ਪੰਜਾਬ: 22 ਸਾਲਾਂ ਮੁੰਡੇ ਦੀ ਟੁੱਲੂ ਪੰਪ ਚਲਾਉਂਦੇ ਹੋਈ ਇਸ ਤਰਾਂ ਦਰਦਨਾਕ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਇਸ ਬਰਸਾਤੀ ਮੌਸਮ ਦੇ ਦੌਰਾਨ ਜਿੱਥੇ ਬਹੁਤ ਸਾਰੇ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਉਥੇ ਹੀ ਲੋਕਾਂ ਵੱਲੋਂ ਇਸ ਸਮੇਂ ਕਿਸਾਨਾਂ ਵੱਲੋਂ ਜਿਥੇ ਖੇਤਾਂ ਦੇ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਕੀਤੀ ਗਈ ਹੈ। ਉਥੇ ਹੀ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੇ ਸਮੇਂ ਪਾਣੀ ਲਗਾਉਣ ਦੇ ਚਲਦਿਆਂ ਹੋਇਆਂ ਵੀ ਕਈ ਹਾਦਸੇ ਵਾਪਰਨ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਅਤੇ ਬਹੁਤ ਸਾਰੇ ਲੋਕ ਖੇਤਾਂ ਵਿੱਚ ਕੰਮ ਕਰਦੇ ਹੋਏ ਕਰੰਟ ਲੱਗਣ ਵਰਗੀਆਂ ਘਟਨਾਵਾਂ ਦੇ ਸ਼ਿਕਾਰ ਹੋਏ ਹਨ। ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਹਾਦਸੇ ਅਚਾਨਕ ਵਾਪਰ ਜਾਂਦੇ ਹਨ ਜਿਸ ਨਾਲ ਬਹੁਤ ਸਾਰੇ ਪਰਿਵਾਰਾਂ ਵਿਚ ਭਾਰੀ ਜਾਨੀ-ਮਾਲੀ ਨੁਕਸਾਨ ਹੁੰਦਾ ਹੈ।

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ। ਹੁਣ ਇੱਥੇ 22 ਸਾਲਾ ਮੁੰਡੇ ਦੀ ਟੁਲੂ ਪੰਪ ਚਲਉਂਦੇ ਹੋਏ ਇਸ ਤਰਾਂ ਦਰਦਨਾਕ ਮੌਤ ਹੋਈ ਹੈ ਜਿਸ ਨਾਲ ਸੋਗ ਦੀ ਲਹਿਰ ਫ਼ੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਭਾਈ ਰੂਪਾ ਅਧੀਨ ਆਉਣ ਵਾਲੇ ਪਿੰਡ ਬੁਰਜ ਗਿੱਲ ਤੋਂ ਸਾਹਮਣੇ ਆਇਆ ਹੈ। ਜਿੱਥੇ ਇਸ ਪਿੰਡ ਦੇ ਵਿਚ ਇਕ 22 ਸਾਲਾਂ ਦੇ ਨੌਜਵਾਨ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ ਹੈ।

ਇਸ ਭਿਆਨਕ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਬਲਬੀਰ ਸਿੰਘ ਬੀਰਾ ਗਾਡਰ ਵੱਲੋਂ ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹਨਾਂ ਦਾ ਚਚੇਰਾ ਭਤੀਜਾ 22 ਸਾਲਾਂ ਦਾ ਨੌਜਵਾਨ ਛਿੰਦਰਪਾਲ ਸਿੰਘ ਪੁੱਤਰ ਰਾਜਾ ਸਿੰਘ ਬਾਸੀ ਬੁਰਜ ਗਿੱਲ ਮਿਸਤਰੀ ਦੇ ਤੌਰ ਤੇ ਆਪਣੇ ਹੀ ਘਰ ਵਿਚ ਉਸਾਰੀ ਦਾ ਕੰਮ ਕਰ ਰਿਹਾ ਸੀ। ਪਾਣੀ ਦੀ ਜ਼ਰੂਰਤ ਪੈਣ ਤੇ ਉਸ ਨੌਜਵਾਨ ਵੱਲੋਂ ਜਦੋਂ ਟੁਲੂ ਪੰਪ ਨੂੰ ਚਲਾਇਆ ਗਿਆ ਤਾਂ ਉਸ ਸਮੇਂ ਇਕ ਦਮ ਹੀ ਤੁਲੂ ਪੰਪ ਵਿੱਚ ਕਰੰਟ ਆ ਜਾਣ ਕਾਰਨ ਇਹ ਨੌਜਵਾਨ ਉਸ ਕਰੰਟ ਦੀ ਚਪੇਟ ਵਿਚ ਆ ਗਿਆ।

ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਹੋਇਆਂ ਤੁਰੰਤ ਹੀ ਉਸ ਨੂੰ ਰਾਮਪੁਰਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ। ਪਰ ਉਥੇ ਡਾਕਟਰਾਂ ਵੱਲੋਂ ਦੱਸਿਆ ਗਿਆ ਕਿ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਵਾਸਤੇ ਭੇਜਿਆ ਗਿਆ ਹੈ ਅਤੇ ਕੱਲ ਉਸਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਇਹ ਨੌਜਵਾਨ ਜਿੱਥੇ ਅਜੇ ਕੁਆਰਾ ਸੀ ਉਥੇ ਹੀ ਉਸ ਵੱਲੋਂ ਇਕ ਸਕੂਲ ਦੀ ਵੈਨ ਚਲਾ ਕੇ ਘਰ ਦਾ ਗੁਜ਼ਾਰਾ ਕੀਤਾ ਜਾਂਦਾ ਸੀ।