ਆਈ ਤਾਜ਼ਾ ਵੱਡੀ ਖਬਰ
ਅੱਜ ਦੇ ਦੌਰ ਵਿਚ ਕਈ ਲੋਕਾਂ ਵੱਲੋਂ ਜਲਦ ਅਮੀਰ ਬਣਨ ਦੇ ਚੱਕਰ ਵਿੱਚ ਅਤੇ ਬਹੁਤ ਸਾਰੀਆਂ ਲੁੱਟ-ਖੋਹ ਅਤੇ ਠੱਗੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉੱਥੇ ਹੀ ਬਹੁਤ ਸਾਰੇ ਮਾਸੂਮ ਲੋਕਾਂ ਨੂੰ ਆਪਣੇ ਝਾਂਸੇ ਵਿੱਚ ਲੈ ਕੇ ਉਹਨਾਂ ਨੂੰ ਆਪਣਾ ਸ਼ਿਕਾਰ ਬਣਾ ਲਿਆ ਜਾਂਦਾ ਹੈ। ਜਿਸ ਸਦਕਾ ਉਨ੍ਹਾਂ ਵੱਲੋਂ ਉਨ੍ਹਾਂ ਲੋਕਾਂ ਨਾਲ ਧੋਖਾਧੜੀ ਕਰਕੇ ਉਨ੍ਹਾਂ ਦਾ ਪੈਸਾ ਹੜੱਪ ਲਿਆ ਜਾਂਦਾ ਹੈ। ਹੁਣ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਆਏ ਦਿਨ ਹੀ ਪੰਜਾਬ ਵਿੱਚ ਸਾਹਮਣੇ ਆ ਰਹੀਆਂ ਹਨ ਜੋ ਲੋਕਾਂ ਨੂੰ ਹੈਰਾਨ ਕਰ ਦਿੰਦੀਆਂ ਹਨ। ਹੁਣ ਕੈਨੇਡਾ ਜਾਣ ਲਈ ਕਈ ਮੁੰਡਿਆਂ ਨਾਲ ਜੋ ਕਾਂਡ ਵਾਪਰਿਆ ਹੈ ਉਸ ਨੂੰ ਸੁਣ ਕੇ ਲੋਕਾਂ ਦੀ ਰੂਹ ਕੰਬ ਉਠੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ , ਜਿੱਥੇ ਦੋ ਨੌਜਵਾਨਾਂ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 60 ਲੱਖ ਰੁਪਏ ਦੀ ਠੱਗੀ ਮਾਰੀ ਗਈ ਹੈ ਅਤੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ ਹੈ। ਪੀੜਤਾਂ ਵੱਲੋਂ ਜਿੱਥੇ ਇਸ ਮਾਮਲੇ ਦੇ ਦੋਸ਼ੀਆਂ ਸੁਖਵਿੰਦਰ ਸਿੰਘ ਵਾਸੀ ਰਾਜਪੁਰਾ, ਪਾਲੀ ਸਿੱਧੂ ਵਾਸੀ ਹੈਬੋਵਾਲ ਲੁਧਿਆਣਾ, ਭੁਪਿੰਦਰ ਸਿੰਘ ਮਾਨਸਾ, ਰੋਮੀ ਤਰਨਤਾਰਨ, ਸੰਦੀਪ ਸਿੰਘ ਰਾਜਪੁਰਾ, ਮਨਦੀਪ ਕੌਰ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਹੈ ।
