ਆਈ ਤਾਜਾ ਵੱਡੀ ਖਬਰ
ਜਿੱਥੇ ਕਰੋਨਾ ਨੇ ਦੇਸ਼ ਅੰਦਰ ਭਾਰੀ ਤਬਾਹੀ ਮਚਾਈ ਹੈ,ਉਥੇ ਹੀ ਸੜਕਾਂ ਦੇ ਉਪਰ ਮੌਤ ਕਾਲ ਬਣਕੇ ਘੁੰਮ ਰਹੀ ਹੈ। ਆਏ ਦਿਨ ਹੀ ਸੂਬੇ ਅੰਦਰ ਹੋਣ ਵਾਲੇ ਭਿਆਨਕ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਜਾ ਰਹੀ ਹੈ। ਬਹੁਤ ਸਾਰੇ ਲੋਕਾਂ ਵੱਲੋਂ ਅਣਗਹਿਲੀ ਵਰਤੇ ਜਾਣ ਨਾਲ ਕਈ ਘਰਾਂ ਦੇ ਚਿਰਾਗ ਬੁਝ ਜਾਂਦੇ ਹਨ। ਜਿਸ ਦਾ ਖਮਿਆਜਾ ਸਾਰੇ ਪਰਿਵਾਰ ਨੂੰ ਸਾਰੀ ਉਮਰ ਭੁਗਤਣਾ ਪੈਂਦਾ ਹੈ। ਸੜਕ ਹਾਦਸੇ ਵਿਚ ਇਸ ਸੰਸਾਰ ਤੋਂ ਦੂਰ ਹੋਣ ਵਾਲੇ ਇਨ੍ਹਾਂ ਲੋਕਾਂ ਦੇ ਪਰਿਵਾਰਾਂ ਵਿੱਚ ਉਨ੍ਹਾਂ ਦੀ ਕਮੀ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਹੋਣ ਵਾਲੇ ਅਜਿਹੇ ਭਿਆਨਕ ਸੜਕ ਹਾਦਸਿਆਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਪੰਜ ਭੈਣਾ ਦੇ ਇਕਲੋਤੇ ਭਰਾ ਦੀ ਇਸ ਤਰ੍ਹਾਂ ਮੌਤ ਹੋਈ ਹੈ ਕਿ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਬਟਾਲਾ ਸ਼ਹਿਰ ਤੋਂ ਸਾਹਮਣੇ ਆਈ ਹੈ। ਜਿੱਥੇ ਇੱਕ ਭਿਆਨਕ ਸੜਕ ਹਾਦਸੇ ਵਿਚ ਇਕ ਐਕਟਿਵਾ ਸਵਾਰ ਨੌਜਵਾਨ ਦੀ ਮੌਤ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਦੀ ਮਾਂ ਹਸਪਤਾਲ ਵਿੱਚ ਦਾਖਲ ਸੀ, ਤਾਂ ਇਹ 33 ਸਾਲਾ ਨੌਜਵਾਨ ਯੋਗੇਸ਼ ਆਪਣੀ ਮਾਂ ਨੂੰ ਮਿਲਣ ਹੁਸ਼ਿਆਰਪੁਰ ਸਿਵਲ ਹਸਪਤਾਲ ਗਿਆ ਹੋਇਆ ਸੀ। ਜਦੋਂ ਇਹ ਨੌਜਵਾਨ ਆਪਣੀ ਬੀਮਾਰ ਮਾਤਾ ਨੂੰ ਮਿਲਣ ਤੋਂ ਬਾਅਦ ਹੁਸ਼ਿਆਰਪੁਰ ਸਿਵਲ ਹਸਪਤਾਲ ਤੋਂ ਵਾਪਸ ਜਾ ਰਿਹਾ ਸੀ ਤਾਂ ਬਟਾਲਾ ਦੇ ਨਜ਼ਦੀਕ ਪਿੰਡ ਹਰਪੁਰਾ ਕੋਲ ਪਹੁੰਚਣ ਤੇ ਗਲਤ ਸਾਈਡ ਤੋਂ ਆਈ ਇਕ ਤੇਜ਼ ਰਫਤਾਰ ਇਨੋਵਾ ਗੱਡੀ ਨੇ ਯੋਗੇਸ਼ ਦੀ ਸਕੂਟਰੀ ਨੂੰ ਜੋਰਦਾਰ ਟੱਕਰ ਮਾਰ ਦਿੱਤੀ।
ਇਹ ਹਾਦਸਾ ਇੰਨਾ ਭਿਆਨਕ ਸੀ ਕੇ ਯੋਗੇਸ਼ ਦੀ ਮੌਕੇ ਤੇ ਹੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਨੋਵਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਅਤੇ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਗੱਡੀ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ ਅਤੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।
ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਬੱਸ ਸਟੈਂਡ ਨਜ਼ਦੀਕ ਵੇਰਕਾ ਦੁੱਧ ਦਾ ਕਾਰੋਬਾਰ ਕਰਦਾ ਸੀ। ਜੋ ਪੰਜ ਭੈਣਾਂ ਦਾ ਸਭ ਤੋਂ ਛੋਟਾ ਇਕਲੌਤਾ ਭਰਾ ਸੀ। ਜਿਸ ਦੀ ਮੌਤ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਵੱਲੋਂ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।
Previous Postਨਿਊਜੀਲੈਂਡ ਚ ਵਾਪਰਿਆ ਕਹਿਰ ਹੋਈ ਪੰਜਾਬੀਆਂ ਦੀ ਅਚਾਨਕ ਇਸ ਤਰਾਂ ਮੌਤ , ਛਾਈ ਸੋਗ ਦੀ ਲਹਿਰ
Next Postਖੁਸ਼ਖਬਰੀ : ਇਸ ਦੇਸ਼ ਨੇ ਕਰਤਾ ਵੱਡਾ ਐਲਾਨ – ਇਹਨਾਂ ਨੂੰ ਮਿਲੇਗਾ ਸਿੱਧਾ 10 ਸਾਲਾਂ ਦਾ ਵੀਜਾ, ਲਗਣਗੀਆਂ ਮੌਜਾਂ