ਪੱਠੇ ਕੁਤਰ ਦਿਆਂ ਨੌਜਵਾਨ ਨੂੰ ਇਸ ਤਰਾਂ ਲੈ ਗਈ ਮੌਤ ਨਾਲ , ਇਲਾਕੇ ਚ ਛਾਈ ਸੋਗ ਦੀ ਲਹਿਰ

ਆਈ ਤਾਜਾ ਵੱਡੀ ਖਬਰ 

ਕੋਈ ਨਾ ਕੋਈ ਖ਼ਬਰ ਅਜਿਹੀ ਸਾਹਮਣੇ ਆ ਜਾਂਦੀ ਹੈ ਜੋ ਫਿਰ ਤੋਂ ਸੋਗਮਈ ਮਾਹੌਲ ਪੈਦਾ ਕਰਦੀ ਹੈ। ਪੰਜਾਬ ਵਿੱਚ ਆਏ ਦਿਨ ਵੀ ਵਾਪਰਨ ਵਾਲੇ ਵੱਖ-ਵੱਖ ਤਰ੍ਹਾਂ ਦੇ ਹਾਦਸੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੇ ਹਨ। ਵਾਪਰਨ ਵਾਲੇ ਇਨ੍ਹਾਂ ਵੱਖ ਵੱਖ ਹਾਦਸਿਆਂ ਵਿਚ ਕਈ ਲੋਕ ਸ਼ਿਕਾਰ ਹੋ ਜਾਂਦੇ ਹਨ। ਇਹਨਾ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਲੋਕਾਂ ਵਿੱਚ ਕੁਝ ਲੋਕ ਇਨ੍ਹਾਂ ਹਾਦਸਿਆਂ ਵਿੱਚ ਬਚ ਜਾਂਦੇ ਹਨ ਅਤੇ ਕੁਝ ਲੋਕਾਂ ਦੀ ਇਨ੍ਹਾਂ ਹਾਦਸਿਆਂ ਦੀ ਚਪੇਟ ਵਿੱਚ ਆਉਣ ਕਾਰਨ ਮੌਤ ਹੋ ਜਾਂਦੀ ਹੈ। ਜਿੱਥੇ ਸੜਕ ਹਾਦਸੇ ਅਤੇ ਬਿਮਾਰੀਆਂ ਦੇ ਕਾਰਨ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਵਾਪਰਨ ਵਾਲੇ ਅਚਾਨਕ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿਹਨਾਂ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ।

ਹੁਣ ਪੱਠੇ ਕੁਤਰਦਿਆਂ ਨੌਜਵਾਨ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲ੍ਹਾ ਬਰਨਾਲਾ ਅਧੀਨ ਆਉਂਦੇ ਪਿੰਡ ਨਰਾਇਣਗੜ੍ਹ ਸੋਹੀਆਂ ਤੋਂ ਸਾਹਮਣੇ ਆਈ ਹੈ। ਜਿੱਥੇ ਘਰ ਵਿੱਚ ਪਸ਼ੂਆਂ ਦਾ ਚਾਰਾ ਕੱਟਣ ਵਾਲੀ ਮਸ਼ੀਨ ਵਿੱਚ ਕਰੰਟ ਆਉਣ ਕਾਰਨ 33 ਸਾਲਾ ਖੇਮ ਸਿੰਘ ਦੀ ਮੌਤ ਹੋ ਗਈ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਮਜ਼ਦੂਰ ਪਰਿਵਾਰ ਨਾਲ ਸੰਬੰਧ ਰੱਖਦਾ ਸੀ। ਜੋ ਆਪਣੇ ਘਰੇ ਲੱਗੀ ਹੋਈ ਮਸ਼ੀਨ ਉਪਰ ਪਸ਼ੂਆਂ ਦਾ ਚਾਰਾ ਕੱਟਣ ਲਗਾ ਸੀ ਅਤੇ ਬਿਜਲੀ ਦੀ ਤਾਰ ਦੇ ਜੋੜ ਨਾਲ ਮੋਟਰ ਅਤੇ ਮਸ਼ੀਨ ਵਿੱਚ ਕਰੰਟ ਆ ਗਿਆ।

ਜਿਸ ਕਾਰਨ ਨੌਜਵਾਨ ਨੂੰ ਕਰੰਟ ਦਾ ਅਜਿਹਾ ਝਟਕਾ ਲੱਗਿਆ, ਇਸ ਘਟਨਾ ਤੋਂ ਬਾਅਦ ਨੌਜਵਾਨ ਬੇਹੋਸ਼ ਹੋ ਗਿਆ ਜਿਸ ਦੀ ਜਾਣਕਾਰੀ ਪਰਿਵਾਰਕ ਮੈਂਬਰਾਂ ਨੂੰ ਮਿਲਣ ਤੇ ਤੁਰੰਤ ਬਰਨਾਲਾ ਦੇ ਹਸਪਤਾਲ ਲਿਜਾਇਆ ਗਿਆ। ਜਿੱਥੇ ਹਸਪਤਾਲ ਦੇ ਡਾਕਟਰਾਂ ਵੱਲੋਂ ਇਸ ਨੌਜਵਾਨ ਨੂੰ ਬਚਾਇਆ ਨਹੀਂ ਜਾ ਸਕਿਆ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਪੁਲਿਸ ਵੱਲੋਂ ਇਸ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਨੂੰ ਵਾਰਸਾਂ ਹਵਾਲੇ ਕੀਤਾ ਗਿਆ।

ਪਿੰਡ ਦੇ ਪੰਚਾਇਤ ਮੈਂਬਰਾਂ ਵੱਲੋਂ ਸਰਕਾਰ ਤੇ ਮ੍ਰਿਤਕ ਪਰਿਵਾਰ ਨੂੰ ਯੋਗ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਕੀਤੀ ਗਈ ਹੈ। ਕਿਉਂਕਿ ਮ੍ਰਿਤਕ ਪਰਿਵਾਰ ਵਿੱਚ ਇਕੱਲਾ ਹੀ ਕਮਾਉਣ ਵਾਲਾ ਸੀ, ਜੋ ਆਪਣੇ ਪਿੱਛੇ ਮਾਤਾ-ਪਿਤਾ ਤੇ ਪਤਨੀ ਨੂੰ ਛੱਡ ਗਿਆ ਹੈ।