ਪੰਜਾਬ: 3 ਮਹੀਨੇ ਦੇ ਬੱਚੇ ਨੂੰ ਜ਼ਹਿਰੀਲਾ ਸੱਪ ਡੰਗਣ ਕਾਰਨ ਹੋਈ ਮੌਤ, ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਗਰਮੀਆਂ ਦੇ ਦਿਨਾਂ ਵਿੱਚ ਜਿੱਥੇ ਬਰਸਾਤੀ ਮੌਸਮ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਉੱਥੇ ਹੀ ਕਈ ਜਾਨਵਰ ਦੇ ਕੱਟਣ ਨਾਲ ਲੋਕਾਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿਛਲੇ ਦੋ-ਤਿੰਨ ਮਹੀਨਿਆਂ ਦੌਰਾਨ ਸੱਪ ਦੇ ਕੱਟਣ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ ਹੈ। ਹੁਣ ਪੰਜਾਬ ਵਿੱਚ 3 ਮਹੀਨੇ ਦੇ ਬੱਚੇ ਦੀ ਜ਼ਹਿਰੀਲੇ ਸੱਪ ਦੇ ਡੰਗਣ ਕਾਰਨ ਹੋਈ ਮੌਤ, ਛਾਇਆ ਸੋਗ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਹਲਕਾ ਅਮਰਗੜ੍ਹ ਦੇ ਅਧੀਨ ਆਉਂਦੇ ਪਿੰਡ ਬੁਰਜ ਬਘੇਲ ਸਿੰਘ ਵਾਲਾ ਤੋਂ ਸਾਹਮਣੇ ਆਇਆ ਹੈ।

ਜਿੱਥੇ ਇੱਕ ਤਿੰਨ ਮਹੀਨੇ ਦੇ ਬੱਚੇ ਦੀ ਸੱਪ ਦੇ ਡੰਗਣ ਨਾਲ ਮੌਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ ਜਿਸ ਨਾਲ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮਹਿੰਦਰ ਸਿੰਘ ਬੁੱਟਰ ਨੇ ਦੱਸਿਆ ਕੇ ਬਾਬਾ ਵਿਸਾਵਾ ਸਿੰਘ ਦੇ ਅਸਥਾਨ ਗੁਰਦੁਆਰਾ ਗੁਰੂ ਨਾਨਕ ਸਰ ਸਾਹਿਬ ਪਿੰਡ ਬੁਰਜ ਬਘੇਲ ਸਿੰਘ ਵਾਲਾ ਵਿਖੇ ਸੇਵਾਦਾਰ ਵਜੋਂ ਡਿਊਟੀ ਕਰਦੇ ਚੰਦ ਸਿੰਘ ਦੇ ਤਿੰਨ ਮਹੀਨਿਆਂ ਦੇ ਪੋਤਰੇ ਨੂੰ ਸੱਪ ਵੱਲੋਂ ਉਸ ਸਮੇਂ ਡੰਗ ਮਾਰ ਦਿੱਤਾ ਗਿਆ ,ਜਦੋਂ ਤਿੰਨ ਮਹੀਨਿਆਂ ਦਾ ਪੋਤਰਾ ਮਨਿੰਦਰ ਸਿੰਘ ਪੁੱਤਰ ਬੌਬੀ ਸਿੰਘ ਘਰ ਵਿਚ ਮੰਜੇ ‘ਤੇ ਸੁੱਤਾ ਪਿਆ ਸੀ।

ਇਸ ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ 11 ਕੁ ਵਜੇ ਪਰਿਵਾਰ ਦੀਆਂ ਔਰਤਾਂ ਨੇ ਬੱਚੇ ਨੂੰ ਵੇਖਿਆ , ਤਾਂ ਹੈਰਾਨ ਰਹਿ ਗਈਆਂ ਕਿਉਂਕਿ ਬੱਚੇ ਦਾ ਸਰੀਰ ਨੀਲਾ ਪੈ ਰਿਹਾ ਸੀ, ਜਿੱਥੇ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗ ਗਿਆ ਕਿ ਬੱਚੇ ਨੂੰ ਕੋਈ ਸਮੱਸਿਆ ਹੋਈ ਹੈ ਤਾਂ ਪਰਿਵਾਰਕ ਮੈਂਬਰ ਤੁਰੰਤ ਹੀ ਬੱਚੇ ਨੂੰ ਲੈ ਕੇ ਪਿੰਡ ਬਾਠਾਂ ਵਿਖੇ ਪਹੁੰਚ ਗਏ ਜਿੱਥੇ ਡਾਕਟਰੀ ਸਹਾਇਤਾ ਦੋਰਾਨ ਉਨ੍ਹਾਂ ਨੂੰ ਪਤਾ ਲੱਗਿਆ ਕਿ ਬੱਚੇ ਨੂੰ ਸੱਪ ਨੇ ਡੰਗ ਮਾਰਿਆ ਹੈ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਉਨ੍ਹਾਂ ਵੱਲੋਂ ਬੱਚੇ ਨੂੰ ਲੈ ਕੇ ਸਿਵਲ ਹਸਪਤਾਲ ਅਮਰਗੜ੍ਹ ਪਹੁੰਚਿਆ ਗਿਆ, ਉੱਥੇ ਹਸਪਤਾਲ ਪਹੁੰਚਣ ਦੌਰਾਨ ਡਾਕਟਰਾਂ ਵੱਲੋਂ ਬੱਚੇ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ। ਇਸ ਘਟਨਾ ਕਾਰਨ ਜਿੱਥੇ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ ਉੱਥੇ ਹੀ ਪਿੰਡ ਵਿੱਚ ਵੀ ਲੋਕਾਂ ਵਿਚ ਸੋਗ ਵੇਖਿਆ ਜਾ ਰਿਹਾ ਹੈ।