ਪੰਜਾਬ : ਹਜੇ ਵਿਆਹ ਦੇ ਚਾਅ ਵੀ ਪੂਰੇ ਨਹੀ ਸੀ ਹੋਏ ਵਾਪਰ ਗਿਆ ਇਹ ਭਾਣਾ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਆਏ ਦਿਨ ਹੀ ਸਾਹਮਣੇ ਆਉਣ ਵਾਲੇ ਕੁਝ ਹਾਦਸਿਆਂ ਨੇ ਕਈ ਘਰਾਂ ਦੀਆਂ ਖੁਸ਼ੀਆਂ ਨੂੰ ਗਮੀ ਵਿੱਚ ਤਬਦੀਲ ਕਰ ਦਿੱਤਾ ਹੈ। ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਇਨਸਾਨ ਦੀ ਜ਼ਿੰਦਗੀ ਵੀ ਪਾਣੀ ਦੇ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ।ਆਏ ਦਿਨ ਹੀ ਇਹੋ ਜਿਹੇ ਹਾਦਸੇ ਸਾਹਮਣੇ ਆਉਂਦੇ ਹਨ ।ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।

ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿੱਥੇ ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਸਮਾਂ ਸਭ ਨੂੰ ਗ਼ਮਗੀਨ ਕਰ ਕੇ ਰੱਖ ਦਿੰਦਾ ਹੈ। ਦਿਨੋ ਦਿਨ ਵੱਧ ਰਹੇ ਮੌਤਾਂ ਦੇ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ। ਅਜੇ ਵਿਆਹ ਦੇ ਚਾਅ ਵੀ ਪੂਰੇ ਨਹੀਂ ਹੋਏ ਸਨ ਕਿ ਵਾਪਰ ਗਿਆ ਭਾਣਾ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਕੱਥੂਨੰਗਲ ਅਧੀਨ ਆਉਂਦੇ ਪਿੰਡ ਕੋਟਲਾ ਤਰਖਾਣਾ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਨਵ ਵਿਆਹੀ ਕੁੜੀ ਦੀ ਸੜਕ ਹਾਦਸੇ ਵਿੱਚ ਮੌਤ ਹੋਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦ ਇਕ ਨਵਵਿਆਹਿਆ ਜੋੜਾ ਬੀਤੀ ਰਾਤ ਗੁਰਦੁਆਰਾ ਸਾਹਿਬ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਆਪਣੇ ਪਿੰਡ ਕੋਟ ਤਰਖਾਣਾ ਜਾ ਰਿਹਾ ਸੀ। ਜਦੋ ਮੋਟਰਸਾਈਕਲ ਸਵਾਰ ਗੁਰਜਿੰਦਰ ਸਿੰਘ ਅਤੇ ਉਸ ਦੀ ਪਤਨੀ ਪਵਨਦੀਪ ਕੌਰ ਥਾਣਾ ਕੱਥੂਨੰਗਲ ਦੇ ਨਜ਼ਦੀਕ ਪਹੁੰਚੇ ਤਾਂ ਇਕ ਤੇਜ਼ ਰਫਤਾਰ ਬੇਕਾਬੂ ਟਰੱਕ ਵੱਲੋਂ ਇਹਨਾਂ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕੇ ਪਵਨਦੀਪ ਕੌਰ ਦੀ ਟਰੱਕ ਦੇ ਅਗਲੇ ਟਾਇਰ ਹੇਠਾਂ ਆਉਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਜਦ ਕੇ ਗੁਰਜਿੰਦਰ ਸਿੰਘ ਦੀ ਇੱਕ ਲੱਤ ਅਤੇ ਮੋਢਾ ਟੁੱਟ ਗਿਆ।

ਜਿੱਥੇ ਪਰਵਾਰਕ ਮੈਂਬਰਾਂ ਵੱਲੋਂ ਮੌਕੇ ਤੇ ਪਹੁੰਚ ਕੇ ਉਸ ਨੂੰ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਉਸ ਦਾ ਆਪ੍ਰੇਸ਼ਨ ਕੀਤਾ ਗਿਆ ਹੈ। ਇਸ ਹਾਦਸੇ ਵਿਚ ਇਨ੍ਹਾਂ ਦੇ ਮੋਟਰਸਾਈਕਲ ਨਾਲ ਇਕ ਹੋਰ ਮੋਟਰਸਾਈਕਲ ਟਕਰਾ ਗਿਆ , ਜਿਸ ਕਾਰਨ ਉਸ ਮੋਟਰਸਾਈਕਲ ਤੇ ਸਵਾਰ ਵਿਕਰਮ ਸਿੰਘ ਵਿੱਕੀ ਪੁੱਤਰ ਕੱਕੀ ਵਾਸੀ ਪਿੰਡ ਕੋਟਲਾ ਸੈਦਾਂ ਨੂੰ ਵੀ ਗੰਭੀਰ ਸੱਟਾਂ ਲੱਗੀਆਂ ਹਨ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।