ਪੰਜਾਬ : 13 ਸਾਲਾਂ ਦੇ ਬਚੇ ਨੂੰ ਟੂਟੀ ਤੋਂ ਮਿਲੀ ਇਸ ਤਰਾਂ ਭਿਆਨਕ ਮੌਤ , ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਗਰਮੀਆਂ ਦੇ ਮੌਸਮ ਵਿੱਚ ਜਾਂ ਬਰਸਾਤ ਦੇ ਮੌਸਮ ਵਿਚ ਬਿਜਲੀ ਵੱਧ ਜਾਂ ਘੱਟ ਹੋਣ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸੇ ਤਰ੍ਹਾਂ ਕਈ ਵਾਰੀ ਕੁਝ ਅਜਿਹੀਆਂ ਅਣਗਹਿਲੀਆਂ ਕਾਰਨ ਹੀ ਬਹੁਤ ਸਾਰੀਆਂ ਕੀਮਤੀ ਨੰਨ੍ਹੀਆਂ ਜਾਨਾਂ ਗਵਾਚ ਗਈਆਂ ਹਨ। ਇਸ ਲਈ ਮਾਪਿਆਂ ਨੂੰ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ। ਕਿਉਂਕਿ ਪਿਛਲੇ ਸਮੇਂ ਦੌਰਾਨ ਕਈ ਸਾਰੀਆਂ ਅਜਿਹੀਆਂ ਮੰਦਭਾਗੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਭਾਵੇਂ ਪ੍ਰਸ਼ਾਸਨ ਦੇ ਵੱਲੋਂ ਜਾਂ ਮਾਪਿਆਂ ਦੇ ਵੱਲੋਂ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਅਜਿਹੀਆਂ ਮੰਦਭਾਗੀਆਂ ਖਬਰਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਇਸੇ ਤਰ੍ਹਾਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਇਸ ਖਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

ਦਰਅਸਲ ਇਹ ਦੁਖਦਾਈ ਅਤੇ ਮੰਦਭਾਗੀ ਖ਼ਬਰ ਪਿੰਡ ਸੁਖਨਾ ਅਬਲੂ ਤੋਂ ਸਾਹਮਣੇ ਆ ਰਹੀ ਹੈ। ਜਿੱਥੇ ਇਕ ਬੱਚੇ ਦੀ ਬਿਜਲੀ ਦੇ ਕਰੰਟ ਲੱਗਣ ਕਾਰਨ ਮੌਕੇ ਤੇ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕ ਬੱਚੇ ਦਾ ਨਾਮ ਗੁਰੂ ਸਿੰਘ ਹੈ ਅਤੇ ਉਸ ਦੀ ਉਮਰ ਸਿਰਫ਼ 13 ਸਾਲ ਦੀ ਸੀ। ਦੱਸ ਦਈਏ ਕਿ ਮ੍ਰਿਤਕ ਬੱਚੇ ਗੁਰੂ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਵਾਟਰ ਵਰਕਸ ਦਾ ਪਾਣੀ ਘੱਟ ਹੋਣ ਕਾਰਨ ਅਤੇ ਪਾਣੀ ਦਾ ਪੱਧਰ ਸਹੀ ਬਣਾਉਣ ਲਈ ਮੋਟਰ ਉੱਤੇ ਟੁੱਟੀ ਲਗਾਈ ਹੋਈ ਸੀ।

ਜਦੋਂ ਉਨ੍ਹਾਂ ਦਾ ਬੱਚਾ ਉਸ ਮੋਟਰ ਉੱਤੇ ਲੱਗੀ ਪਾਣੀ ਦੀ ਟੂਟੀ ਤੋਂ ਪਾਣੀ ਭਰ ਰਿਹਾ ਸੀ ਤਾਂ ਅਚਾਨਕ ਮੋਟਰ ਅਤੇ ਉਸ ਟੂਟੀ ਵਿੱਚ ਬਿਜਲੀ ਦਾ ਕਰੰਟ ਆ ਗਿਆ। ਜਾਣਕਾਰੀ ਅਨੁਸਾਰ ਇਸ ਬਿਜਲੀ ਦੇ ਕਰੰਟ ਲੱਗਣ ਕਾਰਨ ਹੀ ਉਸ ਬੱਚੇ ਦੀ ਮੌਕੇ ਉਤੇ ਮੌਤ ਹੋ ਗਈ।

ਦੱਸ ਦਈਏ ਕਿ ਪੀੜਤ ਪਰਿਵਾਰ ਨੇ ਜਾਣਕਾਰੀ ਦਿੱਤੀ ਹੈ ਕਿ ਮ੍ਰਿਤਕ ਬੱਚੇ ਦਾ ਅੰਤਿਮ ਸੰਸਕਾਰ ਪਿੰਡ ਦੇ ਸ਼ਮਸ਼ਾਨ ਘਾਟ ਵਿਚ ਕੀਤਾ ਗਿਆ ਹੈ। ਦੱਸ ਦਈਏ ਕਿ ਗੁਰੂ ਸਿੰਘ ਦੀ ਅਚਾਨਕ ਇਸ ਤਰ੍ਹਾਂ ਮੌਤ ਹੋਣ ਕਾਰਨ ਇਲਾਕੇ ਦੇ ਵਿਚ ਮਾਤਮ ਛਾ ਗਿਆ। ਗੁਰੂ ਸਿੰਘ ਦੇ ਪਰਿਵਾਰਕ ਮੈਂਬਰ ਅਤੇ ਮਾਪਿਆਂ ਦਾ ਆਪਣੇ ਬੱਚੇ ਦੀ ਯਾਦ ਵਿੱਚ ਰੋ-ਰੋ ਕੇ ਬੁਰਾ ਹਾਲ ਹੈ।