ਪੰਜਾਬ: 10 ਸਾਲਾਂ ਬੱਚੇ ਦੀ ਡੁੱਬਣ ਕਾਰਨ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਮਾਪਿਆਂ ਵੱਲੋਂ ਜਿੱਥੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਪੂਰੀ ਤਰਾਂ ਇਹਤਿਆਤ ਵਰਤੀ ਜਾਂਦੀ ਹੈ ਉਥੇ ਹੀ ਵਾਪਰਨ ਵਾਲੇ ਹਾਦਸਿਆਂ ਦੇ ਵਿੱਚ ਬਹੁਤ ਸਾਰੇ ਬੱਚੇ ਸ਼ਿਕਾਰ ਹੋ ਰਹੇ ਹਨ ਜਿਸ ਕਾਰਨ ਉਨ੍ਹਾਂ ਬੱਚਿਆਂ ਨੇ ਵੱਖ ਵੱਖ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋਣ ਦੇ ਨਾਲ ਹੀ ਘਰ ਵਿਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਜਿੱਥੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਆਪਣੀਆਂ ਅੱਖਾਂ ਦੇ ਸਾਹਮਣੇ ਹੀ ਉੱਥੇ ਬੱਚਿਆਂ ਨਾਲ ਵਾਪਰਨ ਵਾਲੇ ਅਜਿਹੇ ਦਰਦਨਾਕ ਹਾਦਸੇ ਮਾਪਿਆਂ ਦੀ ਸਹਿਣ ਸ਼ਕਤੀ ਤੋਂ ਬਾਹਰ ਹੁੰਦੇ ਹਨ ਉਥੇ ਹੀ ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਹੁਣ ਪੰਜਾਬ ਵਿੱਚ ਏਥੇ 10 ਸਾਲਾ ਬੱਚੇ ਦੀ ਡੁੱਬਣ ਕਾਰਨ ਮੌਤ ਹੋਈ ਹੈ ਜਿਥੇ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮਲੋਟ ਦੇ ਅਧੀਨ ਆਉਣ ਵਾਲੇ ਪਿੰਡ ਮਿੱਡਾ ਤੋਂ ਸਾਹਮਣੇ ਆਈ ਹੈ। ਜਿਥੇ ਸੇਮ ਨਾਲੇ ਵਿੱਚ ਡਿੱਗ ਜਾਣ ਕਾਰਨ 10 ਸਾਲਾ ਮਾਸੂਮ ਬੱਚੇ ਦੀ ਮੌਤ ਹੋਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਰਿਵਾਰ ਦੀਆਂ ਕੁਝ ਔਰਤਾਂ ਉਸ ਜਗ੍ਹਾ ਦੇ ਨਜ਼ਦੀਕ ਕਪੜੇ ਧੋ ਰਹੀਆਂ ਸਨ।

ਇਹ ਬੱਚਾ ਵੀ ਉਸ ਸਮੇਂ ਉਨ੍ਹਾਂ ਦੇ ਨਜ਼ਦੀਕ ਹੀ ਖੇਡ ਰਿਹਾ ਸੀ ਅਤੇ ਸੇਮ ਨਾਲੇ ਦੀ ਪਟੜੀ ਉੱਤੇ ਇਸ ਬੱਚੇ ਦਾ ਫਿਰ ਅਚਾਨਕ ਪੈਰ ਫਿਸਲ ਗਿਆ ਜਿਸ ਕਾਰਨ ਇਹ ਬੱਚਾ ਸੇਮ ਨਾਲੇ ਵਿੱਚ ਡਿੱਗ ਗਿਆ। ਮੌਜੂਦਾ ਔਰਤਾਂ ਵੱਲੋਂ ਜਿਥੇ ਬੱਚੇ ਨੂੰ ਬਚਾਉਣ ਵਾਸਤੇ ਰੌਲਾ ਰੱਪਾ ਪਾਇਆ ਗਿਆ ਅਤੇ ਲੋਕਾਂ ਵੱਲੋਂ ਬੱਚੇ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ।

ਪਾਣੀ ਡੂੰਘਾ ਹੋਣ ਦੇ ਕਾਰਨ ਉਸ ਨੂੰ ਬਾਹਰ ਨਹੀਂ ਕੱਢਿਆ ਗਿਆ ਜਿਸ ਤੋਂ ਬਾਅਦ ਇਸ 10 ਸਾਲਾ ਮਾਸੂਮ ਬੱਚੇ ਹਰਪ੍ਰੀਤ ਉਰਫ਼ ਕਾਕਾ ਪੁੱਤਰ ਬੂਟਾ ਰਾਮ ਦੇ ਨਾਲ ਵਾਪਰੀ ਇਸ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ ਅਤੇ ਉਨ੍ਹਾਂ ਵਲੋ ਗੋਤਾਖੋਰਾਂ ਨੂੰ ਮਦਦ ਲਈ ਬੁਲਾਇਆ ਗਿਆ ਹੈ ਜਿਨ੍ਹਾਂ ਵੱਲੋਂ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ।