ਪੰਜਾਬ: SBI ਬੈਂਕ ਚੋਂ 35 ਲੱਖ ਚੋਰੀ ਮਾਮਲੇ ਪੁਲਿਸ ਨੇ ਕੀਤਾ ਵੱਡਾ ਖੁਲਾਸਾ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਲਗਾਤਾਰ ਵੱਧ ਰਹੀਆਂ ਲੁਟਾਂ ਖੋਹਾਂ ਦੀਆਂ ਘਟਨਾਵਾਂ ਨੇ ਜਿਥੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਉਥੇ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਦਹਿਸ਼ਤਗਰਦਾਂ ਵੱਲੋਂ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਕਰ ਦਿੱਤਾ ਜਾਂਦਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਅਜਿਹੇ ਗੈਰ ਸਮਾਜਿਕ ਅਨਸਰਾਂ ਨੂੰ ਠੱਲ੍ਹ ਪਾਉਣ ਵਾਸਤੇ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਸੁਰੱਖਿਆ ਦੇ ਬਾਵਜੂਦ ਵੀ ਬੀਤੇ ਦਿਨੀਂ ਪਟਿਆਲਾ ਦੀ ਇੱਕ ਬੈਂਕ ਵਿੱਚੋਂ ਇਕ 12 ਸਾਲਾਂ ਦੇ ਬੱਚੇ ਵੱਲੋਂ 35 ਲੱਖ ਰੁਪਏ ਉਡਾ ਲੈ ਗਏ ਸਨ।

ਹੁਣ ਪੰਜਾਬ ਵਿੱਚ ਇੱਥੇ ਐਸ ਬੀ ਆਈ ਬੈਂਕ ਵਿੱਚੋਂ 35 ਲੱਖ ਚੋਰੀ ਮਾਮਲੇ ਵਿੱਚ ਪੁਲਿਸ ਵੱਲੋਂ ਵੱਡਾ ਖੁਲਾਸਾ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਜਿੱਥੇ ਪਟਿਆਲਾ ਦੇ ਵਿੱਚ ਸ਼ੇਰਾਂ ਵਾਲਾ ਗੇਟ ਸਥਿਤ ਐੱਸ ਬੀ ਆਈ ਦੀ ਮੁੱਖ ਬ੍ਰਾਂਚ ਦੇ ਵਿੱਚੋ ਦਿਨ-ਦਿਹਾੜੇ ਹੀ 35 ਲੱਖ ਰੁਪਏ ਦੇ ਕੈਸ਼ ਨਾਲ ਭਰਿਆ ਹੋਇਆ ਬੈਗ ਇਕ ਬੱਚੇ ਵੱਲੋਂ ਚੋਰੀ ਕਰ ਲਿਆ ਗਿਆ ਸੀ ਜਿਸਦੇ ਨਾਲ ਇਕ ਹੋਰ ਵਿਅਕਤੀ ਵੀ ਮੌਜੂਦ ਸੀ। ਬੈਂਕ ਵੱਲੋਂ ਇਹ ਸਾਰੇ ਪੈਸੇ ਵੱਖ ਵੱਖ ਏਟੀਐਮ ਦੇ ਵਿੱਚ ਪਾਉਣ ਵਾਸਤੇ ਰੱਖੇ ਗਏ ਸਨ।

ਇਸ ਮਾਮਲੇ ਨੂੰ ਸੁਲਝਾਉਣ ਲਈ ਜਿੱਥੇ ਵੱਖ ਵੱਖ ਪੁਲਸ ਟੀਮਾਂ ਵੱਲੋਂ ਕੰਮ ਕੀਤਾ ਜਾ ਰਿਹਾ ਸੀ। ਉਥੇ ਹੀ ਦਸ ਦਿਨਾਂ ਦੇ ਅੰਦਰ ਅੰਦਰ ਪੁਲਿਸ ਵੱਲੋਂ ਇਸ ਸਾਰੇ ਮਾਮਲੇ ਨੂੰ ਸੁਲਝਾ ਲਿਆ ਗਿਆ ਹੈ ਅਤੇ ਇਸ ਮਾਮਲੇ ਦੇ ਦੋਸ਼ੀਆਂ ਨੂੰ ਵੀ ਕਾਬੂ ਕਰ ਲਿਆ ਗਿਆ ਹੈ ਅਤੇ ਚੋਰੀ ਹੋਏ 35 ਲੱਖ ਵਿੱਚੋਂ 33 ਲੱਖ 50 ਹਜ਼ਾਰ ਰੁਪਏ ਵੀ ਪੁਲਿਸ ਵੱਲੋ ਮੁਲਜ਼ਮਾਂ ਦੇ ਟਿਕਾਣੇ ਤੋਂ ਬਰਾਮਦ ਕੀਤੇ ਗਏ ਹਨ।

ਇਹ ਪੈਸੇ ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ ਤੋਂ ਬਰਾਮਦ ਕੀਤੇ ਗਏ ਹਨ। ਜਿੱਥੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਇਸ ਮਾਮਲੇ ਨੂੰ ਸੁਲਝਾਇਆ ਗਿਆ ਹੈ ਉਥੇ ਹੀ ਅੰਤਰਰਾਜ਼ੀ ਗਰੋਹ ਵੱਲੋਂ ਜਿੱਥੇ ਵੱਖ ਵੱਖ ਸੂਬਿਆਂ ਵਿੱਚ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਉਥੇ ਹੀ ਪੁਲੀਸ ਵੱਲੋਂ ਇਨ੍ਹਾਂ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ ਜਿਨ੍ਹਾਂ ਵੱਲੋਂ ਬੈਂਕਾਂ ਦੇ ਵਿਚ ਜਾ ਕੇ ਅਤੇ ਕੁਝ ਵਿਆਹ ਵਾਲੇ ਘਰਾਂ ਦੇ ਵਿੱਚ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ।