ਪੰਜਾਬ: ASI ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਵਿਜੀਲੈਂਸ ਨੇ ਕੀਤਾ ਕਾਬੂ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲਗਾਤਾਰ ਭ੍ਰਿਸ਼ਟਾਚਾਰ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੱਖ ਵੱਖ ਦੋਸ਼ਾਂ ਤਹਿਤ ਇਸ ਸਮੇਂ ਜੇਲ ਵਿੱਚ ਡੱਕਿਆ ਹੋਇਆ ਹੈ। ਉਥੇ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਸ਼ਲਾਘਾ ਵੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੋਈ ਨਾ ਕੋਈ ਨਵਾਂ ਐਲਾਨ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਲੋਕਾਂ ਵਾਸਤੇ ਭਰਿਸ਼ਟਾਚਾਰ ਨੂੰ ਰੋਕਣ ਲਈ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਗਿਆ ਹੈ ਜਿਸ ਤਹਿਤ ਵੱਖ ਵੱਖ ਦੋਸ਼ੀਆਂ ਦੇ ਖਿਲਾਫ ਸਖਤ ਕਦਮ ਚੁੱਕੇ ਗਏ ਹਨ।

ਹੁਣ ਪੰਜਾਬ ਵਿੱਚ ਇੱਥੇ ਇਹ ਏ ਐਸ ਆਈ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਦੇ ਤਹਿਤ ਅਵਤਾਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿੱਥੇ ਬਿਜਲੀ ਦੀ ਟੀਮ ਵੱਲੋਂ ਏ ਐਸ ਆਈ ਅਵਤਾਰ ਸਿੰਘ ਨੂੰ ਰੰਗੇ ਹੱਥੀਂ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਹੋਇਆ ਮੌਕੇ ਤੇ ਕਾਬੂ ਕੀਤਾ ਗਿਆ ਹੈ।

ਦੱਸਿਆ ਗਿਆ ਹੈ ਕਿ ਜਿਥੇ ਉਹ ਸਮਰਾਲਾ ਦੇ ਨਾਇਬ ਕੋਰਟ ਦੇ ਵਿੱਚ ਏ ਐਸ ਆਈ ਵਜੋਂ ਤਾਇਨਾਤ ਹਨ। ਉਥੇ ਹੀ ਸੰਦੀਪ ਕੁਮਾਰ ਵਾਸੀ ਗਿਆਨ ਪੂਰਾ ਉਤਰ ਪ੍ਰਦੇਸ਼, ਜੋ ਕਿ ਇਸ ਸਮੇਂ ਮਾਛੀਵਾੜਾ ਦੀ ਨਾਗਰਾ ਕਲੌਨੀ ਵਿਚ ਰਹਿ ਰਿਹਾ ਹੈ, ਜਿਸ ਵੱਲੋਂ ਇਕ ਮਾਮਲੇ ਦੇ ਤਹਿਤ ਅਵਤਾਰ ਸਿੰਘ ਦੇ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਸੀ। ਕਿਉਂਕਿ ਉਸ ਵੱਲੋਂ ਪੀੜਤ ਤੋਂ ਦੋ ਧਿਰਾਂ ਦੇ ਵਿਚਕਾਰ ਹੋਏ ਝਗੜੇ ਦੇ ਸਮਝੌਤੇ ਦਾ ਨਿਪਟਾਰਾ ਕਰਵਾਉਣ ਵਾਸਤੇ ਅਤੇ ਉਸ ਦੇ ਬਿਆਨ ਦਰਜ ਕਰਵਾਉਣ ਲਈ 20 ਹਜ਼ਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਸੀ।

ਜਿਸ ਤੋਂ ਬਾਅਦ ਪੀੜਤ ਵੱਲੋਂ ਸੱਤ ਹਜ਼ਾਰ ਰੁਪਏ ਦੇਣ ਦੀ ਗੱਲ ਕੀਤੀ ਗਈ ਅਤੇ ਜਿਸ ਤੋਂ ਬਾਅਦ ਉਸ ਵੱਲੋਂ ਹਜ਼ਾਰ ਰੁਪਏ ਲੈ ਕੇ ਕੰਮ ਕਰਵਾਏ ਜਾਣ ਦਾ ਆਖਿਆ ਗਿਆ ਸੀ ਉੱਥੇ ਹੀ ਉਸ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਟੀਮ ਵੱਲੋਂ ਕਾਬੂ ਕੀਤਾ ਗਿਆ ਹੈ।