ਪੰਜਾਬ : 10 ਵੀਂ ਚੋਂ ਘੱਟ ਨੰਬਰ ਆਉਣ ਕਾਰਨ ਵਿਦਿਆਰਥਣ ਵਲੋਂ ਕੀਤੀ ਖ਼ੁਦਕੁਸ਼ੀ

ਆਈ ਤਾਜ਼ਾ ਵੱਡੀ ਖਬਰ  

ਕਰੋਨਾ ਦੇ ਕਾਰਨ ਜਿੱਥੇ ਕਾਫੀ ਲੰਮੇ ਸਮੇਂ ਤੱਕ ਵਿਦਿਅਕ ਅਦਾਰਿਆਂ ਨੂੰ ਬੰਦ ਰੱਖਿਆ ਗਿਆ ਸੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਕਾਫੀ ਨੁਕਸਾਨ ਹੋਇਆ ਸੀ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਦੇਖਦੇ ਹੋਏ ਜਿੱਥੇ ਆਨਲਾਈਨ ਕਲਾਸ ਲਗਾਏ ਜਾਣ ਦੇ ਆਦੇਸ਼ ਜਾਰੀ ਕੀਤੇ ਗਏ ਸਨ। ਓਥੇ ਬਹੁਤ ਸਾਰੇ ਬੱਚਿਆਂ ਦੇ ਨੰਬਰ ਘੱਟ ਹੋਣ ਕਾਰਨ ਉਨ੍ਹਾਂ ਬੱਚਿਆਂ ਨੂੰ ਮਾਨਸਿਕ ਤਣਾਅ ਦੇ ਵਿੱਚ ਵੀ ਦੇਖਿਆ ਗਿਆ ਸੀ। ਹੁਣ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਦੇ ਚਲਦਿਆਂ ਹੋਇਆਂ ਵਿਦਿਅਕ ਅਦਾਰਿਆਂ ਨੂੰ ਖੋਲ ਦਿੱਤਾ ਗਿਆ ਸੀ ਅਤੇ ਇਸ ਵਾਰ ਹੋਣ ਵਾਲੀਆਂ ਪ੍ਰੀਖਿਆਵਾਂ ਸਕੂਲਾਂ ਦੇ ਵਿੱਚ ਹੀ ਲਈਆਂ ਗਈਆਂ ਸਨ। ਪਰ ਫਿਰ ਵੀ ਬਹੁਤ ਸਾਰੇ ਬੱਚਿਆਂ ਦੇ ਇਸ ਵਾਰ ਦਸਵੀਂ ਅਤੇ ਬਾਰਵੀਂ ਕਲਾਸ ਦੇ ਨਤੀਜਿਆ ਵਿਚ ਘੱਟ ਨੰਬਰ ਆਉਣ ਕਾਰਨ ਬੱਚਿਆਂ ਵਿੱਚ ਨਰਾਜ਼ਗੀ ਦੇਖੀ ਜਾ ਰਹੀ ਹੈ।

ਹੁਣ ਪੰਜਾਬ ਵਿੱਚ 10 ਵੀਂ ਚੋਂ ਘਟ ਨੰਬਰ ਆਉਣ ਕਾਰਨ ਇਕ ਵਿਦਿਆਰਥਣ ਵਲੋਂ ਕੀਤੀ ਖ਼ੁਦਕੁਸ਼ੀ , ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫਾਜ਼ਿਲਕਾ ਜ਼ਿਲੇ ਦੇ ਅਧੀਨ ਆਉਣ ਵਾਲੇ ਅਬੋਹਰ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ 10ਵੀਂ ਕਲਾਸ ਦੀ ਇਕ ਵਿਦਿਆਰਥਣ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਬੀਤੇ ਦਿਨੀਂ ਜਿੱਥੇ ਦਸਵੀਂ ਕਲਾਸ ਦਾ ਨਤੀਜਾ ਆਇਆ ਸੀ। ਉਥੇ ਹੀ ਅਬੋਹਰ ਦੀ ਜੰਮੂ ਬਸਤੀ ਦੀ ਰਹਿਣ ਵਾਲੀ ਲੜਕੀ ਦੇ ਨੰਬਰ ਆਏ ਨਤੀਜੇ ਦੌਰਾਨ ਘੱਟ ਆਏ ਸਨ।

ਜਿਸ ਕਾਰਨ ਇਹ ਲੜਕੀ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤਣਾਅ ਦੇ ਦੌਰ ਵਿਚੋਂ ਗੁਜ਼ਰ ਰਹੀ ਸੀ। ਇਸ ਪਰੇਸ਼ਾਨੀ ਦੇ ਚਲਦਿਆਂ ਹੋਇਆਂ ਹੀ ਇਸ ਲੜਕੀ ਵੱਲੋਂ ਆਪਣੇ ਹੀ ਘਰ ‘ਚ ਫਾਹਾ ਲਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਜਿਥੇ ਮਾਪਿਆਂ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ ਉਥੇ ਹੀ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ।

ਜਿਸ ਤੋਂ ਬਾਅਦ ਪੁਲੀਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ। ਪੁਲਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ‘ਚ ਪੋਸਟਮਾਰਟਮ ਦੇ ਲਈ ਭੇਜਿਆ ਗਿਆ ਹੈ। ਬੱਚਿਆਂ ਵੱਲੋਂ ਜਿੱਥੇ ਮਾਨਸਿਕ ਤਣਾਅ ਦੇ ਚਲਦਿਆਂ ਹੋਇਆਂ ਚੁੱਕੇ ਗਏ ਅਜਿਹੇ ਕਦਮਾਂ ਦੇ ਕਾਰਨ ਮਾਪਿਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