ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਹੀ ਪੰਜਾਬ ਵਿਚ ਵਿਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਕਰੋਨਾ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਸਕੂਲਾਂ ਨੂੰ ਖੋਲ੍ਹਿਆ ਜਾ ਰਿਹਾ ਸੀ। ਤਾਂ ਜੋ ਬੱਚਿਆਂ ਦੀਆਂ ਪ੍ਰੀਖਿਆਵਾਂ ਸਬੰਧੀ ਉਨ੍ਹਾਂ ਨੂੰ ਤਿਆਰੀ ਕਰਵਾਈ ਜਾ ਸਕੇ। ਉਥੇ ਹੀ ਮੁੜ ਵਿਸ਼ਵ ਵਿੱਚ ਕਰੋਨਾ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫਿਰ ਤੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਵੀ ਪਿਛਲੇ ਡੇਢ ਮਹੀਨੇ ਤੋਂ ਕਰੋਨਾ ਕੇਸਾਂ ਵਿੱਚ ਕਾਫੀ ਇਜ਼ਾਫਾ ਦਰਜ਼ ਕੀਤਾ ਜਾ ਰਿਹਾ ਹੈ।
ਵਿਦਿਅਕ ਅਦਾਰਿਆਂ ਵਿੱਚ ਵੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਕਰੋਨਾ ਹੋਣ ਕਾਰਨ ਤੇ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਉਚ ਅਧਿਕਾਰੀਆਂ ਨਾਲ ਕੀਤੀ ਬੈਠਕ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਸਨ। ਇਹ ਪਾਬੰਦੀ 31 ਮਾਰਚ ਤੱਕ ਲਗਾਈ ਗਈ ਸੀ ਜਿਸ ਨੂੰ 10 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਹੈ। ਪੰਜਾਬ ਵਿੱਚ 10 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਸਕੂਲ ਖੋਲਣ ਨੂੰ ਲੈ ਕੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਵਿੱਚ ਬਹੁਤ ਸਾਰੇ ਨਿੱਜੀ ਸਕੂਲਾਂ ਵੱਲੋਂ ਸਕੂਲਾਂ ਨੂੰ ਬੰਦ ਕੀਤੇ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਹੁਣ ਮੋਗਾ ਵਿੱਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਅਤੇ ਸਹਿਯੋਗੀ ਐਸੋਸੀਏਸ਼ਨਾਂ ਰਾਸਾ, ਪੂਸਾ, ਕਾਸਾ ਦੇ ਜਿਲ੍ਹਾ ਪ੍ਰਤੀਨਿਧਾ ਵੱਲੋਂ ਇੱਕ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਸਰਕਾਰ ਵੱਲੋਂ ਲਏ ਗਏ ਫੈਸਲੇ ਉਪਰ ਗੱਲ ਬਾਤ ਕਰਦੇ ਹੋਏ ਬੱਚਿਆਂ ਦੇ ਭਵਿੱਖ ਨਾਲ ਖਿ-ਲ-ਵਾ-ੜ ਕੀਤੇ ਜਾਣ ਦੀ ਗੱਲ ਆਖੀ ਹੈ। ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਦੱਸਿਆ ਹੈ ਕਿ ਬਹੁਤ ਸਾਰੇ ਬੱਚਿਆਂ ਦੇ ਮਾਪੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਾ ਵਿਚ ਹਨ।
ਜਿਨ੍ਹਾਂ ਵੱਲੋਂ ਸੂਬਾ ਸਰਕਾਰ ਤੋਂ ਸਕੂਲ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਮੌਜੂਦ ਸੰਗਰੂਰ ਤੋਂ ਕਮਲਜੀਤ ਸਿੰਘ ਢੀਂਡਸਾ ਵੱਲੋਂ ਕਿਹਾ ਗਿਆ ਹੈ ਕਿ ਪੰਜਾਬ ਅੰਦਰ ਸ਼ਾਪਿੰਗ ਮਾਲ, ਬਜ਼ਾਰ ਅਤੇ ਟਰਾਂਸਪੋਰਟ ਚਲ ਰਹੀ ਹੈ। ਉੱਥੇ ਹੀ ਸਰਕਾਰ ਵੱਲੋਂ ਸਿਰਫ ਵਿੱਦਿਅਕ ਅਦਾਰਿਆਂ ਨੂੰ ਬੰਦ ਕੀਤਾ ਗਿਆ ਹੈ। ਮੋਗਾ ਤੋਂ ਪ੍ਰਤੀਨਿਧ ਸੰਜੀਵ ਸੈਣੀ ਨੇ ਆਖਿਆ ਕਿ ਅਗਰ ਸਰਕਾਰ ਵੱਲੋਂ ਸਕੂਲ ਵਿੱਚ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਕੋਈ ਖਿ-ਲ-ਵਾ-ੜ ਕੀਤਾ ਜਾਂਦਾ ਹੈ, ਤਾਂ ਅਧਿਆਪਕ ਅਤੇ ਬੱਚਿਆਂ ਦੇ ਮਾਪੇ ਸੜਕਾਂ ਤੇ ਆ ਕੇ ਪ੍ਰਦਰਸ਼ਨ ਕਰਨਗੇ। ਰੋਪੜ ਦੇ ਪ੍ਰਤੀਨਿਧ ਸੁਖਜਿੰਦਰ ਸਿੰਘ ਅਤੇ ਪਟਿਆਲਾ ਤੋਂ ਭੁਪਿੰਦਰ ਸਿੰਘ ਮੁਤਾਬਕ ਵੀ ਮੁੱਖ ਮੰਤਰੀ ਪੰਜਾਬ ਨੂੰ ਵਿੱਦਿਅਕ ਅਦਾਰੇ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ।
Home ਤਾਜਾ ਖ਼ਬਰਾਂ ਪੰਜਾਬ:10 ਅਪ੍ਰੈਲ ਤੱਕ ਸਕੂਲ ਬੰਦ ਕਰਨ ਤੋਂ ਬਾਅਦ ਹੁਣ ਇਥੋਂ ਆ ਗਈ ਸਕੂਲ ਖੋਲਣ ਨੂੰ ਲੈ ਕੇ ਇਹ ਵੱਡੀ ਖਬਰ
Previous Postਪੰਜਾਬ ਲਈ ਕੇਂਦਰ ਵਲੋਂ 5 ਅਪ੍ਰੈਲ ਤੋਂ ਹੋਇਆ ਇਹ ਐਲਾਨ – ਤਾਜਾ ਵੱਡੀ ਖਬਰ
Next Postਪੰਜਾਬ ਸਰਕਾਰ ਵਲੋਂ ਅਚਾਨਕ ਵਾਪਸ ਲਈ ਗਈ ਇਹ ਪਾਬੰਦੀ – ਤਾਜਾ ਵੱਡੀ ਖਬਰ