ਆਈ ਤਾਜਾ ਵੱਡੀ ਖਬਰ
ਪੰਜਾਬ ਸਰਕਾਰ ਵੱਲੋਂ ਜਿਥੇ ਪੰਜਾਬ ਵਿੱਚ ਬਹੁਤ ਸਾਰੇ ਸਖਤ ਕਦਮ ਚੁੱਕੇ ਜਾ ਰਹੇ ਹਨ ਪੁਲਿਸ ਪ੍ਰਸ਼ਾਸਨ ਨੂੰ ਵੀ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਜਾ ਰਹੇ ਹਨ। ਇਸ ਸਭ ਦੇ ਬਾਵਜੂਦ ਵੀ ਵਾਪਰਣ ਵਾਲੀਆਂ ਲੁੱਟ-ਖੋਹ ਅਤੇ ਚੋਰੀ ਦੀਆਂ ਘਟਨਾਵਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਜਿਥੇ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆਂ ਚੋਰੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ, ਉਥੇ ਵੀ ਕੁਝ ਲੋਕਾਂ ਵੱਲੋਂ ਨਸ਼ੇ ਦੀ ਪੂਰਤੀ ਲਈ ਵੀ ਅਜਿਹੇ ਕੰਮ ਕੀਤੇ ਜਾ ਰਹੇ ਹਨ। ਅਜਿਹੀਆਂ ਘਟਨਾਵਾਂ ਦਾ ਅਸਰ ਜਿੱਥੇ ਲੋਕਾਂ ਉਪਰ ਗਹਿਰਾ ਹੋ ਰਿਹਾ ਹੈ ਉੱਥੇ ਲੋਕਾਂ ਵਿਚ ਡਰ ਦਾ ਮਾਹੌਲ ਵੀ ਦੇਖਿਆ ਜਾ ਰਿਹਾ ਹੈ।
ਕਿਉਂਕਿ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਵਾਰਾਂ ਦਾ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਹੁਣ ਸਹੁਰੇ ਗਏ ਵਿਅਕਤੀ ਦੇ ਘਰ ਚੋਰਾਂ ਵੱਲੋਂ ਧਾਵਾ ਬੋਲਿਆ ਗਿਆ ਹੈ ਜਿੱਥੇ 14 ਤੋਲੇ ਸੋਨਾ ਅਤੇ ਲੈਪਟੌਪ ਲੈ ਕੇ ਫ਼ਰਾਰ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ੍ਰੀ ਅਨੰਦਪੁਰ ਸਾਹਿਬ ਦੇ ਅਧੀਨ ਆਉਣ ਵਾਲੇ ਭੁੱਲੇਚੱਕ ਕਾਲੋਨੀ ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਘਰ ਵਿਚ ਚੋਰਾਂ ਵੱਲੋਂ ਉਸ ਸਮੇਂ ਧਾਵਾ ਬੋਲਿਆ ਗਿਆ ਹੈ ਜਿਸ ਸਮੇਂ ਕਮਲਪ੍ਰੀਤ ਸਿੰਘ ਪੁੱਤਰ ਧੰਨਾ ਸਿੰਘ ਆਪਣੇ ਸਹੁਰੇ ਪਰਿਵਾਰ ਨੂੰ ਮਿਲਣ ਲਈ ਆਨੰਦਪੁਰ ਸਾਹਿਬ ਗਿਆ ਹੋਇਆ ਸੀ।
ਉਸ ਸਮੇਂ ਚੋਰਾਂ ਵੱਲੋਂ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ 14 ਤੋਲੇ ਸੋਨੇ ਦੇ ਗਹਿਣੇ ਅਤੇ ਇੱਕ ਲੈਪਟੋਪ ਚੋਰੀ ਕੀਤਾ ਗਿਆ ਹੈ ਜਿਸ ਵਿੱਚ ਪੀੜਤ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ 15 ਸੋਨੇ ਦੀਆਂ ਮੁੰਦਰੀਆਂ 3 ਤੋਲੇ, ਦੋ ਸੋਨੇ ਦੇ ਸੈਟ 8 ਤੋਲੇ, 3 ਤੋਲੇ ਸੋਨੇ ਦੇ 2 ਕੜੇ, ਚਾਂਦੀ ਦੇ ਦੋ ਬ੍ਰੈਸਟ ਅਤੇ ਦੋ ਜੋੜੀ ਪੰਜੇਬਾਂ, ਚਾਰ ਤੋਲੇ ਇੱਕ ਚਾਂਦੀ ਦੀ ਚੈਨ ਅਤੇ ਲੈਪਟਾਪ ਚੋਰੀ ਹੋਇਆ ਹੈ।
ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਪੀੜਤ ਆਪਣੇ ਘਰ ਵਾਪਸ ਪਰਤਿਆ ਤਾਂ ਵੇਖਿਆ ਕਿ ਘਰ ਦੇ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਅਤੇ ਸਾਰਾ ਸਮਾਨ ਖਿਲਰਿਆ ਹੋਇਆ ਸੀ ਜਿਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਅਤੇ ਮੌਕੇ ਤੇ ਪਹੁੰਚ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਣਪਛਾਤੇ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਹੈ।
Home ਤਾਜਾ ਖ਼ਬਰਾਂ ਪੰਜਾਬ: ਸੋਹਰੇ ਗਏ ਵਿਅਕਤੀ ਦੇ ਘਰ ਚੋਰਾਂ ਨੇ ਬੋਲਿਆ ਧਾਵਾ, 14 ਤੋਲੇ ਸੋਨਾ ਤੇ ਲੈਪਟਾਪ ਲੈ ਹੋਏ ਫਰਾਰ
Previous Postਮਸ਼ਹੂਰ ਅਦਾਕਾਰਾ ਰਾਖੀ ਸਾਵੰਤ ਦੇ ਘਰੋਂ ਆਈ ਵੱਡੀ ਮਾੜੀ ਖਬਰ, ਪ੍ਰਸੰਸਕਾਂ ਨੂੰ ਕਿਹਾ ਅਰਦਾਸਾਂ ਕਰੋ
Next Postਵਿਦੇਸ਼ ਦੀ ਕੰਪਨੀ ਨੇ ਬਣਾਇਆ ਗਾਂ ਦੇ ਗੋਬਰ ਤੇ ਪਿਸ਼ਾਬ ਨਾਲ ਚੱਲਣ ਵਾਲਾ ਟਰੈਕਟਰ