ਪੰਜਾਬ: 90 ਭੇਡਾਂ ਟਰੇਨ ਦੀ ਲਪੇਟ ਚ ਆਉਣ ਕਾਰਨ ਮਰੀਆਂ, ਹੋਇਆ 10 ਲੱਖ ਦਾ ਨੁਕਸਾਨ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕੀਤਾ ਜਾਂਦਾ ਹੈ। ਜਿਸ ਵਾਸਤੇ ਬਹੁਤ ਸਾਰੇ ਲੋਕਾਂ ਵੱਲੋਂ ਪਸ਼ੂ ਪਾਲਣ ਦਾ ਕੰਮ ਵੀ ਕੀਤਾ ਜਾਂਦਾ ਹੈ ਜਿਥੇ ਪਸ਼ੂ ਪਾਲਣ ਦਾ ਕੰਮ ਕਰਕੇ ਉਨ੍ਹਾਂ ਲੋਕਾਂ ਵੱਲੋਂ ਘਰ ਦਾ ਗੁਜ਼ਾਰਾ ਚਲਾਇਆ ਜਾਂਦਾ ਹੈ ਅਤੇ ਉਨ੍ਹਾਂ ਦੇ ਕਾਰਨ ਹੀ ਉਨ੍ਹਾਂ ਦੇ ਘਰ ਵਿਚ ਰੋਜ਼ੀ ਰੋਟੀ ਦਾ ਹੀਲਾ ਵਸੀਲਾ ਬਣਦਾ ਹੈ । ਬਹੁਤ ਸਾਰੇ ਦੁਧਾਰੂ ਪਸ਼ੂਆਂ ਦੇ ਕਾਰਨ ਕਈ ਲੋਕਾਂ ਵੱਲੋਂ ਦੁੱਧ ਨੂੰ ਵੇਚਣ ਦਾ ਕੰਮ ਕੀਤਾ ਜਾਦਾ ਹੈ ਤੇ ਕੁਝ ਲੋਕਾਂ ਵੱਲੋਂ ਜਿਥੇ ਭੇਡਾਂ ਨੂੰ ਰੱਖਿਆ ਜਾਂਦਾ ਹੈ, ਜਿਨ੍ਹਾਂ ਤੋਂ ਊਨ ਪ੍ਰਾਪਤ ਕੀਤੀ ਜਾਂਦੀ ਹੈ ਅਤੇ ਉਸ ਨੂੰ ਵੇਚ ਕੇ ਪੈਸਾ ਕਮਾਇਆ ਜਾਂਦਾ ਹੈ।

ਪਰ ਉਹਨਾਂ ਦੀ ਰੋਜ਼ੀ-ਰੋਟੀ ਦਾ ਸਾਧਨ ਹੀ ਹਾਦਸੇ ਦਾ ਸ਼ਿਕਾਰ ਹੋ ਜਾਵੇ ਤਾਂ ਉਨ੍ਹਾਂ ਪਰਿਵਾਰਾਂ ਉਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ । ਹੁਣ ਪੰਜਾਬ ਵਿਚ ਏਥੇ ਭੇਡਾਂ ਦੇ ਟ੍ਰੇਨ ਦੀ ਚਪੇਟ ਵਿੱਚ ਆਉਣ ਕਾਰਨ ਮਰਨ ਤੇ ਦਸ ਲੱਖ ਦਾ ਨੁਕਸਾਨ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬੁਢਲਾਡਾ ਤੋਂ ਕੁਝ ਦੂਰੀ ਤੇ ਪੈਂਦੇ ਪਿੰਡ ਸਿਰਸਾ ਵਾਲਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬੀਤੀ ਰਾਤ ਜਾਖੜ ਫਿਰੋਜ਼ਪੁਰ ਰੇਲਵੇ ਟ੍ਰੈਕ ਤੇ ਉੱਪਰ ਇਕ ਭੇਡਾਂ ਦੇ ਝੁੰਡ ਟਰੇਨ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ 90 ਭੇਡਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਭੇਡਾਂ ਗੰਭੀਰ ਰੂਪ ਨਾਲ ਜ਼ਖਮੀ ਹੋਈਆਂ ਹਨ।

ਇਸ ਦੀ ਜਾਣਕਾਰੀ ਦਿੰਦੇ ਹੋਏ ਭੇਡਾਂ ਦੇ ਮਾਲਕ ਵੱਲੋਂ ਦੱਸਿਆ ਗਿਆ ਹੈ ਕਿ ਜਿਥੇ ਇਸ ਹਾਦਸੇ ਦੇ ਦੌਰਾਨ 70 ਭੇਡਾਂ ਅਤੇ 20 ਬੱਚਿਆਂ ਦੀ ਮੌਤ ਹੋਈ ਹੈ। ਉੱਥੇ ਹੀ ਭੇਡਾਂ ਦੇ ਮਰਨ ਕਾਰਨ ਉਨ੍ਹਾਂ ਦਾ ਦਸ ਲੱਖ ਰੁਪਏ ਦਾ ਨੁਕਸਾਨ ਵੀ ਹੋਇਆ ਹੈ।

ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਭੇਡਾਂ ਦੇ ਮਾਲਕਾਂ ਵੱਲੋਂ ਦੱਸਿਆ ਗਿਆ ਕਿ ਅਚਾਨਕ ਹੀ ਰਾਤ ਦੇ ਸਮੇਂ ਭੇਡਾਂ ਦਾ ਇੱਜੜ ਰੇਲਵੇ ਲਾਈਨ ਤੇ ਚਲਾ ਗਿਆ ਅਤੇ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ। ਜਿੱਥੇ ਹਲਕਾ ਵਿਧਾਇਕ ਵੱਲੋਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਹੈ ਉੱਥੇ ਹੀ ਸਰਕਾਰ ਵੱਲੋਂ ਮੁਆਵਜ਼ਾ ਦਿੱਤੇ ਜਾਣ ਦਾ ਭਰੋਸਾ ਦਿਵਾਇਆ ਗਿਆ ਹੈ।