ਪੰਜਾਬ: ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਵਾਪਰਿਆ ਹਾਦਸਾ, ਹੋਏ ਭਿਆਨਕ ਹਾਦਸੇ ਦੇ ਸ਼ਿਕਾਰ

ਆਈ ਤਾਜਾ ਵੱਡੀ ਖਬਰ 

ਵਾਪਰਨ ਵਾਲੇ ਸੜਕ ਹਾਦਸੇ ਦੀ ਚਪੇਟ ਵਿਚ ਆਉਣ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ ਅਤੇ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨਾਲ਼ ਕਈ ਪਰਿਵਾਰਾਂ ਨੂੰ ਝੰਜੋੜ ਕੇ ਰੱਖ ਦਿੱਤਾ। ਅਜਿਹੇ ਹਾਦਸਿਆਂ ਦਾ ਸ਼ਿਕਾਰ ਹੋਣ ਕਾਰਨ ਜਿੱਥੇ ਕਈ ਪਰਿਵਾਰਾਂ ਦੇ ਘਰ ਦੇ ਚਿਰਾਗ ਹਮੇਸ਼ਾ ਲਈ ਖਤਮ ਹੋ ਜਾਂਦੇ ਹਨ। ਉਥੇ ਹੀ ਅਜਿਹੀਆਂ ਘਟਨਾਵਾਂ ਕਾਰਨ ਬਹੁਤ ਸਾਰੇ ਮਾਪਿਆਂ ਨਾਲ ਦੇ ਇਕਲੌਤੇ ਪੁੱਤਰ ਵੀ ਅਜਿਹੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ ਜਿਸ ਨਾਲ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਵਾਹਨ ਚਾਲਕ ਦੀ ਇੱਕ ਛੋਟੀ ਜਿਹੀ ਗਲਤੀ ਦੇ ਚੱਲਦੇ ਹੋਏ ਅਜਿਹੇ ਹਾਦਸਿਆਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ।

ਮੌਸਮ ਦੀ ਤਬਦੀਲੀ ਕਾਰਨ ਵੀ ਅਜਿਹੇ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਸੰਸਕਾਰ ਤੋਂ ਪਰਤ ਰਹੇ ਰਿਸ਼ਤੇਦਾਰਾਂ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਕਿ ਇਸ ਹਾਦਸੇ ਦਾ ਸ਼ਿਕਾਰ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸੁਲਤਾਨਪੁਰ ਲੋਧੀ ਦੇ ਅਧੀਨ ਪਿੰਡ ਡਡਵਿੰਡੀ ਦੇ ਨਜ਼ਦੀਕ ਤੋਂ ਸਾਹਮਣੇ ਆਈ ਹੈ। ਜਦੋਂ ਇਕ ਸਵਿਫਟ ਡਜਾਇਰ ਕਾਰ ਦੀ ਟੱਕਰ ਟਾਟਾ 407 ਨਾਲ ਹੋ ਗਈ।

ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਟਾਟਾ 407 ਸੁਲਤਾਨਪੁਰ ਲੋਧੀ ਤੋ ਕਪੂਰਥਲਾ ਨੂੰ ਜਾ ਰਹੀ ਸੀ। ਉਸ ਸਮੇ ਹੀ ਕਾਰ ਵੀ ਕਪੂਰਥਲਾ ਵੱਲ ਆ ਰਹੀ ਸੀ। ਦੋਹਾਂ ਵਿਚਕਾਰ ਟੱਕਰ ਇੰਨੀ ਭਿਆਨਕ ਸੀ ਕਿ ਟਾਟਾ 407 ਵਿੱਚ ਮਜੂਦ 15 ਤੋਂ 20 ਦੇ ਦਰਮਿਆਨ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ।

ਉਥੇ ਹੀ ਸਾਰੇ ਜ਼ਖਮੀਆਂ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ ਜਿੱਥੇ ਕੁਝ ਲੋਕਾਂ ਦੀ ਗੰਭੀਰ ਹਾਲਤ ਦੇ ਕਾਰਨ ਨਿੱਜੀ ਹਸਪਤਾਲ ਜਲੰਧਰ ਵਿਖੇ ਭੇਜ ਦਿੱਤਾ ਗਿਆ ਹੈ। ਉਥੇ ਹੀ ਕੁਝ ਲੋਕ ਲੋਕਾਂ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ। ਪੁਲਿਸ ਵੱਲੋਂ ਜਿਥੇ ਜਖਮੀ ਨੂੰ ਹਸਪਤਾਲ ਪਹੁੰਚਾਉਣ ਵਿਚ ਮਦਦ ਕੀਤੀ ਗਈ ਉਥੇ ਹੀ ਇਹ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।