ ਵੀ ਕੀਤੇ ਗਏ ਹਨ।

ਜਿੱਥੇ ਕਰੋਨਾ ਦੇ ਵਾਧੇ ਕਾਰਨ ਬੱਚਿਆਂ ਦੀਆਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ ਉਥੇ ਹੀ 5,8ਵੀ ਅਤੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਅਗਲੀ ਕਲਾਸ ਵਿੱਚ ਵੀ ਕਰ ਦਿਤਾ ਗਿਆ ਹੈ। ਉਥੇ ਹੀ ਪੰਜਾਬ ਵਿੱਚ ਵਿੱਦਿਆ ਦੇ ਪੱਧਰ ਨੂੰ ਉਚਾ ਚੁੱਕਣ ਲਈ ਕਈ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਇੱਕ ਵੱਡਾ ਐਲਾਨ ਕੀਤਾ ਅਤੇ ਮਾਪਿਆਂ ਵਿਚਕਾਰ ਖੁਸ਼ੀ ਦੀ ਲਹਿਰ ਵੇਖੀ ਜਾ ਰਹੀ ਹੈ। ਕਰੋਨਾ ਕਾਰਨ ਜਿੱਥੇ ਬੱਚਿਆਂ ਦੀ ਪੜ੍ਹਾਈ ਆਨਲਾਇਨ ਜਾਰੀ ਹੈ ਉਥੇ ਹੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਇਕ ਨਵਾਂ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਵੱਲੋਂ ਕੀਤੇ ਗਏ ਐਲਾਨ ਦੇ ਅਨੁਸਾਰ ਸਿੱਖਿਆ ਵਿਭਾਗ ਵੱਲੋਂ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵਰਦੀਆਂ ਦੇ ਢੁਕਵੇਂ ਪ੍ਰਬੰਧ ਕਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਜਿਸ ਵਾਸਤੇ ਸੂਬੇ ਦੇ ਸਾਰੇ ਸਕੂਲਾਂ ਲਈ 80.92 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਲੱਗਭੱਗ 13,48,632 ਵਿਦਿਆਰਥੀਆਂ ਨੂੰ ਅਕਾਦਮਿਕ ਸ਼ੈਸ਼ਨ 2021-22 ਲਈ ਮੁਫ਼ਤ ਵਿੱਚ ਘਰਾਂ ਵਿੱਚ ਵੀ ਸਿਲਾਈ ਕਰਨ ਪਿੱਛੋਂ ਵਰਦੀਆਂ ਮੁਹਾਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਸ ਤਰ੍ਹਾਂ ਸਾਰੇ ਵਿਦਿਆਰਥੀਆਂ ਦੀਆਂ ਵਰਦੀਆਂ ਦੀ ਵੰਡ ਦੌਰਾਨ ਕਰੋਨਾ ਸਬੰਧੀ ਲਾਗੂ ਕੀਤੇ ਗਏ ਨਿਯਮਾਂ ਦੀ ਪਾਲਣਾ ਕਰਨ ਲਈ ਵੀ ਆਖਿਆ ਗਿਆ ਹੈ।

ਉਥੇ ਹੀ ਸਿੰਗਲਾ ਵੱਲੋਂ ਇਹ ਵੀ ਆਖਿਆ ਗਿਆ ਹੈ ਕਿ ਵਰਦੀਆ ਦਾ ਨਾਪ ਲੈਣ ਲਈ ਵਿਦਿਆਰਥੀਆਂ ਨੂੰ ਸਕੂਲ ਨਹੀਂ ਬੁਲਾਇਆ ਜਾਵੇਗਾ ਸਗੋ ਸਟਾਫ ਵੱਲੋਂ ਮਾਪਿਆਂ ਤੋਂ ਸਬੰਧਤ ਵਿਦਿਆਰਥੀ ਦਾ ਨਾਪ ਪ੍ਰਾਪਤ ਕੀਤਾ ਜਾਵੇਗਾ। ਸਰਕਾਰ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਮਾਪੇ ਅਤੇ ਬੱਚੇ ਖੁਸ਼ ਦਿਖਾਈ ਦੇ ਰਹੇ ਹਨ। ਉਥੇ ਹੀ ਵਰਦੀਆਂ ਦੀ ਖਰੀਦ ਸਬੰਧੀ ਫੰਡ ਜ਼ਿਲਾ ਪੱਧਰ ਤੋਂ ਸਿੱਧਾ ਸਕੂਲ ਪ੍ਰਬੰਧਨ ਕਮੇਟੀਆਂ ਦੇ ਖਾਤੇ ਵਿੱਚ ਪਾ ਦਿੱਤਾ ਜਾਵੇਗਾ।