ਜਿੱਥੇ ਇਨ੍ਹਾਂ ਅਣਪਛਾਤੇ ਵਿਅਕਤੀ ਸਮੇਤ 7 ਲੋਕਾਂ ਤੇ ਮਨੁੱਖੀ ਤਸਕਰੀ ਅਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਗਿਆ। ਉਥੇ ਹੀ ਪੁਲਿਸ ਵੱਲੋਂ ਇਨ੍ਹਾਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨਾਂ ਉਦਮਪ੍ਰੀਤ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਨਵਜੋਤ ਸਿੰਘ ਪੁੱਤਰ ਜਸਪ੍ਰੀਤ ਸਿੰਘ ਨਿਵਾਸੀ ਪਿੰਡ ਢੈਠਲ ਨੇ ਦੱਸਿਆ ਹੈ ਕਿ ਉਨ੍ਹਾਂ ਨੂੰ ਕੈਨੇਡਾ ਵਰਕ ਪਰਮਿਟ ਤੇ ਭੇਜਣ ਵਾਸਤੇ ਉਨ੍ਹਾਂ ਤੋਂ ਤਿੰਨ-ਤਿੰਨ ਲੱਖ ਰੁਪਏ ਲਏ ਗਏ ਸਨ ਅਤੇ, ਅਤੇ ਉਨ੍ਹਾਂ ਨੂੰ 19 ਜਨਵਰੀ ਨੂੰ ਦੋਸ਼ੀ ਸੁਖਵਿੰਦਰ ਸਿੰਘ ਰੋਮੀ ਕੁਲਦੀਪ ਸਿੰਘ ਅਤੇ ਇਕ ਅਣਪਛਾਤੀ ਲੜਕੀ ਆਪਣੇ ਨਾਲ ਲੈ ਗਏ ਸਨ।
ਜਿਨ੍ਹਾਂ ਨੇ 19 ਜਨਵਰੀ ਦੀ ਰਾਤ 9 ਵਜੇ ਹੋਟਲ ਤੋਂ ਏਅਰਪੋਰਟ ਜਾਣ ਲਈ ਉਨ੍ਹਾਂ ਨੂੰ ਆਪਣੇ ਨਾਲ ਲੈ ਲਿਆ, ਉਸ ਸਮੇਂ ਉਨ੍ਹਾਂ ਦੇ ਨਾਲ ਇਕ ਹੋਰ ਮੁੰਡਾ ਅਤੇ ਚਾਰ ਹੋਰ ਕੁੜੀਆਂ ਵੀ ਮੌਜੂਦ ਸਨ। ਜਿਨ੍ਹਾਂ ਆਖਿਆ ਕਿ ਏਅਰਪੋਰਟ ਤੇ ਜਾ ਕੇ ਉਨ੍ਹਾਂ ਨੂੰ ਟਿਕਟ ਅਤੇ ਪਾਸਪੋਰਟ ਦਿੱਤੇ ਜਾਣਗੇ।
ਉਸ ਸਮੇਂ ਰਸਤੇ ਵਿੱਚ ਉਨ੍ਹਾਂ ਉੱਪਰ ਇੱਕ ਸਪਰੇ ਕਰ ਕੇ ਬੇਹੋਸ਼ ਕਰ ਦਿੱਤਾ ਗਿਆ ਅਤੇ ਹੋਸ਼ ਆਉਣ ਤੇ ਉਨ੍ਹਾਂ ਦੀ ਕੁੱਟਮਾਰ ਕੀਤੀ ਗਈ ਅਤੇ ਪਰਿਵਾਰਕ ਮੈਂਬਰਾਂ ਨੂੰ ਇਹ ਅਖਵਾਇਆ ਗਿਆ ਕਿ ਉਹ ਕੈਨੇਡਾ ਪਹੁੰਚ ਗਏ ਹਨ ਅਤੇ ਉਨ੍ਹਾਂ ਨੂੰ 27 27 ਲੱਖ ਰੁਪਏ ਦੇ ਦਿੱਤੇ ਜਾਣ। ਪੈਸੇ ਲੈਣ ਤੋਂ ਬਾਅਦ ਉਨ੍ਹਾਂ ਨੌਜਵਾਨਾਂ ਨੂੰ ਹੋਸ਼ ਆਇਆ ਤਾਂ ਉਹ ਇਕ ਵਿਅਕਤੀ ਦੇ ਘਰ ਸਨ,ਜਿਸ ਵੱਲੋਂ ਦੱਸਿਆ ਗਿਆ ਕਿ ਉਹ ਰੇਲ ਦੀ ਪਟੜੀ ਉਤੇ ਪਏ ਸਨ। ਜਿਸ ਤੋਂ ਬਾਅਦ ਉਹ ਆਪਣੇ ਘਰ ਪਹੁੰਚੇ ਹਨ।
Previous Postਅਵਾਰਾ ਕੁੱਤਿਆਂ ਨੇ ਪੰਜਾਬ ਚ ਇਥੇ ਮਚਾਇਆ ਕਹਿਰ ਹੋਇਆ ਮੌਤ ਦਾ ਤਾਂਡਵ – ਤਾਜਾ ਵੱਡੀ ਖਬਰ
Next Postਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ ਇਸ ਦੇਸ਼ ਨੇ ਅਚਾਨਕ ਕਰਤਾ ਇਹ ਵੱਡਾ ਐਲਾਨ