`ਪੰਜਾਬ: NRI ਦੇ ਘਰੋਂ 25 ਤੋਲੇ ਸੋਨਾ ਲੁੱਟ ਕੀਤਾ ਬਜ਼ੁਰਗ ਦਾ ਕਤਲ, ਇਲਾਕੇ ਚ ਪਈ ਦਹਿਸ਼ਤ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਪਿਛਲੇ ਕੁਝ ਸਮੇਂ ਤੋਂ ਹੀ ਲਗਾਤਾਰ ਲੁੱਟ-ਖੋਹ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ ਉੱਥੇ ਹੀ ਬਹੁਤ ਸਾਰੇ ਗ਼ੈਰ-ਸਮਾਜਿਕ ਅਨਸਰਾਂ ਵੱਲੋਂ ਲੁਟ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਜਿਸ ਨਾਲ ਬਹੁਤ ਸਾਰੇ ਪਰਵਾਰਾਂ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਹੁਣ ਪੰਜਾਬ ਵਿੱਚ ਇੱਥੇ NRI ਦੇ ਘਰੋਂ 25 ਤੋਲੇ ਸੋਨਾ ਲੁੱਟ ਕੀਤਾ ਬਜ਼ੁਰਗ ਦਾ ਕਤਲ, ਇਲਾਕੇ ਚ ਪਈ ਦਹਿਸ਼ਤ। ਜਿਸ ਬਾਰੇ ਤਾਜ਼ਾ ਖਬਰ ਸਾਹਮਣੇ ਆਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸ਼ਹਿਣਾ ਪਿੰਡ ਤੋਂ ਸਾਹਮਣੇ ਆਇਆ ਹੈ ਜਿੱਥੇ ਪੰਜ ਤੋਂ ਛੇ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਘਰ ਨੂੰ ਆਪਣੀ ਲੁੱਟ ਦਾ ਸ਼ਿਕਾਰ ਬਣਾਇਆ ਹੈ। ਜਿੱਥੇ ਇਨ੍ਹਾਂ ਲੁਟੇਰਿਆਂ ਵੱਲੋਂ ਇਸ ਲੁੱਟ ਦੇ ਚਲਦਿਆਂ ਹੋਇਆਂ ਇੱਕ ਐਨ ਆਰ ਆਈ ਬਜ਼ੁਰਗ ਜੋੜੇ ਨੂੰ ਆਪਣਾ ਸ਼ਿਕਾਰ ਬਣਾਇਆ ਗਿਆ ਹੈ ਉਥੇ ਹੀ ਲੁਟੇਰਿਆਂ ਵੱਲੋਂ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਔਰਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬਜ਼ੁਰਗ ਜੋੜੇ ਦੇ ਘਰ ਤੋਂ ਲੁਟੇਰਿਆਂ ਵੱਲੋ 25 ਤੋਲੇ ਸੋਨਾ ਲੁੱਟ ਕੇ ਜਾਣ ਦੀ ਜਾਣਕਾਰੀ ਦਿੱਤੀ ਗਈ ਹੈ।

ਦੱਸਿਆ ਗਿਆ ਹੈ ਕਿ ਪੰਜ ਤੋਂ ਛੇ ਅਣਪਛਾਤੇ ਲੁਟੇਰਿਆਂ ਵੱਲੋਂ ਵੀਰਵਾਰ ਸਵੇਰੇ 5 ਵਜੇ ਦੇ ਕਰੀਬ ਇਸ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ ਹੈ। ਪਿੰਡ ਸ਼ਹਿਣਾ ਦੇ ਰਹਿਣ ਵਾਲੇ ਬਜ਼ੁਰਗ ਐਨਆਰਆਈ ਲਛਮਣ ਸਿੰਘ ਤੇ ਅਮਰਜੀਤ ਕੌਰ ਦੇ ਘਰ ਕਰੀਬ 25 ਤੋਲੇ ਸੋਨਾ ਲੁੱਟ ਕੇ ਅਮਰਜੀਤ ਕੌਰ ਦਾ ਕਤਲ ਕਰਕੇ ਲੁਟੇਰੇ ਫਰਾਰ ਹੋ ਗਏ। ਇਸ ਘਟਨਾ ਦੀ ਜਾਣਕਾਰੀ ਮਿਲਦੇ ਜਿੱਥੇ ਪੁਲਿਸ ਵੱਲੋਂ ਘਟਨਾ ਸਥਾਨ ਤੇ ਪਹੁੰਚ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਗਈ ਹੈ।

ਦੱਸ ਦਈਏ ਕਿ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਮਲਿਕ, ਐੱਸਪੀ (ਐੱਚ) ਮੇਜਰ ਸਿੰਘ, ਉੱਪ ਕਪਤਾਨ ਪੁਲਿਸ ਜਾਂਚ ਬਰਨਾਲਾ ਮਾਨਵਜੀਤ ਸਿੰਘ,ਸੀਆਈਏ ਇੰਚਾਰਜ ਬਲਜੀਤ ਸਿੰਘ, ਐੱਸਐੱਚਓ ਭਦੌੜ ਬਲਤੇਜ ਸਿੰਘ, ਮੋਬਾਇਲ ਫਰੈਂਸਿਕ ਫਿੰਗਰ ਟੀਮ,ਉੱਪ ਕਪਤਾਨ ਪੁਲਿਸ ਤਪਾ ਰਵਿੰਦਰ ਸਿੰਘ ਰੰਧਾਵਾ, ਐੱਸਐੱਚਓ ਸ਼ਹਿਣਾ ਜਗਦੇਵ ਸਿੰਘ ਸਿੱਧੂ, ਮੋਬਾਇਲ ਫਰੈਂਸਿੰਕ ਡੌਗ ਸਕੁਾਇਡ ਟੀਮ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।