ਪੰਜਾਬ : 2 ਦਿਨ ਪਹਿਲਾਂ ਖਰੀਦੀ ਕਾਰ ਨੇ ਵਿਛਾਈਆਂ ਲਾਸ਼ਾਂ , ਹੋਈਆਂ ਏਨੀਆਂ ਮੌਤਾਂ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਸ਼ੁਰੂ ਹੋਈ ਕੁਦਰਤੀ ਕਰੋਪੀ ਦੀ ਮਾਰ ਪਹਿਲਾਂ ਹੀ ਬਹੁਤ ਸਾਰੇ ਲੋਕ ਸਹਿ ਰਹੇ ਹਨ। ਉੱਥੇ ਹੀ ਦੇਸ਼ ਅੰਦਰ ਆਏ ਦਿਨ ਹੀ ਸੜਕ ਹਾਦਸਿਆਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਹਰ ਰੋਜ਼ ਹੀ ਵਾਪਰਨ ਵਾਲੇ ਅਜਿਹੇ ਹਾਦਸਿਆਂ ਵਿੱਚ ਹਜ਼ਾਰਾਂ ਲੋਕਾਂ ਦੀ ਜਾਨ ਚਲੇ ਜਾਂਦੀ ਹੈ। ਜਿੱਥੇ ਕੁਝ ਹਾਦਸੇ ਦੂਸਰੇ ਦੀ ਗਲਤੀ ਨਾਲ ਵਾਪਰਦੇ ਹਨ ਤੇ ਕੁਝ ਆਪਣੀ ਅਣਗਹਿਲੀ ਕਾਰਨ। ਜਿੱਥੇ ਸਰਕਾਰ ਵੱਲੋਂ ਆਵਾਜਾਈ ਦੌਰਾਨ ਸੁਰੱਖਿਆ ਦੇ ਕਈ ਇੰਤਜ਼ਾਮ ਕੀਤੇ ਜਾ ਰਹੇ ਹਨ। ਉਥੇ ਹੀ ਲੋਕਾਂ ਵੱਲੋਂ ਵਾਹਨ ਦੀ ਰਫ਼ਤਾਰ ਨੂੰ ਤੇਜ਼ ਕਰਦੇ ਹੋਏ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਿਸ ਦੌਰਾਨ ਹੀ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ।

ਇਸ ਨਾਲ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਹੈ। ਇਸ ਲਈ ਹੀ ਸਿਆਣੇ ਵੀ ਕਹਿੰਦੇ ਹਨ ਨਜ਼ਰ ਹਟੀ ਦੁਰਘਟਨਾ ਘਟੀ। ਅੱਜ ਹਰ ਇਕ ਇਨਸਾਨ ਨੂੰ ਇਸ ਗੱਲ ਤੇ ਧਿਆਨ ਦੇਣ ਦੀ ਜ਼ਰੂਰਤ ਹੈ, ਜੋ ਵਾਹਨ ਚਲਾ ਰਿਹਾ ਹੋਵੇ। ਇਨ੍ਹਾਂ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਦੋ ਦਿਨ ਪਹਿਲਾਂ ਹੀ ਖਰੀਦੀ ਕਾਰ ਨੇ ਵਿਛਾਈਆਂ ਲਾਸ਼ਾਂ,ਜਿੱਥੇ ਮੌਤਾਂ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੜਕ ਹਾਦਸਾ ਬਠਿੰਡਾ ਤੋ ਰਾਮਪੁਰਾ ਫੂਲ ਦੇ ਨਜ਼ਦੀਕ ਪਿੰਡ ਭੈਣੀ ਦੇ ਨਜ਼ਦੀਕ ਸਥਿਤ ਗੁਰਦੁਆਰਾ ਗੁਮਟਸਰ ਸਾਹਿਬ ਦੇ ਨਜ਼ਦੀਕ ਵਾਪਰਿਆ ਹੈ।

