ਪੰਜਾਬ: 1 ਰੁਪਏ ਤਨਖਾਹ ਲੈਣ ਵਾਲੇ AAP ਵਿਧਾਇਕ ਗੱਜਣਮਾਜਰਾ ਦੇ ਘਰ ED ਨੇ ਮੇਰੀ ਰੇਡ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਇਸ ਸਮੇਂ ਜਿਥੇ ਮੌਜੂਦਾ ਸਰਕਾਰ ਆਮ ਆਦਮੀ ਪਾਰਟੀ ਵੀ ਹੈ ਅਤੇ ਫ਼ਰਵਰੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਜਿੱਥੇ ਬਹੁਮਤ ਨਾਲ਼ ਸਰਕਾਰ ਬਣਾਈ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ 117 ਸੀਟਾਂ ਵਿੱਚੋਂ 92 ਸੀਟਾਂ ਤੇ ਜਿੱਤ ਹਾਸਲ ਕੀਤੀ ਗਈ ਹੈ। ਉਥੇ ਹੀ ਆਮ ਆਦਮੀ ਪਾਰਟੀ ਵੱਲੋਂ ਸੱਤਾ ਵਿੱਚ ਆਉਂਦੇ ਹੀ ਜਿੱਥੇ ਪੰਜਾਬ ਦੇ ਲੋਕਾਂ ਨਾਲ ਚੋਣਾ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰੇ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨੂੰ ਠਲ੍ਹ ਪਾਉਣ ਵਾਸਤੇ ਬਹੁਤ ਸਾਰੇ ਭਰਿਸ਼ਟ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੱਖ ਵੱਖ ਮਾਮਲਿਆਂ ਦੇ ਤਹਿਤ ਜੇਲ ਵਿੱਚ ਬੰਦ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਦੇ ਵੀ ਬਹੁਤ ਸਾਰੇ ਵਿਧਾਇਕ ਇਸ ਸਮੇਂ ਵੱਖ-ਵੱਖ ਮੁੱਦਿਆਂ ਦੇ ਕਾਰਨ ਚਰਚਾ ਵਿੱਚ ਬਣੇ ਹੋਏ ਹਨ। ਜਿੱਥੇ ਕੁਝ ਵਿਵਾਦਾਂ ਵਿੱਚ ਘਿਰੇ ਹੋਏ ਹਨ। ਹੁਣ ਇੱਕ ਰੁਪਏ ਦੀ ਤਨਖਾਹ ਲੈਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਰ ਈਡੀ ਵੱਲੋਂ ਰੇਡ ਮਾਰੀ ਗਈ ਹੈ ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਲੇਰਕੋਟਲਾ ਦੇ ਅਧੀਨ ਆਉਣ ਵਾਲੇ ਅਮਰਗੜ੍ਹ ਹਲਕੇ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਆਪਣੀ ਇੱਕ ਰੁਪਈਆ ਤਨਖਾਹ ਲੈਣ ਦੇ ਕਾਰਣ ਜਿੱਥੇ ਚਰਚਾ ਵਿੱਚ ਬਣੇ ਹੋਏ ਸਨ।

ਉਥੇ ਹੀ ਹੁਣ ਉਨ੍ਹਾਂ ਦੇ ਘਰ, ਕਾਰੋਬਾਰੀ ਟਿਕਾਣਿਆਂ, ਸਕੂਲਾਂ ਫੈਕਟਰੀ, ਅਤੇ ਰੀਅਲ ਅਸਟੇਟ ਵਿੱਚ ਸਵੇਰ ਦੇ ਸਮੇਂ ਈਡੀ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਿੱਥੇ ਅੱਜ ਕੇਂਦਰੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਟੀਮਾਂ ਵੱਲੋਂ ਇਹ ਛਾਪੇਮਾਰੀ ਕੀਤੀ ਗਈ ਹੈ ਉਥੇ ਹੀ ਇਹ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਕਿ ਇਕ ਇਸ ਕੇਸ ਦੇ ਅਧਾਰ ਤੇ ਕੀਤੀ ਗਈ ਹੈ। ਇਨ੍ਹਾਂ ਟੀਮਾਂ ਵੱਲੋਂ ਵਿਧਾਇਕ ਦੇ ਕਾਰੋਬਾਰ ਦੇ ਨਾਲ ਸਬੰਧਤ ਸਾਰੇ ਰਿਕਾਰਡ ਵੀ ਦੇਖੇ ਜਾ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਸੀਬੀਆਈ ਦੀ ਟੀਮ ਵੱਲੋਂ ਵੀ ਇਸ ਵਿਧਾਇਕ ਦੇ ਕਈ ਟਿਕਾਣਿਆਂ ਉਪਰ ਰੇਡ ਮਾਰੀ ਗਈ ਸੀ। ਜੋ ਕੇ ਮਾਮਲਾ ਬੈਂਕ ਆਫ ਇੰਡੀਆ ਤੋਂ 2011 ਤੋਂ 2014 ਤੱਕ ਕਰਜ਼ਾ ਲਏ ਜਾਣ ਦਾ ਸੀ, ਕਿ ਮੌਜੂਦਾ ਸਮੇਂ 40.92 ਲੱਖ ਦੱਸਿਆ ਗਿਆ ਸੀ। ਲੁਧਿਆਣਾ ਬਰਾਂਚ ਦੀ ਸ਼ਿਕਾਇਤ ਦੇ ਆਧਾਰ ਤੇ ਇਹ ਕਾਰਵਾਈ ਕੀਤੀ ਗਈ ਸੀ।