ਪੰਜਾਬ: ਹਥਿਆਰਬੰਦ ਨੌਜਵਾਨਾਂ ਵਲੋਂ ਕੀਤਾ ਸਕੂਲੀ ਬੱਸ ਤੇ ਹਮਲਾ, ਸਵਾਰ ਸਨ 34 ਬੱਚੇ- ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੁਲਿਸ ਪ੍ਰਸ਼ਾਸਨ ਨੂੰ ਜਿਥੇ ਪੰਜਾਬ ਅੰਦਰ ਅਮਨ ਅਤੇ ਸ਼ਾਂਤੀ ਵਾਲੀ ਸਥਿਤੀ ਬਣਾਏ ਰੱਖਣ ਵਾਸਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਉਥੇ ਹੀ ਕੁਝ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਜਿੱਥੇ ਕਈ ਕਾਰਨਾਂ ਦੇ ਚਲਦਿਆਂ ਹੋਇਆਂ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ ਜਿਸ ਦਾ ਪੰਜਾਬ ਦੇ ਹਲਾਤਾਂ ਤੇ ਗਹਿਰਾ ਅਸਰ ਪੈਂਦਾ ਹੈ ਅਤੇ ਲੋਕਾਂ ਵਿੱਚ ਵੀ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਆਏ ਦਿਨ ਹੀ ਵਾਪਰਨ ਵਾਲੀਆਂ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਕਈ ਬੱਚਿਆਂ ਦੇ ਮਾਪਿਆਂ ਨੂੰ ਵੀ ਝੰਜੋੜ ਕੇ ਰੱਖ ਦਿੰਦੀਆਂ ਹਨ ਅਤੇ ਉਨ੍ਹਾਂ ਦੇ ਦਿਲਾਂ ਵਿੱਚ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਕਈ ਸਵਾਲ ਖੜੇ ਹੋ ਜਾਂਦੇ ਹਨ ਕਿਉਂਕਿ ਸਕੂਲ ਆਉਣ-ਜਾਣ ਵਾਲੇ ਬੱਚਿਆਂ ਨਾਲ ਬਹੁਤ ਸਾਰੇ ਹਾਦਸੇ ਵਾਪਰ ਰਹੇ ਹਨ।

ਹਣ ਹਥਿਆਰਬੰਦ ਨੌਜਵਾਨਾਂ ਵੱਲੋਂ ਸਕੂਲੀ ਬੱਸ ਉਪਰ ਹਮਲਾ ਕੀਤਾ ਗਿਆ ਹੈ ਜਿਥੇ 34 ਬੱਚੇ ਬੱਸ ਵਿੱਚ ਸਵਾਰ ਸਨ, ਜਿੱਥੇ ਇਲਾਕੇ ਚ ਦਹਿਸ਼ਤ ਦਾ ਮਾਹੌਲ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਰਨਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਕੁਝ ਮੋਟਰਸਾਈਕਲ ਤੇ ਸਵਾਰ ਹਥਿਆਰ ਬੰਦ ਵਿਅਕਤੀਆਂ ਵੱਲੋਂ ਏਅਰ ਫੋਰਸ ਸਕੂਲ ਕੇਂਦਰੀ ਵਿੱਦਿਆ ਮੰਦਰ ਬਰਨਾਲਾ ਦੀ ਸਕੂਲ ਬੱਸ ਉੱਪਰ ਹਮਲਾ ਕਰ ਦਿੱਤਾ ਗਿਆ। ਇਥੇ ਹੀ ਬਸ ਡਰਾਈਵਰ ਵੱਲੋਂ ਸਮਝਦਾਰੀ ਦਿਖਾਉਦੇ ਹੋਏ ਬੱਚਿਆਂ ਦੀ ਬੱਸ ਨੂੰ ਜ਼ਖਮੀ ਹਾਲਤ ਵਿਚ ਡੀਐਸਪੀ ਦਫ਼ਤਰ ਵਿੱਚ ਲਿਜਾਇਆ ਗਿਆ ਜਿਸ ਨਾਲ ਬੱਚਿਆਂ ਦਾ ਬਚਾਅ ਹੋ ਗਿਆ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਡਰਾਈਵਰ ਵੱਲੋਂ ਦੱਸਿਆ ਗਿਆ ਹੈ ਕਿ ਜਿੱਥੇ ਕੁਝ ਲੋਕਾਂ ਦੇ ਨਾਲ ਉਸਦੀ ਪਿਛਲੇ ਕਈ ਦਿਨਾਂ ਤੋਂ ਬਹਿਸ ਚੱਲ ਰਹੀ ਸੀ। ਉਹਨਾਂ ਹੀ ਲੋਕਾਂ ਵੱਲੋਂ ਉਸ ਉਪਰ ਹਮਲਾ ਕੀਤਾ ਗਿਆ ਹੈ। ਜਿੱਥੇ ਉਸ ਨੂੰ ਬੱਸ ਤੋਂ ਹੇਠਾਂ ਉਤਰਨ ਦਾ ਆਖ ਕੇ ਉਸ ਉਪਰ ਹਮਲਾ ਕੀਤਾ ਗਿਆ ਪਰ ਡਰਾਈਵਰ ਵੱਲੋਂ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਬਹੁਤ ਤੇਜ਼ੀ ਨਾਲ ਸੁਰੱਖਿਅਤ ਜਗ੍ਹਾ ਲਿਜਾਇਆ ਗਿਆ।

ਪੁਲਿਸ ਵੱਲੋਂ ਸੀਸੀਟੀਵੀ ਕੈਮਰਿਆਂ ਦੇ ਅਧਾਰ ਤੇ ਜਿਥੇ ਦੋਸ਼ੀਆਂ ਦੀ ਪਹਿਚਾਣ ਕੀਤੀ ਜਾ ਰਹੀ ਹੈ ਉਥੇ ਹੀ ਇੱਕ ਹਮਲਾਵਰ ਦੀ ਪਹਿਚਾਣ ਹੋਈ ਹੈ ਅਤੇ ਬਾਕੀਆਂ ਦੀ ਭਾਲ ਵੀ ਕੀਤੀ ਜਾ ਰਹੀ ਹੈ। ਇਸ ਘਟਨਾ ਦੇ ਨਾਲ ਬੱਚਿਆਂ ਵਿੱਚ ਡਰ ਵੇਖਿਆ ਜਾ ਰਿਹਾ ਹੈ।