ਸ਼ੁਕਰਵਾਰ ਨੂੰ ਸ਼ਾਮ 6 ਵਜੇ ਦੇ ਕਰੀਬ ਜਦੋਂ ਪੁਸ਼ਪਿਦਰ ਸਿੰਘ 25 ਸਾਲਾ ਪੁੱਤਰ ਹਰਜੀਤ ਸਿੰਘ ਦੋ ਦਿਨ ਪਹਿਲਾਂ ਹੀ ਲਈ ਗਈ ਆਪਣੀ ਨਵੀਂ ਆਲਟੋ ਕਾਰ ਵਿੱਚ ਸਵਾਰ ਹੋ ਕੇ ਕਾਰ ਦੀ ਸੀਟ ਉਪਰ ਕਵਰ ਚੜ੍ਹਾਉਣ ਲਈ ਬਠਿੰਡੇ ਗਿਆ ਸੀ। ਬਠਿੰਡੇ ਤੋਂ ਵਾਪਸ ਆਉਂਦੇ ਸਮੇਂ ਆਪਣੇ ਭੈਣੀ ਵਾਸੀ ਦੋਸਤ ਜਗਬੀਰ ਸਿੰਘ ਨੂੰ ਉਤਾਰਨ ਲਈ ਉਹ ਪੂਹਲਾ ਦੇ ਰਸਤੇ ਵਾਪਸ ਆ ਰਹੇ ਸਨ। ਜਦੋਂ ਇਹ ਸਭ ਪਿੰਡ ਭੈਣੀ ਸਥਿਤ ਗੁਰਦੁਆਰਾ ਸਾਹਿਬ ਕੋਲ ਪਹੁੰਚੇ ਤਾਂ ਇਹਨਾਂ ਦੀ ਕਾਰ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾ ਗਈ।

ਇਹ ਹਾਦਸਾ ਇੰਨਾ ਭਿਆਨਕ ਸੀ ਕਿ ਰਾਹਗੀਰਾਂ ਅਤੇ ਨਜ਼ਦੀਕ ਪਿੰਡ ਵਾਸੀਆਂ ਵੱਲੋਂ ਮੌਕੇ ਤੇ ਪਹੁੰਚ ਕੇ ਪੁਸ਼ਪਿੰਦਰ ਸਿੰਘ 26 ਸਾਲ ਪੁੱਤਰ ਹਰਜੀਤ ਸਿੰਘ ਵਾਸੀ ਰਾਮਪੁਰਾ ਫੂਲ, ਜਗਬੀਰ ਸਿੰਘ 23 ਸਾਲਾ ਪੁੱਤਰ ਕਾਕਾ ਸਿੰਘ ਵਾਸੀ ਪਿੰਡ ਭੈਣੀ , ਮੁਨੀਸ਼ ਕੁਮਾਰ ਤੇ ਸਾਲਾ ਪੁੱਤਰ ਅਜੇ ਕੁਮਾਰ ਵਾਸੀ ਰਾਮਪੁਰਾ ਫੂਲ, ਇਨ੍ਹਾਂ ਸਭ ਨੂੰ ਹਸਪਤਾਲ ਲਿਜਾਣ ਤੇ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ। ਇਨ੍ਹਾਂ ਤੋਂ ਇਲਾਵਾ ਚੌਥਾ ਸਾਥੀ ਗੁਰਵਿੰਦਰ ਸਿੰਘ , ਜਿਸ ਦੀ ਗੰਭੀਰ ਹਾਲਤ ਹੋਣ ਕਾਰਨ ਉਸ ਨੂੰ ਬਠਿੰਡਾ ਹਸਪਤਾਲ ਵਿਚ ਰੈਫਰ ਕੀਤਾ ਗਿਆ ਹੈ। ਇਸ ਹਾਦਸੇ ਵਿੱਚ ਤਿੰਨ ਘਰਾਂ ਦੇ ਚਿਰਾਗ ਬੁਝ ਗਏ ਹਨ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਹੈ।