ਪੰਜਾਬ: 2 ਲਾਵਾਰਿਸ ਗੱਡੀਆਂ ਮਿਲਣ ਕਾਰਨ ਪੁਲਿਸ ਨੂੰ ਪਈ ਹੱਥਾਂ ਪੈਰਾਂ ਦੀ- ਬੰਬ ਨਿਰੋਧਕ ਦਸਤੇ ਸੱਦੇ

ਆਈ ਤਾਜ਼ਾ ਵੱਡੀ ਖਬਰ 

ਸਰਕਾਰ ਵੱਲੋਂ ਸਤੰਤਰਤਾ ਦਿਵਸ ਦੇ ਮੌਕੇ ਤੇ ਸਭ ਲੋਕਾਂ ਨੂੰ ਆਪਣੇ ਘਰ ਦੇ ਉਪਰ ਰਾਸ਼ਟਰੀ ਝੰਡਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਉੱਥੇ ਹੀ ਸਭ ਲੋਕਾਂ ਵੱਲੋਂ 75 ਵੇਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਵੀ ਪੂਰੇ ਜੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ। ਹਰ ਪਾਸੇ ਜਿੱਥੇ ਸਭ ਕੁਝ ਤਿਰੰਗੇ ਦੇ ਤਿੰਨ ਰੰਗਾਂ ਵਿਚ ਵੀ ਰੰਗਿਆ ਹੋਇਆ ਦਿਖਾਈ ਦੇ ਰਿਹਾ ਹੈ ਅਤੇ ਲੋਕਾਂ ਵਿਚ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ। ਉਥੇ ਹੀ ਸਰਕਾਰ ਵੱਲੋਂ ਪੁਲਸ ਪ੍ਰਸ਼ਾਸਨ ਨੂੰ ਚੌਕਸੀ ਵਰਤਣ ਦੇ ਆਦੇਸ਼ ਜਾਰੀ ਕੀਤੇ ਗਏ ਹਨ, ਤਾਂ ਜੋ ਕਿਸੇ ਵੀ ਗੈਰ ਸਮਾਜਿਕ ਅਨਸਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇ ਕੇ ਮਾਹੌਲ ਨੂੰ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਨਾ ਕੀਤੀਆਂ ਜਾ ਸਕਣ। ਇਸ ਲਈ ਪੁਲਸ ਪ੍ਰਸ਼ਾਸਨ ਨੂੰ ਚੱਪੇ ਚੱਪੇ ਤੇ ਤਾਇਨਾਤ ਕੀਤਾ ਗਿਆ ਹੈ।

ਹੁਣ ਇੱਥੇ ਪੰਜਾਬ ਵਿੱਚ ਦੋ ਲਾਵਾਰਿਸ ਗੱਡੀਆਂ ਮਿਲਣ ਕਾਰਨ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਬੰਬ ਰੋਧਕ ਦਸਤੇ ਵੀ ਸੱਦੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਂਨਗਰ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਜਿੱਥੇ ਲੁਧਿਆਣਾ ਤੇ ਜਲੰਧਰ ਬਾਈਪਾਸ ਚੌਂਕ ਤੇ ਉਸ ਸਮੇਂ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਜਦੋਂ 2 ਵਾਹਨ ਲਾਵਾਰਿਸ ਹਾਲਤ ਵਿੱਚ ਮਿਲਣ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਇਸ ਦੀ ਜਾਣਕਾਰੀ ਜਿੱਥੇ ਚੌਂਕ ਵਿੱਚ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਗਈ ਕਿ ਬੀਤੇ ਕੱਲ੍ਹ ਸ਼ਾਮ ਤੋਂ ਹੀ ਇੱਕ ਛੋਟਾ ਹਾਥੀ ਅਤੇ ਇਕ ਇਨੋਵਾ ਕਾਰ ਬਿਨਾਂ ਕਿਸੇ ਮਾਲਕ ਤੋਂ ਖੜ੍ਹੀਆਂ ਹੋਈਆਂ ਹਨ।

ਜਿਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਵੱਲੋਂ ਤੁਰੰਤ ਹੀ ਇਸ ਦੀ ਜਾਣਕਾਰੀ ਬੰਬ ਨਿਰੋਧਕ ਦਸਤੇ ਅਤੇ ਥਾਣਾ ਸਲੇਮ ਟਾਬਰੀ ਦੀ ਪੁਲੀਸ ਨੂੰ ਦਿੱਤੀ ਗਈ। ਸਭ ਵਲੋ ਪਹੁੰਚ ਕੇ ਉਨ੍ਹਾਂ ਵਾਹਨਾਂ ਦੀ ਚੈਕਿੰਗ ਸ਼ੁਰੂ ਕੀਤੀ ਗਈ ਜਿਥੇ ਇਹ ਚੈਕਿੰਗ ਲੋਕਾਂ ਨੇ 100 ਫੁੱਟ ਦੀ ਦੂਰੀ ਤੇ ਖੜੇ ਹੋ ਕੇ ਦੇਖਣ ਵਾਸਤੇ ਆਖਿਆ ਗਿਆ। ਉਥੇ ਹੀ ਉਸੇ ਮੌਕੇ ਛੋਟੇ ਹਾਥੀ ਦਾ ਮਾਲਕ ਆਇਆ ਅਤੇ ਆਪਣੀ ਗੱਡੀ ਭਜਾ ਕੇ ਲੈ ਗਿਆ।

ਬੰਬ ਨਿਰੋਧਕ ਦਸਤੇ ਵੱਲੋਂ ਜਾਂਚ ਕੀਤੇ ਜਾਣ ਤੋਂ ਬਾਅਦ ਉਸ ਗੱਡੀ ਨੂੰ ਵੀ ਪੁਲਿਸ ਵੱਲੋਂ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ। ਜਲੰਧਰ ਬਾਈਪਾਸ ਐਂਟਰੀ ਪੁਆਇੰਟ ਹੋਣ ਦੇ ਚਲਦਿਆਂ ਹੋਇਆਂ ਉੱਥੇ ਸ਼ਖਤੀ ਨੂੰ ਵਧਾਇਆ ਗਿਆ ਹੈ ਅਤੇ ਏਸੀਪੀ ਮਨਿੰਦਰ ਬੇਦੀ ਵੱਲੋਂ ਦੱਸਿਆ ਗਿਆ ਕਿ ਉਹ ਇਸ ਜਗ੍ਹਾ ਦੇ ਉਪਰ ਆਪਣਾ ਦਫਤਰ ਬਣਾ ਕੇ ਬੈਠ ਰਹੇ ਹਨ।